ਰਾਜਾ ਵੜਿੰਗ ਦਾ ਧਮਾਕੇਦਾਰ ਐਲਾਨ, ਬੋਲੇ- 'ਪੰਜਾਬ 'ਚੋਂ ਇੱਕ ਮਹੀਨੇ ਅੰਦਰ ਸਾਰੇ ਗੈਂਗਸਟਰਾਂ ਦਾ ਹੋਏਗਾ ਖਾਤਮਾ'
ਕਾਂਗਰਸ ਪਾਰਟੀ ਨੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ ਅਤੇ ਗੈਂਗਸਟਰ ਕਲਚਰ ਨੂੰ ਮੁੱਖ ਚੋਣ ਮੁੱਦਾ ਬਣਾਉਣ ਦੀ ਯੋਜਨਾ ਬਣਾਈ ਹੈ। ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੋਕਾਂ ਨਾਲ ਵਾਅਦਾ
Continues below advertisement
https://www.facebook.com/AmarinderSinghRaja/
Continues below advertisement
1/6
ਕਾਂਗਰਸ ਪਾਰਟੀ ਨੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ ਅਤੇ ਗੈਂਗਸਟਰ ਕਲਚਰ ਨੂੰ ਮੁੱਖ ਚੋਣ ਮੁੱਦਾ ਬਣਾਉਣ ਦੀ ਯੋਜਨਾ ਬਣਾਈ ਹੈ। ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੋਕਾਂ ਨਾਲ ਵਾਅਦਾ ਕੀਤਾ ਹੈ ਕਿ ਜੇਕਰ ਕਾਂਗਰਸ ਸੱਤਾ ਵਿੱਚ ਆਈ ਤਾਂ ਸਿਰਫ਼ ਇੱਕ ਮਹੀਨੇ ਵਿੱਚ ਸੂਬੇ 'ਚੋਂ ਗੈਂਗਸਟਰ ਕਲਚਰ ਦਾ ਖਾਤਮਾ ਕਰ ਦਿੱਤਾ ਜਾਵੇਗਾ।
2/6
ਤਰਨ ਤਾਰਨ ਉਪ ਚੋਣ ਦੌਰਾਨ ਕਾਂਗਰਸ ਪਾਰਟੀ ਨੇ ਪੰਜਾਬ ਦੇ ਗੈਂਗਸਟਰ ਕਲਚਰ ਨੂੰ ਵੱਡਾ ਮੁੱਦਾ ਬਣਾਇਆ ਹੈ। ਰਾਜਾ ਵੜਿੰਗ ਹਰ ਰੈਲੀ ਵਿੱਚ ਇਸ ਮਸਲੇ 'ਤੇ ਭਗਵੰਤ ਮਾਨ ਸਰਕਾਰ ਅਤੇ ਪੰਜਾਬ ਪੁਲਿਸ ਨੂੰ ਘੇਰ ਰਹੇ ਹਨ। ਉਨ੍ਹਾਂ ਨੇ ਪੋਸਟਰ ਜਾਰੀ ਕਰਕੇ ਵਾਅਦਾ ਕੀਤਾ ਹੈ ਕਿ ਜੇਕਰ ਕਾਂਗਰਸ ਸੱਤਾ ਵਿੱਚ ਆਈ, ਤਾਂ ਇੱਕ ਮਹੀਨੇ ਦੇ ਅੰਦਰ ਸੂਬੇ ਤੋਂ ਗੈਂਗਸਟਰ ਕਲਚਰ ਖਤਮ ਕਰ ਦਿੱਤਾ ਜਾਵੇਗਾ।
3/6
