ਪੜਚੋਲ ਕਰੋ
Teachers Protest: ਬਠਿੰਡਾ 'ਚ ਕੱਚੇ ਅਧਿਆਪਕਾਂ ਵਲੋਂ ਕੈਪਟਨ ਖਿਲਾਫ ਅਰਥੀ ਫੁੱਕ ਪ੍ਰਦਰਸ਼ਨ

BTH_Teachers_Protest_2_JULY__(1)
1/5

ਕੱਚੇ ਅਧਿਆਪਕਾਂ ਵਲੋਂ ਬਠਿੰਡਾ ਦੇ ਟੀਚਰ ਹੋਮ ਤੋਂ ਕੱਚੇ ਅਧਿਆਪਕਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਮਾਰਚ ਕੱਢਦਿਆਂ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਪੁਤਲਾ ਫੂਕਿਆ।
2/5

ਪ੍ਰਦਰਸ਼ਨ ਕਰ ਰਹੇ ਅਧਿਆਪਕਾਂ ਨੇ ਨਾਅਰੇਬਾਜ਼ੀ ਕਰਦਿਆਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਕਪਤਾਨ ਅਮਰਿੰਦਰ ਸਿੰਘ ਨੇ ਵਾਅਦਾ ਕੀਤਾ ਸੀ ਕਿ ਜਦੋਂ ਸਾਡੀ ਸਰਕਾਰ ਆਵੇਗੀ ਤਾਂ ਪਹਿਲ ਦੇ ਅਧਾਰ 'ਤੇ ਕੱਚੇ ਅਧਿਆਪਕਾਂ ਨੂੰ ਪੱਕਾ ਕੀਤਾ ਜਾਵੇਗਾ।
3/5

ਪ੍ਰਦਰਸ਼ਨ ਦੌਰਾਨ ਇਨ੍ਹਾਂ ਅਧਿਆਪਕਾਂ ਨੇ ਕਿਹਾ ਕਿ ਹੁਣ ਤਕ ਸਾਢੇ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਵੀ ਸਰਕਾਰ ਨੇ ਸਾਨੂੰ ਪੱਕਾ ਨਹੀਂ ਕੀਤਾ ਅਤੇ ਨਾਹ ਹੀ ਸਾਡੀ ਕੋਈ ਮੰਗ ਸੁਣੀ।
4/5

ਉਨ੍ਹਾਂ ਕਿਹਾ ਕਿ ਇੱਥੋਂ ਤਕ ਕਿ ਮੁਹਾਲੀ ਵਿੱਚ ਵੀ ਸਾਡੇ ਸਾਥੀਆਂ ਦਾ ਇੱਕ ਮਜ਼ਬੂਤ ਮੋਰਚਾ ਹੈ, ਨਾਲ ਹੀ ਪੂਰੇ ਪੰਜਾਬ 'ਚ ਕੈਪਟਨ ਅਮਰਿੰਦਰ ਸਿੰਘ ਦਾ ਵਿਰੋਧ ਕਰ ਰਹੇ ਹਾਂ ਅਤੇ ਆਉਣ ਵਾਲੇ ਦਿਨਾਂ 'ਚ ਵੀ ਇਹ ਵਿਰੋਧ ਜਾਰੀ ਰਹੇਗਾ।
5/5

ਨਾਲ ਹੀ ਇਨ੍ਹਾਂ ਧਰਨਾ ਦੇ ਰਹੇ ਅਧਿਆਪਕਾਂ ਨੇ ਕਿਹਾ ਕਿ ਜੇਕਰ ਸਾਡੀਆਂ ਮੰਗਾਂ ਜਲਦੀ ਪੂਰੀਆਂ ਨਾਹ ਕੀਤੀਆਂ ਗਈਆਂ ਤਾਂ ਅਸੀਂ ਸੰਘਰਸ਼ ਨੂੰ ਹੋਰ ਤਿੱਖਾ ਕਰਾਂਗੇ।
Published at : 02 Jul 2021 06:30 PM (IST)
View More
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
