ਬਾਦਲ ਪਰਿਵਾਰ ‘ਚ ਜਲਦ ਵੱਜਣ ਵਾਲੀ ਹੈ ਸ਼ਹਿਨਾਈ, ਸੁਖਬੀਰ ਬਾਦਲ ਦੀ ਧੀ ਦਾ ਵਿਆਹ ਹੋਇਆ ਪੱਕਾ, ਜਾਣੋ ਪੂਰੀ ਡਿਟੇਲ
ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਮੌਜੂਦਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਦੀ ਧੀ ਦਾ ਵਿਆਹ ਤੈਅ ਹੋ ਗਿਆ ਹੈ। ਇਹ ਜਾਣਕਾਰੀ ਅਕਾਲੀ ਦਲ ਛੱਡ ਚੁੱਕੇ ਸੀਨੀਅਰ ਆਗੂ ਵਿਰਸਾ ਸਿੰਘ ਵਲਟੋਹਾ ਨੇ ਦਿੱਤੀ ਹੈ।
Download ABP Live App and Watch All Latest Videos
View In Appਉਨ੍ਹਾਂ ਨੇ ਕਿਹਾ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਧੀ ਹਰਕੀਰਤ ਕੌਰ ਦਾ ਵਿਆਹ ਅਗਲੇ ਸਾਲ ਫਰਵਰੀ ਮਹੀਨੇ ਵਿੱਚ ਤੈਅ ਹੋ ਗਿਆ ਹੈ। ਇਸ ਲਈ ਬਾਦਲ ਪਰਿਵਾਰ ਤਿਆਰੀਆਂ ਦੇ ਵਿੱਚ ਲੱਗਿਆ ਹੋਇਆ ਹੈ।
ਦੱਸਿਆ ਜਾ ਰਿਹਾ ਹੈ ਕਿ ਸੁਖਬੀਰ ਸਿੰਘ ਬਾਦਲ ਦੀ ਧੀ ਹਰਕੀਰਤ ਦਾ ਵਿਆਹ ਅੰਤਰਰਾਸ਼ਟਰੀ ਕਾਰੋਬਾਰੀ ਨਾਲ ਹੋ ਰਿਹਾ ਹੈ। ਜੋ ਮੂਲ ਰੂਪ ਵਿੱਚ ਦੋਆਬਾ ਖੇਤਰ ਦਾ ਰਹਿਣ ਵਾਲਾ ਹੈ ਅਤੇ ਉਸ ਦਾ ਪੂਰਾ ਪਰਿਵਾਰ ਵਿਦੇਸ਼ ਵਿੱਚ ਰਹਿੰਦਾ ਹੈ।
ਹਾਲਾਂਕਿ ਬਾਦਲ ਪਰਿਵਾਰ ਦੇ ਹੋਣ ਵਾਲੇ ਜੁਵਾਈ ਦੇ ਨਾਂ ਦਾ ਖੁਲਾਸਾ ਨਹੀਂ ਕੀਤਾ ਗਿਆ ਹੈ। ਪਰ ਇੰਨਾ ਪਤਾ ਲੱਗਿਆ ਹੈ ਕਿ ਵਿਆਹ ਅਗਲੇ ਸਾਲ ਫਰਵਰੀ ਮਹੀਨੇ 'ਚ ਹੋਏਗਾ।
ਪੰਜਾਬ ‘ਤੇ ਰਾਜ ਕਰਨ ਵਾਲਾ ਅਕਾਲੀ ਦਲ ਹੁਣ ਸਿਰਫ਼ ਇੱਕ ਲੋਕ ਸਭਾ ਸੀਟ ਤੱਕ ਸਿਮਟ ਕੇ ਰਹਿ ਗਿਆ ਹੈ। ਦੱਸ ਦੇਈਏ ਕਿ ਬਾਦਲ ਖੁਦ ਪੰਜਾਬ ਦੇ ਵੱਡੇ ਕਾਰੋਬਾਰੀ ਹਨ। ਜਿਨ੍ਹਾਂ ਦਾ ਟਰਾਂਸਪੋਰਟ ਅਤੇ ਹੋਰ ਕਈ ਸੈਕਟਰਾਂ ਵਿੱਚ ਵੀ ਵੱਡਾ ਕਾਰੋਬਾਰ ਚੱਲ ਰਿਹਾ ਹੈ।
ਸੁਖਬੀਰ ਬਾਦਲ ਦੀ ਪੁਰਾਣੀ ਤਸਵੀਰ ਜਿਸ ਵਿੱਚ ਉਹ ਆਪਣੀ ਦੋਵੇਂ ਧੀਆਂ ਦੇ ਨਾਲ ਨਜ਼ਰ ਆ ਰਹੇ ਹਨ। ਉਨ੍ਹਾਂ ਨੂੰ ਜਦੋਂ ਵੀ ਕੋਈ ਖਾਸ ਮੌਕਾ ਮਿਲਦਾ ਹੈ ਤਾਂ ਉਹ ਆਪਣੇ ਪਰਿਵਾਰ ਦੇ ਨਾਲ ਤਸਵੀਰਾਂ ਸ਼ੇਅਰ ਕਰ ਦਿੰਦੇ ਹਨ।