ਸੜਕ ਰਸਤੇ ਪੰਜਾਬ ਆਉਂਦੇ ਪੀਐਮ ਮੋਦੀ ਦੇ ਕਾਫਲੇ ਨੂੰ ਰਾਹ 'ਚ ਲੱਗੀ ਬ੍ਰੇਕ, ਵੇਖੋ ਤਸਵੀਰਾਂ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫਿਰੋਜ਼ਪੁਰ ਰੈਲੀ ਰੱਦ ਹੋਣ ਬਾਰੇ ਨਵਾਂ ਖੁਲਾਸਾ ਹੋਇਆ ਹੈ। ਕੇਂਦਰੀ ਗ੍ਰਹਿ ਮੰਤਰਾਲੇ ਨੇ ਦਾਅਵਾ ਕੀਤਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿੱਚ ਸੰਨ੍ਹ ਲੱਗੀ ਹੈ। ਇਸ ਕਰਕੇ ਪ੍ਰਧਾਨ ਮੰਤਰੀ ਮੋਦੀ ਨੂੰ ਰੈਲੀ ਰੱਦ ਕਰਨੀ ਪਈ। ਕੇਂਦਰੀ ਗ੍ਰਹਿ ਮੰਤਰਾਲੇ ਨੇ ਇਸ ਬਾਰੇ ਪੰਜਾਬ ਸਰਕਾਰ ਤੋਂ ਜਵਾਬ ਤਲਬ ਕੀਤਾ ਹੈ।
Download ABP Live App and Watch All Latest Videos
View In Appਪੰਜਾਬ ਦੇ ਫਿਰੋਜ਼ਪੁਰ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅੱਜ ਦੀ ਰੈਲੀ ਰੱਦ ਕਰ ਦਿੱਤੀ ਗਈ ਹੈ। ਪੀਐਮ ਮੋਦੀ ਹੁਸੈਨੀਵਾਲ ਤੋਂ ਹੀ ਦਿੱਲੀ ਪਰਤੇ ਹਨ। ਕੇਂਦਰੀ ਗ੍ਰਹਿ ਮੰਤਰਾਲੇ ਨੇ ਇਸ ਪੂਰੇ ਮਾਮਲੇ 'ਤੇ ਪੰਜਾਬ ਸਰਕਾਰ ਤੋਂ ਰਿਪੋਰਟ ਮੰਗੀ ਹੈ।
ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਬਾਅਦ ਪੀਐਮ ਮੋਦੀ ਦੀ ਇਹ ਪਹਿਲੀ ਪੰਜਾਬ ਫੇਰੀ ਸੀ, ਜਿੱਥੇ ਉਨ੍ਹਾਂ ਨੇ ਲੋਕਾਂ ਨੂੰ ਸੰਬੋਧਨ ਕਰਨਾ ਸੀ। ਇਸ ਰੈਲੀ ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਸ਼ਾਮਲ ਹੋਣਾ ਸੀ।
ਪੰਜਾਬ ਦੇ ਫਿਰੋਜ਼ਪੁਰ 'ਚ ਰੈਲੀ ਰੱਦ ਹੋਣ 'ਤੇ ਕੇਂਦਰੀ ਮੰਤਰੀ ਮਨਸੁਖ ਮੰਡਾਵੀਆ ਨੇ ਕਿਹਾ- ਕਈ ਕਾਰਨਾਂ ਕਰਕੇ ਪ੍ਰਧਾਨ ਮੰਤਰੀ ਸਾਡੇ ਵਿਚਕਾਰ ਨਹੀਂ ਪਹੁੰਚ ਰਹੇ ਪਰ ਪ੍ਰਧਾਨ ਮੰਤਰੀ ਨੇ ਕਿਹਾ ਹੈ ਕਿ ਅਸੀਂ ਇਸ ਪ੍ਰੋਗਰਾਮ ਨੂੰ ਮੁਲਤਵੀ ਕਰ ਰਹੇ ਹਾਂ, ਰੱਦ ਨਹੀਂ ਕਰ ਰਹੇ। ਕੇਂਦਰੀ ਗ੍ਰਹਿ ਮੰਤਰਾਲੇ ਨੇ ਇੱਕ ਬਿਆਨ ਜਾਰੀ ਕਰਕੇ ਇਸ ਨੂੰ ਪੀਐਮ ਮੋਦੀ ਦੇ ਦੌਰੇ ਵਿੱਚ ਸੁਰੱਖਿਆ ਵਿੱਚ ਕਮੀ ਦੱਸਿਆ ਹੈ।
ਗ੍ਰਹਿ ਮੰਤਰਾਲੇ ਨੇ ਇਕ ਬਿਆਨ 'ਚ ਕਿਹਾ ਕਿ ਅੱਜ ਸਵੇਰੇ ਪੀਐੱਮ ਮੋਦੀ ਬਠਿੰਡਾ ਪਹੁੰਚੇ, ਜਿੱਥੋਂ ਉਨ੍ਹਾਂ ਨੇ ਹੈਲੀਕਾਪਟਰ ਰਾਹੀਂ ਹੁਸੈਨਵਾਲਾ ਸਥਿਤ ਰਾਸ਼ਟਰੀ ਸ਼ਹੀਦ ਸਮਾਰਕ 'ਤੇ ਜਾਣਾ ਸੀ ਪਰ ਮੀਂਹ ਅਤੇ ਘੱਟ ਵਿਜ਼ੀਬਿਲਟੀ ਕਾਰਨ ਪੀਐਮ ਮੋਦੀ ਨੂੰ ਕਰੀਬ 20 ਮਿੰਟ ਇੰਤਜ਼ਾਰ ਕਰਨਾ ਪਿਆ ਸੀ।