ਕੋਰੋਨਾ ਟੀਕਾ ਲਵਾਉਣ ਲਈ 18 ਤੋਂ 44 ਸਾਲ ਵਾਲਿਆਂ ਦੀਆਂ ਲੱਗੀਆਂ ਕਤਾਰਾਂ, ਵੇਖੋ ਤਸਵੀਰਾਂ
ਪੰਜਾਬ ਸਰਕਾਰ ਸੂਬੇ ਭਰ ਵਿੱਚ ਅੱਜ ਤੋਂ 18 ਤੋਂ 44 ਸਾਲ ਉਮਰ ਵਰਗ ਦੇ ਲੋਕਾਂ ਨੂੰ ਕੋਵਿਡ-19 ਟੀਕੇ ਲਾ ਰਹੀ ਹੈ। ਤਸਵੀਰਾਂ ਮੁਹਾਲੀ ਦੀਆਂ ਹਨ ਜਿੱਥੇ ਵੈਕਸੀਨ ਲਵਾਉਣ ਲਈ 18 ਤੋਂ 44 ਸਾਲ ਉਮਰ ਵਰਗ ਦੇ ਲੋਕਾਂ ਦੀ ਲਾਈਨ ਲੱਗ ਚੁੱਕੀ ਹੈ।
Download ABP Live App and Watch All Latest Videos
View In Appਦੱਸ ਦੇਈਏ ਕਿ ਪਹਿਲਾਂ ਇਸ ਉਮਰ ਵਰਗ ਦੇ ਲੋਕਾਂ ਨੂੰ ਕੋਰੋਨਾ ਟੀਕਾ 1 ਮਈ ਤੋਂ ਲਾਉਣ ਦਾ ਐਲਾਨ ਕੀਤਾ ਗਿਆ ਸੀ, ਪਰ ਵੈਕਸੀਨ ਦੀ ਘਾਟ ਕਾਰਨ ਸਰਕਾਰ ਨੇ ਇਹ ਫੈਸਲਾ ਬਦਲ ਲਿਆ। ਹੁਣ ਅੱਜ ਤੋਂ 18 ਤੋਂ 44 ਸਾਲ ਉਮਰ ਵਰਗ ਦੇ ਲੋਕਾਂ ਨੂੰ ਕੋਰੋਨਾ ਟੀਕਾ ਲੱਗ ਰਿਹਾ ਹੈ।
ਸਿਹਤ ਮੰਤਰੀ ਬਲਬੀਰ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਨੂੰ 18 ਤੋਂ 44 ਸਾਲ ਉਮਰ ਵਰਗ ਦੇ ਟੀਕਾਕਰਨ ਲਈ ਕੋਵਿਡ-19 ਟੀਕੇ ਦੀਆਂ ਸਿਰਫ 1 ਲੱਖ ਖੁਰਾਕਾਂ ਪ੍ਰਾਪਤ ਹੋਈਆਂ ਹਨ। ਇਸ ਲਈ ਪਹਿਲੇ ਪੜਾਅ ਵਿੱਚ ਉਸਾਰੀ ਕਾਮਿਆਂ ਨੂੰ ਕਵਰ ਕਰਨ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਸੀਰਮ ਇੰਸਟੀਚਿਊਟ ਆਫ ਇੰਡੀਆ ਲਿਮਟਿਡ ਨੂੰ 30 ਲੱਖ ਖੁਰਾਕਾਂ ਦਾ ਆਰਡਰ ਕਰ ਦਿੱਤਾ ਹੈ।
ਇਸ ਤਹਿਤ ਮਈ 2021 ਵਿੱਚ 18-44 ਸਾਲ ਉਮਰ ਵਰਗ ਲਈ 4.29 ਲੱਖ ਖੁਰਾਕਾਂ ਦੀ ਵੰਡ ਕੀਤੀ ਜਾਵੇਗੀ। ਸਿੱਧੂ ਨੇ ਕਿਹਾ ਕਿ ਟੀਕਾ ਮਾਹਰ ਕਮੇਟੀ ਨੇ ਸਿਫਾਰਸ਼ ਕੀਤੀ ਹੈ ਕਿ ਮਈ ਵਿੱਚ ਉਪਲਬਧ ਖੁਰਾਕਾਂ ਦੀ ਵੰਡ ਲਈ ਪ੍ਰਾਈਵੇਟ ਖੇਤਰ ਤੇ ਹੋਰ ਸਰੋਤਾਂ ਦੀ ਭਾਈਵਾਲੀ ਨਾਲ ਖੁਰਾਕਾਂ ਦੀ ਮੰਗ ਦੀ ਪੂਰਤੀ ਕੀਤੀ ਜਾਵੇ।
ਸਹਿ-ਰੋਗਾਂ ਨਾਲ ਪੀੜਤ ਵਿਅਕਤੀਆਂ ਨੂੰ ਗੰਭੀਰ ਬਿਮਾਰੀ ਦਾ ਸਭ ਤੋਂ ਵੱਧ ਜੋਖਮ ਹੁੰਦਾ ਹੈ। ਇਸ ਲਈ ਅਗਲੇ ਪੜਾਅ ਵਿੱਚ 70 ਫੀਸਦ ਖੁਰਾਕਾਂ ਇਸ ਸਮੂਹ ਲਈ ਤੈਅ ਕੀਤੀਆਂ ਗਈਆਂ ਹਨ।
ਸਿਹਤ ਮੰਤਰੀ ਨੇ ਦੱਸਿਆ ਕਿ ਸਹਿ-ਰੋਗਾਂ ਦੀ ਸੂਚੀ ਪਹਿਲਾਂ ਭਾਰਤ ਸਰਕਾਰ ਵੱਲੋਂ ਨਿਰਧਾਰਤ ਕੀਤੀ ਗਈ ਹੈ ਪਰ ਇਲਾਜ ਕਰਨ ਵਾਲੇ ਡਾਕਟਰ ਵੱਲੋਂ ਮੋਟਾਪਾ (ਬੀਐਮਆਈ) 30), ਵਿਕਲਾਂਗਤਾ (ਜਿਵੇਂ ਕਿ ਰੀੜ ਦੀ ਹੱਡੀ ਦੀ ਸੱਟ) ਤੇ ਜ਼ਿਆਦਾ ਸਹਿ-ਰੋਗਾਂ ਨੂੰ ਸ਼ਾਮਲ ਕੀਤਾ ਜਾਵੇਗਾ।
ਤਸਵੀਰਾਂ: ਮਹਿਰਬਾਨ ਸਿੰਘ