ਸ਼੍ਰੋਮਣੀ ਅਕਾਲੀ ਦਲ ਨੇ ਇਨ੍ਹਾਂ ਆਗੂਆਂ ਖਿਲਾਫ ਕੀਤੀ ਵੱਡੀ ਕਾਰਵਾਈ, ਸਿਆਸਤ 'ਚ ਮੱਚੀ ਹਲਚਲ
ਸ਼੍ਰੋਮਣੀ ਅਕਾਲੀ ਦਲ ਨੇ ਪਾਰਟੀ ਅਨੁਸ਼ਾਸਨ ਨੂੰ ਮਜ਼ਬੂਤ ਬਣਾਈ ਰੱਖਣ ਦੇ ਮੱਦੇਨਜ਼ਰ ਕਪੂਰਥਲਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਤੇ ਵੱਡੀ ਕਾਰਵਾਈ ਕੀਤੀ ਹੈ।
Continues below advertisement

Sukhbir Badal
Continues below advertisement
1/5
ਸ਼੍ਰੋਮਣੀ ਅਕਾਲੀ ਦਲ ਨੇ ਪਾਰਟੀ ਅਨੁਸ਼ਾਸਨ ਨੂੰ ਮਜ਼ਬੂਤ ਬਣਾਈ ਰੱਖਣ ਦੇ ਮੱਦੇਨਜ਼ਰ ਕਪੂਰਥਲਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਹਰਜੀਤ ਸਿੰਘ ਵਾਲੀਆ ਅਤੇ ਸੁਖਦੇਵ ਸਿੰਘ ਉਰਫ਼ ਸੁੱਖਾ ਕਾਦੂਪੁਰ ਖਿਲਾਫ ਵੱਡੀ ਕਾਰਵਾਈ ਕੀਤੀ ਹੈ।
2/5
ਦੱਸ ਦਈਏ ਕਿ ਪਿਛਲੇ ਲੰਮੇ ਸਮੇਂ ਤੋਂ ਪਾਰਟੀ ਦੀਆਂ ਗਤੀਵਿਧੀਆਂ ਤੋਂ ਗੈਰ-ਹਾਜ਼ਰ ਰਹਿਣ ਅਤੇ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਦੋਸ਼ਾਂ ਤਹਿਤ ਸਖ਼ਤ ਕਾਰਵਾਈ ਕਰਦੇ ਉਨ੍ਹਾਂ ਦੀ ਮੁੱਢਲੀ ਮੈਂਬਰਸ਼ਿਪ ਖ਼ਤਮ ਕਰ ਦਿੱਤੀ ਹੈ।
3/5
ਇਹ ਫ਼ੈਸਲਾ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸੀਨੀਅਰ ਆਗੂਆਂ ਨਾਲ ਵਿਚਾਰ-ਵਟਾਂਦਰੇ ਤੋਂ ਬਾਅਦ ਲਿਆ ਗਿਆ ਹੈ। ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਦਲਵਿੰਦਰ ਸਿੰਘ ਸਿੱਧੂ ਨੇ ਲਿਖਤੀ ਪ੍ਰੈੱਸ ਬਿਆਨ ਜਾਰੀ ਕਰਦੇ ਦੱਸਿਆ ਕਿ ਇਹ ਫ਼ੈਸਲਾ ਪਾਰਟੀ ਹਾਈਕਮਾਂਡ ਨਾਲ ਵਿਚਾਰ-ਵਟਾਂਦਰਾ ਕਰਨ ਤੋਂ ਬਾਅਦ ਲਿਆ ਗਿਆ ਹੈ ਅਤੇ ਤੁਰੰਤ ਪ੍ਰਭਾਵ ਨਾਲ ਲਾਗੂ ਹੋਵੇਗਾ।
4/5
ਸਿੱਧੂ ਨੇ ਦੋਸ਼ ਲਗਾਇਆ ਕਿ ਹਰਜੀਤ ਸਿੰਘ ਵਾਲੀਆ ਅਤੇ ਸੁਖਦੇਵ ਸਿੰਘ ਉਰਫ਼ ਸੁੱਖਾ ਕਾਦੂਪੁਰ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਪਾਰਟੀ ਪ੍ਰੋਗਰਾਮਾਂ ਤੋਂ ਦੂਰੀ ਬਣਾਈ ਗਈ ਹੈ ਅਤੇ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਤਹਿਤ ਕੰਮ ਕੀਤਾ ਜਾ ਰਿਹਾ ਹੈ।
5/5
ਇਸ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾ ਜਾਵੇਗਾ, ਇਸ ਲਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਵਿਚਾਰ ਵਟਾਂਦਰਾ ਕਰਨ ਦੇ ਬਾਅਦ ਇਨ੍ਹਾਂ ਦੋਵਾਂ ਆਗੂਆਂ ਨੂੰ ਪਾਰਟੀ 'ਚੋਂ ਕੱਢਿਆ ਗਿਆ ਹੈ।
Continues below advertisement
Published at : 03 Aug 2026 01:20 PM (IST)