ਪੁੱਤ ਦੀ ਮੌਤ ਮਗਰੋਂ ਟੁੱਟੇ ਸਿੱਧੂ ਮੂਸੇਵਾਲਾ ਦੇ ਪਿਤਾ, ਦਿਲ ਝੰਜੋੜ ਦੇਣਗੀਆਂ ਰੋਂਦੇ ਵਿਲਕਦੇ ਪਿਤਾ ਦੀਆਂ ਤਸਵੀਰਾਂ
ਜਵਾਨ ਪੁੱਤਰ ਦੀ ਮੌਤ ਦਾ ਬੋਝ ਕਿੰਨਾ ਜ਼ਿਆਦਾ ਹੁੰਦਾ ਹੈ, ਇਸ ਦਾ ਅੰਦਾਜ਼ਾ ਤਾਂ ਅਜੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਹੀ ਲਾ ਸਕਦੇ ਹਨ। ਪੁੱਤਰ ਦੀ ਮੌਤ ਨੇ ਬਲਕੌਰ ਸਿੰਘ ਨੂੰ ਤੋੜ ਕੇ ਰੱਖ ਦਿੱਤਾ ਹੈ। ਇਸ ਗੱਲ ਦੀਆਂ ਗਵਾਹ ਹਨ ਇਹ ਤਸਵੀਰਾਂ ।
Download ABP Live App and Watch All Latest Videos
View In Appਅੰਤਿਮ ਸਸਕਾਰ ਤੋਂ ਪਹਿਲਾਂ ਸਿੱਧੂ ਮੂਸੇਵਾਲਾ ਦੇ ਪਿਤਾ ਦੀਆਂ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ, ਜਿਨ੍ਹਾਂ 'ਚ ਉਨ੍ਹਾਂ ਦੇ ਪਿਤਾ ਰੋਂਦੇ ਵਿਲਕਦੇ ਨਜ਼ਰ ਆ ਰਹੇ ਹਨ।
ਸਿੱਧੂ ਮੂਸੇਵਾਲਾ ਦੇ ਪਿਤਾ ਦੀਆਂ ਤਸਵੀਰਾਂ ਤੁਹਾਨੂੰ ਵੀ ਭਾਵੁਕ ਕਰ ਦੇਣਗੀਆਂ। ਤਸਵੀਰ ਤੋਂ ਹੀ ਸਪਸ਼ਟ ਹੈ ਕਿ ਬਲਕੌਰ ਸਿੰਘ ਦੀ ਜ਼ਿੰਦਗੀ ’ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ।
ਫਿਲਹਾਲ ਸਿੱਧੂ ਮੂਸੇਵਾਲਾ ਦੇ ਪਰਿਵਾਰ ਦੀਆਂ ਸਾਰੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ, ਜਿਸ 'ਚ ਉਨ੍ਹਾਂ ਦਾ ਪਰਿਵਾਰ ਕਾਫੀ ਭਾਵੁਕ ਨਜ਼ਰ ਆ ਰਿਹਾ ਹੈ।
ਸਿੱਧੂ ਮੂਸੇਵਾਲਾ ਦੀ ਅੰਤਿਮ ਯਾਤਰਾ 'ਚ ਹਜ਼ਾਰਾਂ ਲੋਕਾਂ ਦਾ ਹੁਜੂਮ ਉਮੜਿਆ ਹੈ। ਸਿੱਧੂ ਨੂੰ ਜਾਂਦੇ ਦੇਖ ਲੋਕਾਂ ਦੇ ਹੰਝੂ ਨਹੀਂ ਰੁਕ ਰਹੇ। ਲੋਕਾਂ ਦਾ ਕਹਿਣਾ ਸੀ ਕਿ ਉਹ ਉਨ੍ਹਾਂ ਦਾ ਆਈਡਲ ਸੀ।