ਪੜਚੋਲ ਕਰੋ
ਪੰਜਾਬ 'ਚ ਤਾਪਮਾਨ 0℃....ਹੱਥ-ਪੈਰ ਸੁੰਨ, ਘਰੋਂ ਨਿਕਲਣਾ ਵੀ ਮੁਸ਼ਕਿਲ, ਆਉਣ ਵਾਲੇ ਦਿਨਾਂ ਨੂੰ ਲੈ ਕੇ ਚੇਤਾਵਨੀ ਜਾਰੀ
ਲੋਹੜੀ ਵਾਲੇ ਦਿਨ ਪੰਜਾਬ ਦੇ ਲੋਕਾਂ ਨੂੰ ਦਿਨ ਭਰ ਸ਼ਿਮਲਾ ਵਰਗੀ ਠੰਡ ਦਾ ਅਹਿਸਾਸ ਹੋਇਆ। ਦੁਪਹਿਰ ਨੂੰ ਆਸਮਾਨ 'ਚ ਛਾਏ ਹਲਕੇ ਬੱਦਲਾਂ ਸਮੇਤ ਖਿੜੀ ਸੁਨਹਿਰੀ ਧੁੱਪ ਦੇ ਨਾਲ ਹੀ ਚੱਲ ਰਹੀਆਂ ਬਰਫੀਲੀਆਂ ਹਵਾਵਾਂ ਕਾਰਨ ਲੋਕਾਂ ਦੇ ਹੱਥ-ਪੈਰ ਸੁੰਨ ਪੈਂਦੇ
image source twitter
1/7

ਜੰਮੂ-ਕਸ਼ਮੀਰ ਅਤੇ ਹਿਮਾਚਲ ਦੇ ਪਹਾੜੀ ਇਲਾਕਿਆਂ ਤੋਂ ਆ ਰਹੀਆਂ ਬਰਫ਼ੀਲੀਆਂ ਹਵਾਵਾਂ ਕਾਰਨ ਪੰਜਾਬ ਅਤੇ ਚੰਡੀਗੜ੍ਹ ਵਿੱਚ ਠੰਡ ਕਾਫ਼ੀ ਵੱਧ ਗਈ ਹੈ। ਮੰਗਲਵਾਰ ਨੂੰ ਇਸ ਮੌਸਮ ਦੌਰਾਨ ਪਹਿਲੀ ਵਾਰ ਨਵਾਂ ਸ਼ਹਿਰ ਵਿੱਚ ਜ਼ੀਰੋ ਡਿਗਰੀ ਤਾਪਮਾਨ ਦਰਜ ਕੀਤਾ ਗਿਆ। ਇਸਦੇ ਨਾਲ ਹੀ ਘੱਟੋ-ਘੱਟ ਅਤੇ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ ਹੇਠਾਂ ਚਲੇ ਗਏ ਹਨ।
2/7

ਘੱਟੋ-ਘੱਟ ਤਾਪਮਾਨ ਆਮ ਨਾਲੋਂ 2.5 ਡਿਗਰੀ ਅਤੇ ਵੱਧ ਤੋਂ ਵੱਧ ਤਾਪਮਾਨ 6.3 ਡਿਗਰੀ ਘੱਟ ਦਰਜ ਹੋ ਰਿਹਾ ਹੈ। ਅੱਜ ਯਾਨੀਕਿ 14 ਜਨਵਰੀ ਲਈ ਕੋਹਰੇ ਅਤੇ ਸ਼ੀਤ ਲਹਿਰ ਦਾ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ ਅਤੇ ਇਹ ਹਾਲਾਤ ਅੱਗੇ ਵੀ ਬਣੇ ਰਹਿਣ ਦੀ ਸੰਭਾਵਨਾ ਹੈ। 18 ਅਤੇ 19 ਜਨਵਰੀ ਨੂੰ ਕੁਝ ਥਾਵਾਂ ‘ਤੇ ਹਲਕੀ ਵਰਖਾ ਹੋਣ ਦੀ ਸੰਭਾਵਨਾ ਹੈ।
Published at : 14 Jan 2026 03:30 PM (IST)
ਹੋਰ ਵੇਖੋ
Advertisement
Advertisement





















