Punjab Schools Vacation: ਖੁਸ਼ੀ ਨਾਲ ਗਦਗਦ ਹੋਏ ਵਿਦਿਆਰਥੀ! ਨਵੇਂ ਸਾਲ ਵਿਚਾਲੇ ਇੰਨੇ ਦਿਨ ਬੰਦ ਰਹਿਣਗੇ ਪੰਜਾਬ ਦੇ ਸਕੂਲ ?
ਇਸ ਲਈ ਸੋਸ਼ਲ ਮੀਡੀਆ ਉਪਰ ਸਕੂਲਾਂ ਦੀਆਂ ਛੁੱਟੀਆਂ ਵਧਣ ਦੀ ਚਰਚਾ ਛਿੜੀ ਹੋਈ ਹੈ। ਬੇਸ਼ੱਕ ਅਜੇ ਤੱਕ ਪੰਜਾਬ ਸਰਕਾਰ ਨੇ ਇਸ ਬਾਰੇ ਕੋਈ ਆਦੇਸ਼ ਜਾਰੀ ਨਹੀਂ ਕੀਤਾ, ਪਰ ਸੂਤਰਾਂ ਦਾ ਕਹਿਣਾ ਹੈ ਕਿ ਜੇਕਰ ਮੌਸਮ ਖਰਾਬ ਰਹਿੰਦਾ ਹੈ ਤਾਂ ਛੁੱਟੀਆਂ ਵਧ ਸਕਦੀਆਂ ਹਨ। ਦਰਅਸਲ ਮੌਸਮ ਵਿਭਾਗ ਨੇ ਅਲਰਟ ਜਾਰੀ ਕੀਤਾ ਹੈ ਕਿ ਨਵੇਂ ਸਾਲ ਦੇ ਪਹਿਲੇ ਹਫਤੇ ਚੰਡੀਗੜ੍ਹ, ਪੰਜਾਬ ਤੇ ਹਰਿਆਣਾ 'ਚ ਬਾਰਸ਼ ਤੇ ਧੁੰਦ ਦਾ ਕਹਿਰ ਵੇਖਣ ਨੂੰ ਮਿਲੇਗਾ।
Download ABP Live App and Watch All Latest Videos
View In Appਇਸ ਦਾ ਕਾਰਨ ਇ ਹੈ ਕਿ 1 ਤੋਂ 6 ਜਨਵਰੀ ਦਰਮਿਆਨ ਵੈਸਟਰਨ ਡਿਸਟਰਬੈਂਸ ਐਕਟਿਵ ਹੋਣ ਜਾ ਰਹੀ ਹੈ। ਇਸ ਦਾ ਅਸਰ ਪੱਛਮੀ ਹਿਮਾਲੀਅਨ ਪਰਬਤ ਲੜੀ 'ਤੇ ਦੇਖਣ ਨੂੰ ਮਿਲੇਗਾ। ਇਸ ਕਰਕੇ ਜੰਮੂ-ਕਸ਼ਮੀਰ ਤੇ ਹਿਮਾਚਲ ਪ੍ਰਦੇਸ਼ ਦੇ ਨਾਲ-ਨਾਲ ਮੈਦਾਨੀ ਇਲਾਕਿਆਂ 'ਚ ਵੀ ਬਾਰਸ਼ ਹੋ ਸਕਦੀ ਹੈ। ਇਸ ਨਾਲ ਪੰਜਾਬ-ਚੰਡੀਗੜ੍ਹ 'ਚ ਇੱਕ ਵਾਰ ਫਿਰ ਤਾਪਮਾਨ ਡਿੱਗਣ ਦੀ ਸੰਭਾਵਨਾ ਹੈ।
ਦੱਸ ਦਈਏ ਕਿ ਪੰਜਾਬ ਦੇ ਸਕੂਲੀ ਵਿਦਿਆਰਥੀਆਂ ਨੂੰ ਫਿਲਹਾਲ 31 ਦਸੰਬਰ ਤੱਕ ਸਰਦੀਆਂ ਦੀਆਂ ਛੁੱਟੀਆਂ ਹਨ ਪਰ ਹੁਣ ਵਧਦੀ ਠੰਢ ਨੂੰ ਦੇਖਦੇ ਹੋਏ ਪੰਜਾਬ 'ਚ ਛੁੱਟੀਆਂ ਵਧ ਸਕਦੀਆਂ ਹਨ। ਪੰਜਾਬ ਸਰਕਾਰ ਨੇ ਸਕੂਲਾਂ ਵਿੱਚ 24 ਤੋਂ 31 ਦਸੰਬਰ ਤੱਕ ਛੁੱਟੀਆਂ ਕੀਤੀਆਂ ਸੀ। ਦੂਜੇ ਪਾਸੇ ਚੰਡੀਗੜ੍ਹ ਦੇ ਬਹੁਤੇ ਸਕੂਲਾਂ ਵਿੱਚ 7 ਦਸੰਬਰ ਤੱਕ ਛੁੱਟੀਆਂ ਹਨ।
ਇਸ ਵਾਰ ਦਸੰਬਰ ਵਿੱਚ ਮੌਸਮ ਠੀਕ ਹੀ ਰਿਹਾ ਪਰ ਮੌਸਮ ਵਿਭਾਗ ਦਾ ਕਹਿਣਾ ਹੈ ਕਿ ਜਨਵਰੀ ਦੇ ਪਹਿਲੇ ਹਫਤੇ ਬਾਰਸ਼ ਤੇ ਕੋਹਰੇ ਕਰਕੇ ਠੰਢ ਸਾਰੇ ਰਿਕਾਰਡ ਤੋੜ ਸਕਦੀ ਹੈ। ਮੌਸਮ ਵਿਗਿਆਨੀਆਂ ਮੁਤਾਬਕ ਠੰਢ ਦਾ ਪ੍ਰਭਾਵ ਵਧੇਗਾ ਤੇ ਧੁੰਦ ਵੀ ਆਪਣਾ ਰੰਗ ਦਿਖਾਏਗੀ।
ਦਸੰਬਰ ਦੇ ਆਖਰੀ ਦਿਨਾਂ 'ਚ ਚੰਡੀਗੜ੍ਹ, ਪੰਜਾਬ ਤੇ ਹਰਿਆਣਾ 'ਚ ਬਾਰਸ਼ ਦੇਖਣ ਨੂੰ ਮਿਲੀ। ਹੁਣ 1 ਤੋਂ 6 ਜਨਵਰੀ ਦਰਮਿਆਨ ਪੱਛਮੀ ਗੜਬੜੀ ਸਰਗਰਮ ਹੋਣ ਜਾ ਰਹੀ ਹੈ। ਇਸ ਦਾ ਅਸਰ ਪੱਛਮੀ ਹਿਮਾਲੀਅਨ ਪਰਬਤ ਲੜੀ 'ਤੇ ਦੇਖਣ ਨੂੰ ਮਿਲੇਗਾ। ਇਸ ਨਾਲ ਜੰਮੂ-ਕਸ਼ਮੀਰ ਤੇ ਹਿਮਾਚਲ ਪ੍ਰਦੇਸ਼ ਦੇ ਨਾਲ-ਨਾਲ ਮੈਦਾਨੀ ਇਲਾਕਿਆਂ 'ਚ ਵੀ ਬਾਰਸ਼ ਹੋ ਸਕਦੀ ਹੈ।