ਜ਼ਹਿਰੀਲੀ ਸ਼ਰਾਬ ਮਾਮਲੇ 'ਤੇ ਪ੍ਰਦਰਸ਼ਨ ਕਰਨ ਆਏ ਬੀਜੇਪੀ ਲੀਡਰ ਪੁਲਿਸ ਹਿਰਾਸਤ 'ਚ
Download ABP Live App and Watch All Latest Videos
View In Appਜ਼ਹਿਰੀਲੀ ਸ਼ਰਾਬ ਪੀਣ ਦੇ ਨਾਲ ਤਰਨ ਤਾਰਨ, ਅੰਮ੍ਰਿਤਸਰ ਤੇ ਗੁਰਦਾਸਪੁਰ ਜ਼ਿਲ੍ਹਿਆਂ 'ਚ ਇੱਕ ਸੌ ਇੱਕੀ ਲੋਕਾਂ ਦੀ ਮੌਤ ਹੋ ਗਈ ਸੀ।
ਬੀਜੇਪੀ ਜ਼ਹਿਰੀਲੀ ਸ਼ਰਾਬ ਮੁੱਦੇ 'ਤੇ CBI ਦੀ ਜਾਂਚ ਕਰਵਾਉਣ ਦੀ ਮੰਗ ਕਰ ਰਹੇ ਨੇ ਅਤੇ ਪੰਜਾਬ ਸਰਕਾਰ ਨੂੰ ਨੈਤਿਕਤਾ ਦੇ ਆਧਾਰ 'ਤੇ ਅਸਤੀਫਾ ਦੇਣ ਦੇ ਲਈ ਕਹਿ ਰਹੇ ਹਨ।
ਅੱਜ ਦੇ ਧਰਨੇ ਦੀ ਅਗਵਾਈ ਬੀਜੇਪੀ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਵੱਲੋਂ ਕੀਤੀ ਗਈ ਸੀ ਉਨ੍ਹਾਂ ਦੇ ਨਾਲ ਪੰਜਾਬ ਭਰ ਦੀ ਇਕਾਈ ਚੰਡੀਗੜ੍ਹ 'ਚ ਪਹੁੰਚੀ ਸੀ।
ਮਾਹੌਲ ਨੂੰ ਵਿਗੜਦੇ ਦੇਖ ਪੁਲਿਸ ਵੱਲੋਂ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ 'ਚ ਲੈ ਲਿਆ ਗਿਆ।
ਇਸ ਦੌਰਾਨ ਪੁਲਿਸ ਦੇ ਨਾਲ ਪ੍ਰਦਰਸ਼ਨਕਾਰੀਆਂ ਨੇ ਹਲਕੀ ਧੱਕਾ ਮੁੱਕੀ ਵੀ ਕੀਤੀ ਤੇ ਬੈਰੀਕੇਡ ਤੋੜ ਕੇ ਅੱਗੇ ਵਧਣ ਦੀ ਕੋਸ਼ਿਸ਼ ਵੀ ਕੀਤੀ ।
ਪੁਲਿਸ ਵੱਲੋਂ ਨਗਰ ਨਿਗਮ ਦੇ ਗੇਟ ਬਾਹਰ ਬੈਰੀਕੇਟ ਲਾ ਕੇ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਰੋਸ ਵਿੱਚ ਆਏ ਪ੍ਰਦਰਸ਼ਨਕਾਰੀਆਂ ਨੇ ਜ਼ਬਰਦਸਤ ਹੰਗਾਮਾ ਕੀਤਾ।
ਜ਼ਹਿਰੀਲੀ ਸ਼ਰਾਬ ਮਾਮਲੇ ਵਿੱਚ ਬੀਜੇਪੀ ਵੱਲੋਂ ਅੱਜ ਕੈਪਟਨ ਅਮਰਿੰਦਰ ਸਿੰਘ ਦੀ ਕੋਠੀ ਦਾ ਘੇਰਾਓ ਕਰਨ ਦਾ ਫੈਸਲਾ ਕੀਤਾ ਗਿਆ ਸੀ ਪਰ ਚੰਡੀਗੜ੍ਹ ਪੁਲਿਸ ਵੱਲੋਂ ਪ੍ਰਦਰਸ਼ਨਕਾਰੀਆਂ ਨੂੰ ਨਗਰ ਨਿਗਮ ਦਫ਼ਤਰ ਬਾਹਰ ਹੀ ਰੋਕ ਦਿੱਤਾ ਗਿਆ।
- - - - - - - - - Advertisement - - - - - - - - -