ਪੜਚੋਲ ਕਰੋ
Punjab News: ਪੰਜਾਬ 'ਚ ਮੁਲਾਜ਼ਮਾਂ ਵਿਚਾਲੇ ਮੱਚਿਆ ਹਾਹਾਕਾਰ, ਹੁਣ ਇਨ੍ਹਾਂ ਅਫਸਰਾਂ ਦੀ ਨਹੀਂ ਖੈਰ; ਰਡਾਰ 'ਤੇ 22 ਅਧਿਕਾਰੀਆਂ...!
Punjab News: ਪੰਜਾਬ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਜਿਸ ਨਾਲ ਸਰਕਾਰੀ ਅਧਿਕਾਰੀਆਂ ਵਿਚਾਲੇ ਹਾਹਾਕਾਰ ਮੱਚ ਗਿਆ ਹੈ...
Punjab News
1/4

ਦਰਅਸਲ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਵਿੱਤ ਵਿਭਾਗ ’ਚ ਭ੍ਰਿਸ਼ਟ ਅਧਿਕਾਰੀਆਂ ਵਿਰੁੱਧ ਮਿਸਾਲੀ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ, ਚਾਹੇ ਉਹ ਕਿੰਨੇ ਵੀ ਉੱਚੇ ਅਹੁਦੇ ’ਤੇ ਕਿਉਂ ਨਾ ਹੋਵੇ।
2/4

4 ਅਧਿਕਾਰੀਆਂ ਨੂੰ ਦਿੱਤੀ ਸਖ਼ਤ ਸਜ਼ਾ ਉਨ੍ਹਾਂ ਦੱਸਿਆ ਕਿ ਸਾਲ 2022 ਦੇ ਅੱਧ ’ਚ ਖ਼ਜ਼ਾਨਾ ਤੇ ਲੇਖਾ ਸ਼ਾਖਾ (ਮੁੱਖ ਦਫ਼ਤਰ) ਤੇ ਵੱਖ-ਵੱਖ ਜ਼ਿਲ੍ਹਾ ਖ਼ਜ਼ਾਨਾ ਦਫ਼ਤਰਾਂ ’ਚ ਤਾਇਨਾਤ 4 ਮੁਲਾਜ਼ਮਾਂ ਵਿਰੁੱਧ ਭ੍ਰਿਸ਼ਟਾਚਾਰ ਦੀਆਂ ਸ਼ਿਕਾਇਤਾਂ ਪ੍ਰਾਪਤ ਹੋਈਆਂ ਸਨ। ਸ਼ਿਕਾਇਤਾਂ ਮਿਲਦਿਆਂ ਸਾਰ ਹੀ ਵਿਭਾਗ ਨੇ ਬਿਨਾਂ ਕਿਸੇ ਦੇਰੀ ਤੋਂ ਕਾਰਵਾਈ ਕੀਤੀ। ਇਨ੍ਹਾਂ ਚਾਰੇ ਅਧਿਕਾਰੀਆਂ ਨੂੰ ਤੁਰੰਤ ਮੁਅੱਤਲ ਕਰ ਦਿੱਤਾ ਗਿਆ ਅਤੇ ਮਾਮਲਾ ਡੂੰਘਾਈ ਨਾਲ ਜਾਂਚ ਲਈ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤਾ ਗਿਆ। ਮੁਕੰਮਲ ਜਾਂਚ ਤੋਂ ਬਾਅਦ ਦਸੰਬਰ 2025 ਵਿਚ ਫੈਸਲਾਕੁੰਨ ਕਾਰਵਾਈ ਕੀਤੀ ਗਈ। ਸੁਪਰਡੈਂਟ ਗ੍ਰੇਡ-2 ਦੇ ਅਹੁਦੇ ’ਤੇ ਤਾਇਨਾਤ ਇਕ ਅਧਿਕਾਰੀ ਨੂੰ ਸੇਵਾ ਤੋਂ ਬਰਖ਼ਾਸਤ ਕਰ ਦਿੱਤਾ ਗਿਆ ਹੈ ਜਦਕਿ ਬਾਕੀ 3 ਮੁਲਾਜ਼ਮਾਂ ਨੂੰ ਸੇਵਾ ਨਿਯਮਾਂ ਅਨੁਸਾਰ ਸਖ਼ਤ ਸਜ਼ਾ ਦਿੱਤੀ ਗਈ। ਕਾਨੂੰਨੀ ਕਾਰਵਾਈ ਨੂੰ ਵੀ ਤਰਕਪੂਰਨ ਅੰਤ ਤੱਕ ਪਹੁੰਚਾਇਆ ਗਿਆ ਹੈ।
Published at : 14 Jan 2026 06:00 PM (IST)
ਹੋਰ ਵੇਖੋ
Advertisement
Advertisement






















