ਪੜਚੋਲ ਕਰੋ
ਸੂਬਾ ਸਰਕਾਰ ਵੱਲੋਂ 'ਅਮਲੀਆਂ' ਦੀ ਮਰਦਮਸ਼ੁਮਾਰੀ ਕਰਾਉਣ ਦਾ ਐਲਾਨ, ਘਰ-ਘਰ ਜਾਣਗੀਆਂ ਸਰਕਾਰੀ ਟੀਮਾਂ
ਪੰਜਾਬ ਸਰਕਾਰ ਨੇ ਸੂਬੇ ਵਿੱਚ ਨਸ਼ਾ ਕਰਨ ਵਾਲਿਆਂ ਦੀ ਮਰਦਮਸ਼ੁਮਾਰੀ ਕਰਾਉਣ ਦਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਦੀਆਂ ਏਜੰਸੀਆਂ ਘਰ-ਘਰ ਜਾ ਕੇ ਨਸ਼ਾ ਪੀੜਤਾਂ ਦਾ ਡੇਟਾ ਤਿਆਰ ਕਰਨਗੀਆਂ। ਇਸ ਵਿੱਚ ਨਸ਼ਾ ਕਰਨ ਵਾਲਿਆਂ ਦੇ ਪੂਰੇ ਵੇਰਵੇ ਦਰਜ ਕੀਤੇ ਜਾਣਗੇ

image source twitter
1/6

ਇਸ ਡੇਟਾ ਨੂੰ ਪੂਰੀ ਤਰ੍ਹਾਂ ਗੁਪਤ ਰੱਖਿਆ ਜਾਵੇਗਾ ਤੇ ਇਸ ਡੇਟਾ ਦੇ ਆਧਾਰ 'ਤੇ ਸੂਬੇ ਦੇ ਨੌਜਵਾਨਾਂ ਦਾ ਇਲਾਜ ਕਰਨ ਤੇ ਉਨ੍ਹਾਂ ਨੂੰ ਮੁੱਖ ਧਾਰਾ ਵਿੱਚ ਲਿਆਉਣ ਦੇ ਯਤਨ ਕੀਤੇ ਜਾਣਗੇ। ਇਸ ਨਾਲ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣ ਜਾਵੇਗਾ ਜਿੱਥੇ ਡਰੱਗ ਮਰਦਮਸ਼ੁਮਾਰੀ ਕਰਵਾਈ ਜਾਵੇਗੀ।
2/6

ਹਾਸਲ ਜਾਣਕਾਰੀ ਮੁਤਾਬਕ ਪੰਜਾਬ ਸਰਕਾਰ ਇਨ੍ਹਾਂ ਨਸ਼ੇੜੀਆਂ ਲਈ ਇੱਕ ਵਿਸ਼ੇਸ਼ ਪੈਕੇਜ ਤਿਆਰ ਕਰੇਗੀ ਤਾਂ ਜੋ ਪੀੜਤਾਂ ਨੂੰ ਮੁੜ ਵਸੇਬਾ ਕੇਂਦਰਾਂ ਜਾਂ ਨਸ਼ਾ ਛੁਡਾਊ ਕੇਂਦਰਾਂ ਰਾਹੀਂ ਇਲਾਜ ਕਰਵਾ ਕੇ ਨਸ਼ੇ ਦੀ ਜਕੜ ਤੋਂ ਮੁਕਤ ਕੀਤਾ ਜਾ ਸਕੇ। ਇਹ ਡਰੱਗ ਮਰਦਮਸ਼ੁਮਾਰੀ 1 ਅਪ੍ਰੈਲ, 2025 ਤੋਂ ਲਾਗੂ ਹੋਵੇਗੀ। ਇਹ ਜਾਣਕਾਰੀ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸਾਂਝੀ ਕੀਤੀ।
3/6

ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਮਾਨ ਕੁੱਝ ਦਿਨ ਪਹਿਲਾਂ ਹੀ ਲੁਧਿਆਣਾ ਪੱਛਮੀ ਹਲਕੇ ਤੋਂ ਉਪ ਚੋਣ ਲਈ ਮੈਦਾਨ ਵਿੱਚ ਉਤਰੇ ਉਮੀਦਵਾਰ ਸੰਜੀਵ ਅਰੋੜਾ ਦੇ ਹੱਕ ਵਿੱਚ ਇਨਡੋਰ ਸਟੇਡੀਅਮ ਵਿੱਚ ਇੱਕ ਇਕੱਠ ਨੂੰ ਸੰਬੋਧਨ ਕਰ ਰਹੇ ਸਨ।
4/6

'ਆਪ' ਦੇ ਰਾਸ਼ਟਰੀ ਕਨਵੀਨਰ ਨੇ ਨਸ਼ਾ ਵਿਰੋਧੀ ਹੈਲਪਲਾਈਨ ਨੰਬਰ 9779100200 ਜਾਰੀ ਕੀਤਾ ਤੇ ਜਨਤਾ ਨੂੰ ਅਪੀਲ ਕੀਤੀ ਕਿ ਉਹ ਆਪਣੇ ਖੇਤਰ ਵਿੱਚ ਨਸ਼ਾ ਤਸਕਰਾਂ ਬਾਰੇ ਜਾਣਕਾਰੀ ਇਸ ਨੰਬਰ 'ਤੇ ਸਾਂਝੀ ਕਰਨ। ਉਨ੍ਹਾਂ ਭਰੋਸਾ ਦਿੱਤਾ ਕਿ ਸੂਚਨਾ ਦੇਣ ਵਾਲੇ ਦੀ ਪਛਾਣ ਗੁਪਤ ਰੱਖੀ ਜਾਵੇਗੀ ਤੇ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਕੇਜਰੀਵਾਲ ਨੇ ਐਲਾਨ ਕੀਤਾ ਕਿ ਪੂਰੇ ਰਾਜ ਵਿੱਚ ਨਸ਼ੇ ਦੀ ਸਥਿਤੀ ਦੀ ਅਸਲੀਅਤ ਜਾਣਨ ਲਈ ਇੱਕ ਜਨਗਣਨਾ ਕੀਤੀ ਜਾਵੇਗੀ।
5/6

ਇਸ ਤਹਿਤ ਟੀਮਾਂ ਘਰ-ਘਰ ਜਾ ਕੇ ਨਸ਼ੇ ਦੀ ਅਸਲ ਸਥਿਤੀ ਦਾ ਪਤਾ ਲਾਉਣਗੀਆਂ ਤੇ ਪੀੜਤਾਂ ਦੀ ਪਛਾਣ ਗੁਪਤ ਰੱਖਦੇ ਹੋਏ ਉਨ੍ਹਾਂ ਦੇ ਸੁਧਾਰ ਲਈ ਕਦਮ ਚੁੱਕੇ ਜਾਣਗੇ।
6/6

ਨਸ਼ੇ ਦੀ ਲਤ ਤੋਂ ਪੀੜਤ ਲੋਕਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਪੰਜਾਬ ਦੇ ਹਰ ਪਿੰਡ ਵਿੱਚ ਇੱਕ ਖੇਡ ਮੈਦਾਨ ਬਣਾਇਆ ਜਾਵੇਗਾ। ਤਰਨ ਤਾਰਨ ਦੇ 87 ਪਿੰਡਾਂ ਵਿੱਚ ਖੇਡ ਦੇ ਮੈਦਾਨ ਬਣਾਏ ਗਏ ਹਨ। ਹਰ ਪਿੰਡ ਵਿੱਚ ਜਿੰਮ ਬਣਾਏ ਜਾ ਰਹੇ ਹਨ।
Published at : 21 Mar 2025 03:07 PM (IST)
View More
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
