ਪੜਚੋਲ ਕਰੋ
ਨਨਕਾਣਾ ਸਾਹਿਬ ਨਹੀਂ ਜਾਣਗੇ ਸਿੱਖ ਸ਼ਰਧਾਲੂ, ਸਰਕਾਰ ਨੇ ਲਾਈ ਰੋਕ, ਗੁਆਂਢੀ ਮੁਲਕ ਨੂੰ ਲੈ ਕੇ ਆਖੀ ਇਹ ਗੱਲ
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੂਰਬ ਮੌਕੇ ਸ੍ਰੀ ਨਨਕਾਣਾ ਸਾਹਿਬ ਜਾਣ ਵਾਲੇ ਸਿੱਖ ਸ਼ਰਧਾਲੂ ਇਸ ਵਾਰ ਪਾਕਿਸਤਾਨ ਨਹੀਂ ਜਾਣਗੇ। ਭਾਰਤ ਸਰਕਾਰ ਨੇ ਸੁਰੱਖਿਆ ਕਾਰਨਾਂ ਦੇ ਹਵਾਲਾ ਦਿੰਦਾ ਹੋਏ ਇਸ ਜੱਥੇ ਨੂੰ ਭੇਜਣ 'ਤੇ ਰੋਕ ਲਾ ਦਿੱਤੀ ਹੈ।
image source twitter
1/7

ਕੇਂਦਰ ਸਰਕਾਰ ਦੇ ਗ੍ਰਹਿ ਮੰਤਰਾਲੇ ਨੇ ਪੰਜਾਬ ਸਮੇਤ ਹੋਰ ਸੂਬਿਆਂ ਦੇ ਮੁੱਖ ਸਕੱਤਰਾਂ ਨੂੰ ਪੱਤਰ ਭੇਜ ਕੇ ਸਿੱਖ ਸ਼ਰਧਾਲੂਆਂ ਦੀ ਨਨਕਾਣਾ ਸਾਹਿਬ ਯਾਤਰਾ ਬਾਰੇ ਜਾਣਕਾਰੀ ਦਿੱਤੀ ਹੈ। ਇਸ ਪੱਤਰ ਵਿੱਚ ਦੋਵਾਂ ਦੇਸ਼ਾਂ ਦਰਮਿਆਨ ਤਣਾਅ ਅਤੇ ਸੁਰੱਖਿਆ ਕਾਰਨਾਂ ਦਾ ਹਵਾਲਾ ਦਿੱਤਾ ਗਿਆ ਹੈ।
2/7

ਕੇਂਦਰੀ ਗ੍ਰਹਿ ਮੰਤਰਾਲੇ ਨੇ ਪੰਜਾਬ, ਹਰਿਆਣਾ, ਜੰਮੂ ਕਸ਼ਮੀਰ, ਦਿੱਲੀ, ਉੱਤਰ ਪ੍ਰਦੇਸ਼ ਅਤੇ ਉੱਤਰਾਖੰਡ ਦੀਆਂ ਸਰਕਾਰਾਂ ਦੇ ਮੁੱਖ ਸਕੱਤਰਾਂ ਨੂੰ ਪੱਤਰ ਭੇਜ ਕੇ ਨਵੰਬਰ ਮਹੀਨੇ ਦੇ ਪ੍ਰਕਾਸ਼ ਪੁਰਬ ਮੌਕੇ ਸਿੱਖ ਸ਼ਰਧਾਲੂਆਂ ਦਾ ਪਾਕਿਸਤਾਨ ਜਾਣਾ ਅਸੰਭਵ ਹੋਣ ਦੀ ਜਾਣਕਾਰੀ ਦਿੱਤੀ ਹੈ।
Published at : 15 Sep 2025 01:00 PM (IST)
ਹੋਰ ਵੇਖੋ





















