Punjab Weather: ਪਹਾੜੀ ਇਲਾਕਿਆਂ 'ਚ ਬਰਫਬਾਰੀ, ਦਸੰਬਰ 'ਚ ਟੁੱਟ ਸਕਦੇ ਠੰਡ ਦੇ ਰਿਕਾਰਡ, ਪੰਜਾਬ ਦੇ ਮੌਸਮ ਨੂੰ ਲੈ ਕੇ IMD ਦੀ ਵੱਡੀ ਭਵਿੱਖਬਾਣੀ
ਹੁਣ ਦਿੱਲੀ-ਯੂਪੀ ਸਮੇਤ ਉੱਤਰੀ ਭਾਰਤ ਦੇ ਕਈ ਇਲਾਕਿਆਂ 'ਚ ਠੰਡ ਵਧਣ ਲੱਗੀ ਹੈ। ਦਿੱਲੀ, ਉੱਤਰ ਪ੍ਰਦੇਸ਼ ਅਤੇ ਹਰਿਆਣਾ, ਪੰਜਾਬ, ਹਰਿਆਣਾ, ਮੱਧ ਪ੍ਰਦੇਸ਼ ਅਤੇ ਰਾਜਸਥਾਨ ਦੇ ਕਈ ਸ਼ਹਿਰਾਂ ਦੇ ਨਾਲ-ਨਾਲ ਪਿੰਡਾਂ ਵਿੱਚ ਤਾਪਮਾਨ ਡਿੱਗ ਰਿਹਾ ਹੈ। ਸਵੇਰ ਅਤੇ ਸ਼ਾਮ ਨੂੰ ਠੰਡ ਵੀ ਕਾਫੀ ਵਧ ਗਈ ਹੈ।
Download ABP Live App and Watch All Latest Videos
View In Appਇਸ ਤੋਂ ਇਲਾਵਾ ਚੰਡੀਗੜ੍ਹ 'ਚ ਤਾਪਮਾਨ ਆਮ ਤੋਂ 1.2 ਡਿਗਰੀ ਵੱਧ ਦਰਜ ਕੀਤਾ ਗਿਆ ਹੈ। ਆਉਣ ਵਾਲੇ ਦਿਨਾਂ ਵਿਚ ਪਹਾੜਾਂ ਵਿਚ ਬਰਫਬਾਰੀ ਹੋ ਸਕਦੀ ਹੈ ਇਸ ਨਾਲ ਮੈਦਾਨੀ ਇਲਾਕਿਆਂ ਵਿਚ ਸ਼ੀਤ ਲਹਿਰ ਚੱਲ ਸਕਦੀ ਹੈ।
ਦੂਜੇ ਪਾਸੇ ਮੌਸਮ ਵਿਭਾਗ ਅਨੁਸਾਰ ਅੱਜ ਕੋਹਰੇ ਨੂੰ ਲੈ ਕੇ ਫਿਲਹਾਲ ਕੋਈ ਅਲਰਟ ਨਹੀਂ ਹੈ। ਆਉਣ ਵਾਲੇ ਦਿਨਾਂ ਵਿਚ ਵੀ ਕੋਹਰਾ ਪੈਣ ਦੀ ਸੰਭਾਵਨਾ ਘੱਟ ਹੀ ਹੈ ਜਦਕਿ ਆਉਂਦੇ ਦਿਨਾਂ ਵਿਚ ਤਾਪਮਾਨ 1 ਤੋਂ 2 ਡਿਗਰੀ ਦੀ ਗਿਰਾਵਟ ਦੇਖਣ ਨੂੰ ਮਿਲ ਸਕਦੀ ਹੈ।
ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਨਵੰਬਰ ਮਹੀਨਾ ਜਿੰਨਾ ਸੁਸਤ ਅਤੇ ਗਰਮ ਰਿਹਾ ਹੈ, ਦਸੰਬਰ ਮਹੀਨੇ ਵਿਚ ਠੰਡ ਓਨੀ ਜ਼ਿਆਦਾ ਪਵੇਗੀ, ਜਿਸ ਨਾਲ ਠੰਡ ਰਿਕਾਰਡ ਪੱਧਰ 'ਤੇ ਜਾ ਸਕਦੀ ਹੈ।
ਆਉਣ ਵਾਲੇ ਦਿਨਾਂ ਵਿਚ ਮੌਸਮ ਵਿਚ ਅਚਾਨਕ ਬਦਲਾਅ ਦੇਖਣ ਨੂੰ ਮਿਲੇਗਾ ਅਤੇ ਸੀਤ ਲਹਿਰ ਚੱਲੇਗੀ।
ਜੰਮੂ ਡਿਵੀਜ਼ਨ ਦੇ ਪਹਾੜੀ ਇਲਾਕਿਆਂ ਵਿੱਚ ਠੰਢ ਵਧਣ ਨਾਲ ਹੁਣ ਮੈਦਾਨੀ ਇਲਾਕਿਆਂ ਵਿੱਚ ਵੀ ਕੰਬਣੀ ਸ਼ੁਰੂ ਹੋ ਗਈ ਹੈ। ਜੰਮੂ ਦੇ ਮੈਦਾਨੀ ਇਲਾਕਿਆਂ 'ਚ ਸਵੇਰ ਅਤੇ ਸ਼ਾਮ ਨੂੰ ਠੰਡ ਵੱਧ ਰਹੀ ਹੈ। ਤਾਪਮਾਨ ਵਿੱਚ ਵੀ ਗਿਰਾਵਟ ਜਾਰੀ ਹੈ। ਮੌਸਮ ਵਿਭਾਗ ਮੁਤਾਬਕ 2 ਦਸੰਬਰ ਤੋਂ ਮੀਂਹ ਪੈਣ ਦੀ ਸੰਭਾਵਨਾ ਹੈ। ਮੈਦਾਨੀ ਇਲਾਕਿਆਂ 'ਚ ਠੰਡੀਆਂ ਹਵਾਵਾਂ ਕਾਰਨ ਉੱਚੇ ਪਹਾੜੀ ਖੇਤਰਾਂ 'ਤੇ ਬਰਫਬਾਰੀ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ।