ਪੰਜਾਬ ਵਿੱਚ ਅਗਲੇ ਤਿੰਨ ਦਿਨ ਬਾਰਸ਼ ਤੇ ਹਨ੍ਹੇਰੀ ਦਾ ਅਲਰਟ
ਦਰਅਸਲ ਪਿਛਲੇ 15-20 ਦਿਨਾਂ ਤੋਂ ਪੰਜਾਬ ਵਿੱਚ ਗਰਮੀ ਦਾ ਕਹਿਰ ਜਾਰੀ ਹੈ। ਲੋਕਾਂ ਨੂੰ ਗਰਮੀ ਤੋਂ ਕੋਈ ਰਾਹਤ ਨਹੀਂ ਮਿਲ ਰਹੀ। ਇਸ ਵਾਰ ਗਰਮੀ ਨੇ 50 ਸਾਲ ਦੇ ਰਿਕਾਰਡ ਤੋੜੇ ਹਨ। ਪੰਜਾਬ ਦੇ ਕਈ ਹਿੱਸਿਆਂ ਅੰਦਰ ਤਾਪਮਾਨ 48 ਡਿਗਰੀ ਤੋਂ ਵੀ ਉਪਰ ਚਲਾ ਗਿਆ ਪਰ ਪਿਛਲੇ ਦੋ-ਤਿੰਨ ਦਿਨਾਂ ਤੋਂ ਪਾਰੇ ਵਿੱਚ ਮਾਮੂਲੀ ਗਿਰਾਵਟ ਆਈ ਹੈ।
Download ABP Live App and Watch All Latest Videos
View In Appਮੌਸਮ ਵਿਭਾਗ ਨੇ ਅਗਲੇ ਤਿੰਨ ਦਿਨ ਮੌਸਮ ਵਿੱਚ ਪੱਛਮੀ ਵਿਗਾੜ ਦੇ ਚਲਦਿਆਂ ਕਈ ਥਾਵਾਂ ’ਤੇ ਤੇਜ਼ ਹਵਾਵਾਂ ਚੱਲਣ ਤੇ ਟੁੱਟਵਾਂ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਹੈ। ਇਸ ਨਾਲ ਲੋਕਾਂ ਨੂੰ ਅਤਿ ਦੀ ਗਰਮੀ ਤੋਂ ਮਾਮੂਲੀ ਰਾਹਤ ਮਿਲਣ ਦੀ ਸੰਭਾਵਨਾ ਬਣ ਗਈ ਹੈ।
ਬਠਿੰਡਾ ਏਅਰਪੋਰਟ ਵਾਲਾ ਖੇਤਰ ਐਤਵਾਰ ਨੂੰ ਸਭ ਤੋਂ ਗਰਮ ਰਿਹਾ ਜਿੱਥੇ ਵੱਧ ਤੋਂ ਵੱਧ ਤਾਪਮਾਨ 45.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਹ ਆਮ ਨਾਲੋਂ 3.5 ਡਿਗਰੀ ਸੈਲਸੀਅਸ ਵੱਧ ਰਿਹਾ। ਇਸੇ ਤਰ੍ਹਾਂ ਬਠਿੰਡਾ ਵਿੱਚ ਘੱਟ ਤੋਂ ਘੱਟ ਤਾਪਮਾਨ 37.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜੋ ਆਮ ਨਾਲੋਂ 1.8 ਡਿਗਰੀ ਸੈਲਸੀਅਸ ਵੱਧ ਸੀ।
ਐਤਵਾਰ ਨੂੰ ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ਦਾ ਤਾਪਮਾਨ 40 ਤੋਂ 42 ਡਿਗਰੀ ਸੈਲਸੀਅਸ ਦੇ ਵਿਚਕਾਰ ਦਰਜ ਕੀਤਾ ਗਿਆ। ਮੌਸਮ ਵਿਭਾਗ ਅਨੁਸਾਰ ਜਲੰਧਰ ਵਿੱਚ ਤਾਪਮਾਨ 40.8 ਡਿਗਰੀ ਸੈਲਸੀਅਸ ਰਿਹਾ। ਇਸੇ ਤਰ੍ਹਾਂ ਰੋਪੜ ਵਿੱਚ ਤਾਪਮਾਨ 40.9, ਨਵਾਂ ਸ਼ਹਿਰ ਵਿੱਚ 40.6, ਫਤਿਹਗੜ੍ਹ ਸਾਹਿਬ ਵਿੱਚ 41.8, ਚੰਡੀਗੜ੍ਹ ਵਿੱਚ 42.4, ਲੁਧਿਆਣਾ ਵਿੱਚ 42.2, ਪਟਿਆਲਾ ਵਿੱਚ 42.6, ਪਠਾਨਕੋਟ ਵਿੱਚ 42.9, ਫਰੀਦਕੋਟ ਵਿੱਚ 42.5, ਬਰਨਾਲਾ ਵਿੱਚ 42.6, ਫਿਰੋਜ਼ਪੁਰ
ਪਿਛਲੇ ਦੋ ਦਿਨਾਂ ਵਿੱਚ ਪਾਰਾ ਮਾਮੂਲੀ ਹੇਠਾਂ ਆਇਆ ਹੈ ਤੇ ਅਗਲੇ ਦੋ ਦਿਨ ਬਾਰਸ਼ ਦੇ ਆਸਾਰ ਹਨ। ਇਸ ਨਾਲ ਤਾਪਮਾਨ ਹੋਰ ਹੇਠਾਂ ਆਏਗਾ। ਮੌਸਮ ਵਿਭਾਗ ਦੇ ਵਿਗਿਆਨੀਆਂ ਨੇ ਕਿਹਾ ਕਿ 3, 4 ਤੇ 5 ਜੂਨ ਨੂੰ ਪੰਜਾਬ ਵਾਲੇ ਪਾਸੇ ਪੱਛਮੀ ਗੜਬੜੀ ਦਾ ਮਾਹੌਲ ਬਣ ਰਿਹਾ ਹੈ।