ਅਕਾਲੀ ਦਲ ਦਾ ਖਰੜ 'ਚ ਰੋਡ ਸ਼ੋਅ, ਮੋਟਰਸਾਈਕਲਾਂ 'ਤੇ ਸਵਾਰ ਹੋ ਪਹੁੰਚੇ ਵਰਕਰ
ਸ਼੍ਰੋਮਣੀ ਅਕਾਲੀ ਦਲ
1/5
ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਖਰੜ ਵਿੱਚ ਮੋਟਰਸਾਈਕਲ ਮਾਰਚ ਕੀਤਾ ਗਿਆ। ਇਹ ਰੋਡ ਸ਼ੋਅ ਪੰਜਾਬ ਵਿੱਚ ਬੀਐਸਐਫ ਦਾ ਅਧਿਕਾਰ ਖੇਤਰ ਵਧਾਉਣ ਸਣੇ ਹੋਰ ਮੁੱਦਿਆਂ ਨੂੰ ਲੈ ਕੇ ਕੀਤਾ ਗਿਆ।
2/5
ਇਹ ਮੋਟਰਸਾਈਕਲ ਮਾਰਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਕੀਤਾ ਗਿਆ। ਅਕਾਲੀ ਦਲ ਵੱਖ-ਵੱਖ ਹਲਕਿਆਂ ਵਿੱਚ ਰੋਡ ਸ਼ੋਅ ਕਰ ਰਿਹਾ ਹੈ।
3/5
ਇਸ ਮੌਕੇ ਵੱਡੀ ਗਿਣਤੀ ਅਕਾਲੀ ਵਰਕਰ ਮੋਟਰਸਾਈਕਲਾਂ ਉੱਪਰ ਸਵਾਰ ਹੋ ਕੇ ਪਹੁੰਚੇ ਹੋਏ ਸੀ।
4/5
ਦੱਸ ਦਈਏ ਕਿ ਕਿਸਾਨ ਜਥੇਬੰਦੀਆਂ ਨੇ ਸਿਆਸੀ ਪਾਰਟੀਆਂ ਉੱਪਰ ਚੋਣ ਰੈਲੀਆਂ ਕਰਨ ਉੱਪਰ ਪਾਬੰਦੀ ਲਾਈ ਹੋਈ ਹੈ।
5/5
ਇਸ ਲਈ ਸਿਆਸੀ ਪਾਰਟੀਆਂ ਵੋਟਰਾਂ ਨਾਲ ਰਾਬਤਾ ਬਣਾਉਣ ਲਈ ਕਈ ਹੱਥਕੰਡੇ ਵਰਤ ਰਹੀਆਂ ਹਨ।
Published at : 31 Oct 2021 01:04 PM (IST)