ਬੰਦਾ ਮਰਨ ਮਗਰੋਂ ਅਵਾਰਾ ਕੁੱਤਿਆਂ ਦੀ ਸ਼ਾਮਤ, ਪ੍ਰਸ਼ਾਸਨ ਨੇ ਚਲਾਈ ਕੁੱਤੇ ਫੜਨ ਲਈ ਮੁਹਿੰਮ
ਬੀਤੇ ਦਿਨੀਂ ਗੁਰਦਾਸਪੁਰ ਦੇ ਗੀਤਾ ਭਵਨ ਰੋਡ ਤੇ ਅਵਾਰਾ ਕੁੱਤਿਆਂ ਵੱਲੋਂ ਸਵੇਰੇ ਸਾਢੇ ਤਿੰਨ ਵਜੇ ਦੇ ਕਰੀਬ ਘਰ ਤੋਂ ਨਿਕਲੇ ਪਰਵਾਸੀ ਮਜ਼ਦੂਰ ਨੂੰ ਆਪਣਾ ਨਿਸ਼ਾਨਾ ਬਣਾਇਆ ਗਿਆ ਸੀ।
Download ABP Live App and Watch All Latest Videos
View In Appਆਵਾਰਾ ਕੁੱਤਿਆਂ ਨੇ ਨੋਚ ਨੋਚ ਕੇ ਪਰਵਾਸੀ ਮਜ਼ਦੂਰ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਸੀ। ਇਸ ਤੋਂ ਬਾਅਦ ਹੁਣ ਪ੍ਰਸ਼ਾਸਨ ਦੀ ਨੀਂਦ ਖੁੱਲ੍ਹੀ ਹੈ ਤੇ ਪ੍ਰਸਾਸ਼ਨ ਵੱਲੋਂ ਅਵਾਰਾ ਕੁੱਤਿਆਂ ਨੂੰ ਕਾਬੂ ਕਰਨ ਲਈ ਵਿਸ਼ੇਸ਼ ਅਭਿਆਨ ਚਲਾਇਆ ਗਿਆ ਤੇ ਸ਼ਹਿਰ ਵਿੱਚ ਘੁੰਮ ਰਹੇ ਅਵਾਰਾ ਕੁੱਤਿਆਂ ਨੂੰ ਕਾਬੂ ਕੀਤਾ ਹੈ।
ਇਹ ਸਾਰੀ ਦਰਦਨਾਕ ਘਟਨਾ ਦੁਕਾਨ ਦੇ ਬਾਹਰ ਲੱਗੇ ਸੀਸੀਟੀਵੀ ਕੈਮਰੇ ਵਿੱਚ ਵੀ ਕੈਦ ਹੋਈ ਸੀ। ਇਸ ਸਬੰਧੀ ਜਦੋਂ ਨਗਰ ਕੌਂਸਲ ਦੇ ਅਧਿਕਾਰੀ ਅਸ਼ੋਕ ਕੁਮਾਰ ਦੇ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਇਹ ਜੋ ਘਟਨਾ ਵਾਪਰੀ ਹੈ ਕਾਫ਼ੀ ਮੰਦਭਾਗੀ ਹੈ ਇਸ ਲਈ ਅਵਾਰਾ ਕੁੱਤਿਆਂ ਨੂੰ ਫੜਨ ਲਈ ਅਭਿਆਨ ਚਲਾਇਆ ਗਿਆ ਹੈ।
ਉਨਾਂ ਕਿਹਾ ਕਿ ਇਹ ਅਭਿਆਨ ਪਹਿਲਾਂ ਵੀ ਸ਼ੁਰੂ ਕੀਤਾ ਸੀ ਪਰ ਟੈਂਡਰ ਖਤਮ ਹੋਣ ਤੋਂ ਬਾਅਦ ਇਹ ਅਭਿਆਨ ਬੰਦ ਹੋ ਗਿਆ ਸੀ ਪਰ ਹੁਣ ਇਹ ਅਭਿਆਨ ਲਗਾਤਾਰ ਜਾਰੀ ਰਹੇਗਾ। ਉਨਾਂ ਕਿਹਾ ਕਿ ਅੱਜ 12 ਅਵਾਰਾ ਕੁੱਤਿਆਂ ਨੂੰ ਕਾਬੂ ਕੀਤਾ ਗਿਆ ਹੈ। ਇਨ੍ਹਾਂ ਆਵਾਰਾ ਕੁੱਤਿਆਂ ਦੀ ਨਸਬੰਦੀ ਕਰ ਇਹਨਾਂ ਨੂੰ ਕਿਸੇ ਸਾਫ ਜਗ੍ਹਾ ਤੇ ਛੱਡ ਦਿੱਤਾ ਜਾਵੇਗਾ।