ਪੜਚੋਲ ਕਰੋ
ਪੰਜਾਬ 'ਚ ਮੀਂਹ ਸਣੇ ਬਿਜਲੀ ਚਮਕਣ ਤੇ 30-40 ਕਿ.ਮੀ. ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦਾ ਅਲਰਟ ਜਾਰੀ
ਪੰਜਾਬ 'ਚ ਮਾਨਸੂਨ ਦੀ ਐਂਟਰੀ ਹੋ ਚੁੱਕੀ ਹੈ ਅਤੇ ਅਗਲੇ 36 ਘੰਟਿਆਂ ਵਿੱਚ ਇਹ ਹੋਰ ਅੱਗੇ ਵਧ ਸਕਦਾ ਹੈ। ਮੌਸਮ ਵਿਭਾਗ ਨੇ 30 ਜੂਨ ਤੱਕ ਭਾਰੀ ਮੀਂਹ, ਬਿਜਲੀ ਚਮਕਣ ਅਤੇ ਤੇਜ਼ ਹਵਾਵਾਂ ਲਈ ਰਾਜ ਦੇ ਕਈ ਜ਼ਿਲ੍ਹਿਆਂ ਵਿੱਚ ਯੈਲੋ ਤੇ ਔਰੇਂਜ ਅਲਰਟ ਜਾਰੀ
( Image Source : Freepik )
1/6

ਪਿਛਲੇ 24 ਘੰਟਿਆਂ ਵਿੱਚ ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 2.4 ਡਿਗਰੀ ਦੀ ਕਮੀ ਦਰਜ ਕੀਤੀ ਗਈ ਹੈ, ਜੋ ਹੁਣ ਆਮ ਤਾਪਮਾਨ ਨਾਲੋਂ 3.9 ਡਿਗਰੀ ਘੱਟ ਹੈ। ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 40 ਡਿਗਰੀ ਦਰਜ ਕੀਤਾ ਗਿਆ। ਪਰ ਅੱਜ ਪਟਿਆਲਾ ਦੇ ਆਲੇ-ਦੁਆਲੇ ਦੇ ਖੇਤਰਾਂ ਦੇ ਵਿੱਚ ਰੁਕ-ਰੁਕ ਮੀਂਹ ਪੈਂਦਾ ਰਿਹਾ। ਅਸਮਾਨ ਉੱਤੇ ਕਾਲੇ ਬੱਦਲ ਛਾਏ ਰਹੇ।
2/6

ਮੌਸਮ ਵਿਭਾਗ ਨੇ ਅੱਜ ਸਵੇਰੇ ਤੋਂ ਮਾਨਸਾ, ਬਰਨਾਲਾ, ਪਟਿਆਲਾ, ਮੋਹਾਲੀ, ਬਠਿੰਡਾ, ਫਾਜ਼ਿਲਕਾ, ਸ਼੍ਰੀ ਮੁਕਤਸਰ ਸਾਹਿਬ ਅਤੇ ਮੋਗਾ 'ਚ ਦਰਮਿਆਨੇ ਮੀਂਹ, ਬਿਜਲੀ ਚਮਕਣ ਅਤੇ 30-40 ਕਿ.ਮੀ. ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਵੱਗਣ ਦੀ ਸੰਭਾਵਨਾ ਜਤਾਈ ਹੈ। ਇਸ ਤੋਂ ਪਹਿਲਾਂ ਮੰਗਲਵਾਰ ਨੂੰ ਸਭ ਤੋਂ ਵੱਧ 14 ਮੀਲੀਮੀਟਰ ਮੀਂਹ ਰੂਪਨਗਰ (ਰੋਪੜ) 'ਚ ਦਰਜ ਕੀਤਾ ਗਿਆ।
Published at : 25 Jun 2025 01:31 PM (IST)
ਹੋਰ ਵੇਖੋ





