ਸੂਤਰਾਂ ਮੁਤਾਬਕ ਕਾਂਗਰਸ ਦੇ ਥਿੰਕ ਟੈਂਕ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਰਣਨੀਤੀ ਤਿਆਰ ਕਰਨੀ ਸ਼ੁਰੂ ਕਰ ਦਿੱਤੀ ਹੈ। ਕਾਂਗਰਸ ਵਿਧਾਨ ਸਭਾ ਚੋਣਾਂ ਵਿੱਚ ਸਭ ਤੋਂ ਵੱਧ ਅਹਿਮ ਮੁੱਦੇ ਬਣਾਉਣ ਦੀ ਤਿਆਰੀ ਕਰ ਰਹੀ ਹੈ। ਇਸ ਵਾਰ ਕਾਂਗਰਸ ਗੈਂਗਸਟਰ ਕਲਚਰ ਤੇ ਕਾਨੂੰਨ ਵਿਵਸਥਾ ਨੂੰ ਮੁੱਖ ਮੁੱਦਾ ਬਣਾਉਣ ਜਾ ਰਹੀ ਹੈ। ਇਸੇ ਲਈ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਹਰ ਪਲੇਟਫਾਰਮ 'ਤੇ ਗੈਂਗਸਟਰਾਂ ਬਾਰੇ ਗੱਲ ਕਰਨੀ ਸ਼ੁਰੂ ਕਰ ਦਿੱਤੀ ਹੈ।
4/6
ਦੱਸ ਦਈਏ ਕਿ ਕਾਂਗਰਸ ਦੇ ਥਿੰਕ ਟੈਂਕ ਨੇ 2017 ਦੀਆਂ ਚੋਣਾਂ ਲਈ ਅਕਾਲੀ ਦਲ ਵਿਰੁੱਧ ਨਸ਼ੀਲੇ ਪਦਾਰਥਾਂ ਤੇ ਬਰਗਾੜੀ ਬੇਅਦਬੀ ਮਾਮਲੇ ਨੂੰ ਮੁੱਦਾ ਬਣਾਇਆ ਸੀ। ਉਦੋਂ ਵੀ ਕਾਂਗਰਸ ਨੇ ਪਹਿਲਾਂ ਹੀ 2017 ਦੀਆਂ ਚੋਣਾਂ ਲਈ ਏਜੰਡਾ ਤੈਅ ਕਰਨਾ ਸ਼ੁਰੂ ਕਰ ਦਿੱਤਾ ਸੀ।
5/6
ਕਾਂਗਰਸ ਦੇ ਤਤਕਾਲੀ ਸੂਬਾ ਪ੍ਰਧਾਨ ਤੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਕੈਪਟਨ ਅਮਰਿੰਦਰ ਸਿੰਘ ਨੇ 2015 ਵਿੱਚ ਗੁਟਕਾ ਸਾਹਿਬ ਹੱਥ ਵਿੱਚ ਲੈ ਕੇ ਨਸ਼ੀਲੇ ਪਦਾਰਥਾਂ ਨੂੰ ਖਤਮ ਕਰਨ ਦੀ ਸਹੁੰ ਖਾਧੀ ਸੀ। ਨਤੀਜੇ ਵਜੋਂ ਲੋਕਾਂ ਨੇ ਕੈਪਟਨ ਅਮਰਿੰਦਰ ਸਿੰਘ ਦਾ ਸਮਰਥਨ ਕੀਤਾ ਤੇ ਕਾਂਗਰਸ ਦੀ ਸਰਕਾਰ ਬਣੀ ਸੀ।
Continues below advertisement
6/6
ਆਮ ਆਦਮੀ ਪਾਰਟੀ ਨੇ ਪਿਛਲੀਆਂ ਵਿਧਾਨ ਸਭਾ ਚੋਣਾਂ ਵਿੱਚ ਨਸ਼ੀਲੇ ਪਦਾਰਥਾਂ ਤੇ ਧਾਰਮਿਕ ਬੇਅਦਬੀ ਨੂੰ ਮੁੱਦਾ ਬਣਾਇਆ ਸੀ। ਉਸ ਸਮੇਂ ਪੰਜਾਬ ਵਿੱਚ ਨਸ਼ੀਲੇ ਪਦਾਰਥ ਤੇ ਬੇਅਦਬੀ ਦੇ ਮੁੱਦੇ ਗਰਮ ਸਨ। 'ਆਪ' ਨੇ ਇਸ ਮੁੱਦੇ 'ਤੇ ਕਾਂਗਰਸ ਨੂੰ ਘੇਰਿਆ ਤੇ ਸਰਕਾਰ ਬਣਾਉਣ ਵਿੱਚ ਸਫਲਤਾ ਹਾਸਲ ਕੀਤੀ।
Published at : 30 Oct 2025 02:00 PM (IST)