ਪੜਚੋਲ ਕਰੋ
Punjab Schools Vacation: ਖੁਸ਼ੀ ਨਾਲ ਗਦਗਦ ਹੋਏ ਵਿਦਿਆਰਥੀ! ਨਵੇਂ ਸਾਲ ਵਿਚਾਲੇ ਇੰਨੇ ਦਿਨ ਬੰਦ ਰਹਿਣਗੇ ਪੰਜਾਬ ਦੇ ਸਕੂਲ ?
Punjab Schools Vacation: ਪੰਜਾਬ ਵਿੱਚ ਸੀਤ ਲਹਿਰ ਦਾ ਕਹਿਰ ਜਾਰੀ ਹੈ। ਮੌਸਮ ਵਿਭਾਗ ਨੇ ਪਹਿਲੀ ਤੋਂ 6 ਜਨਵਰੀ ਤੱਕ ਬਾਰਸ਼ ਤੇ ਕੋਹਰੇ ਦਾ ਅਲਰਟ ਜਾਰੀ ਕੀਤਾ ਹੈ। ਇਸ ਦੌਰਾਨ ਸੰਘਣੀ ਧੁੰਦ ਛਾਈ ਰਹਿ ਸਕਦੀ ਹੈ।
Punjab Schools Vacation
1/5

ਇਸ ਲਈ ਸੋਸ਼ਲ ਮੀਡੀਆ ਉਪਰ ਸਕੂਲਾਂ ਦੀਆਂ ਛੁੱਟੀਆਂ ਵਧਣ ਦੀ ਚਰਚਾ ਛਿੜੀ ਹੋਈ ਹੈ। ਬੇਸ਼ੱਕ ਅਜੇ ਤੱਕ ਪੰਜਾਬ ਸਰਕਾਰ ਨੇ ਇਸ ਬਾਰੇ ਕੋਈ ਆਦੇਸ਼ ਜਾਰੀ ਨਹੀਂ ਕੀਤਾ, ਪਰ ਸੂਤਰਾਂ ਦਾ ਕਹਿਣਾ ਹੈ ਕਿ ਜੇਕਰ ਮੌਸਮ ਖਰਾਬ ਰਹਿੰਦਾ ਹੈ ਤਾਂ ਛੁੱਟੀਆਂ ਵਧ ਸਕਦੀਆਂ ਹਨ। ਦਰਅਸਲ ਮੌਸਮ ਵਿਭਾਗ ਨੇ ਅਲਰਟ ਜਾਰੀ ਕੀਤਾ ਹੈ ਕਿ ਨਵੇਂ ਸਾਲ ਦੇ ਪਹਿਲੇ ਹਫਤੇ ਚੰਡੀਗੜ੍ਹ, ਪੰਜਾਬ ਤੇ ਹਰਿਆਣਾ 'ਚ ਬਾਰਸ਼ ਤੇ ਧੁੰਦ ਦਾ ਕਹਿਰ ਵੇਖਣ ਨੂੰ ਮਿਲੇਗਾ।
2/5

ਇਸ ਦਾ ਕਾਰਨ ਇ ਹੈ ਕਿ 1 ਤੋਂ 6 ਜਨਵਰੀ ਦਰਮਿਆਨ ਵੈਸਟਰਨ ਡਿਸਟਰਬੈਂਸ ਐਕਟਿਵ ਹੋਣ ਜਾ ਰਹੀ ਹੈ। ਇਸ ਦਾ ਅਸਰ ਪੱਛਮੀ ਹਿਮਾਲੀਅਨ ਪਰਬਤ ਲੜੀ 'ਤੇ ਦੇਖਣ ਨੂੰ ਮਿਲੇਗਾ। ਇਸ ਕਰਕੇ ਜੰਮੂ-ਕਸ਼ਮੀਰ ਤੇ ਹਿਮਾਚਲ ਪ੍ਰਦੇਸ਼ ਦੇ ਨਾਲ-ਨਾਲ ਮੈਦਾਨੀ ਇਲਾਕਿਆਂ 'ਚ ਵੀ ਬਾਰਸ਼ ਹੋ ਸਕਦੀ ਹੈ। ਇਸ ਨਾਲ ਪੰਜਾਬ-ਚੰਡੀਗੜ੍ਹ 'ਚ ਇੱਕ ਵਾਰ ਫਿਰ ਤਾਪਮਾਨ ਡਿੱਗਣ ਦੀ ਸੰਭਾਵਨਾ ਹੈ।
Published at : 01 Jan 2025 07:51 AM (IST)
ਹੋਰ ਵੇਖੋ





















