ਸੀਐਮ ਭਗਵੰਤ ਮਾਨ ਇੰਝ ਆਏ ਕਿਸਾਨ ਲੀਡਰਾਂ ਨਾਲ ਪੇਸ਼, ਮੀਟਿੰਗ ਤੋਂ ਬਾਅਦ ਪਾਈਆਂ ਜੱਫੀਆਂ
ਸੂਬੇ ਦੇ ਕਿਸਾਨਾਂ ਦੀ ਮੰਗ ਨੂੰ ਮੰਨਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਝੋਨੇ ਦੀ 14 ਜੂਨ ਅਤੇ 17 ਜੂਨ ਤੱਕ ਬਿਜਾਈ ਲਈ ਨਵੇਂ ਸ਼ੈਡਿਊਲ ਦਾ ਐਲਾਨ ਕੀਤਾ ਹੈ, ਇਸ ਤਰ੍ਹਾਂ ਹੁਣ ਕੁੱਲ ਜ਼ੋਨਾਂ ਦੀ ਗਿਣਤੀ ਚਾਰ ਤੋਂ ਸਿਰਫ਼ ਦੋ ਤੱਕ ਸੀਮਤ ਕਰ ਦਿੱਤੀ ਗਈ ਹੈ।
Download ABP Live App and Watch All Latest Videos
View In Appਜਗਜੀਤ ਸਿੰਘ ਡੱਲੇਵਾਲ ਦੀ ਅਗਵਾਈ ਵਿੱਚ ਸਾਂਝਾ ਕਿਸਾਨ ਮੋਰਚਾ (ਐਸਕੇਐਮ) ਦੇ ਵੱਖ-ਵੱਖ ਨੁਮਾਇੰਦਿਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਸਾਨਾਂ ਨੂੰ ਤੁਰੰਤ ਝੋਨੇ ਦੀ ਨਰਸਰੀ ਵਿੱਚ ਜਾਣ ਲਈ ਆਖਿਆ ਤਾਂ ਜੋ ਨਿਰਧਾਰਤ ਸਮੇਂ ਵਿੱਚ ਝੋਨੇ ਦੀ ਲਵਾਈ ਨੂੰ ਯਕੀਨੀ ਬਣਾਇਆ ਜਾ ਸਕੇ।
ਮੁੱਖ ਮੰਤਰੀ ਭਗਵੰਤ ਮਾਨ ਨਾਲ ਕਿਸਾਨ ਲੀਡਰਾਂ ਦੀ ਮੀਟਿੰਗ ਮਗਰੋਂ ਕਿਸਾਨ ਧਰਨਾ ਚੁੱਕਣ ਲਈ ਸਹਿਮਤ ਹੋ ਗਏ ਹਨ। ਮੁੱਖ ਮੰਤਰੀ ਨੇ ਕਿਸਾਨਾਂ ਦੀਆਂ ਮੰਗਾਂ ਮੰਨਣ ਦਾ ਭਰੋਸਾ ਦਿੱਤਾ ਹੈ। ਪੰਜਾਬ ਦੇ ਕਿਸਾਨ ਬੁੱਧਵਾਰ ਤੋਂ ਹੀ ਚੰਡੀਗੜ੍ਹ-ਮੋਹਾਲੀ ਸਰਹੱਦ 'ਤੇ ਡਟੇ ਹੋਏ ਹਨ। ਇਸ ਲਈ ਕਿਸਾਨਾਂ ਨੂੰ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਮੀਟਿੰਗ ਲਈ ਬੁਲਾਇਆ ਸੀ।
ਮੂੰਗੀ ਦੀ ਫ਼ਸਲ 'ਤੇ ਘੱਟੋ-ਘੱਟ ਸਮਰਥਨ ਮੁੱਲ ਯਕੀਨੀ ਬਣਾਉਣ ਲਈ ਆਪਣੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਪੂਰਾ ਕਰਦਿਆਂ ਭਗਵੰਤ ਮਾਨ ਨੇ ਕਿਸਾਨ ਆਗੂਆਂ ਨੂੰ ਦੱਸਿਆ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ 7275 ਰੁਪਏ ਪ੍ਰਤੀ ਕੁਇੰਟਲ ਦੇ ਘੱਟੋ-ਘੱਟ ਸਮਰਥਨ ਮੁੱਲ 'ਤੇ ਸਮੁੱਚੀ ਫ਼ਸਲ ਦੀ ਖ਼ਰੀਦ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਇਹ ਵੀ ਭਰੋਸਾ ਦਿਵਾਇਆ ਕਿ ਸੂਬਾ ਸਰਕਾਰ ਫਸਲੀ ਵਿਭਿੰਨਤਾ ਦੇ ਆਪਣੇ ਅਭਿਲਾਸ਼ੀ ਪ੍ਰੋਗਰਾਮ ਨੂੰ ਹੁਲਾਰਾ ਦੇਣ ਲਈ ਘੱਟੋ-ਘੱਟ ਸਮਰਥਨ ਮੁੱਲ 'ਤੇ ਮੱਕੀ ਦੀ ਖਰੀਦ ਲਈ ਰੂਪ-ਰੇਖਾ ਨੂੰ ਅੰਤਿਮ ਰੂਪ ਦੇਣ ਦੇ ਮੋਡ 'ਤੇ ਹੈ।
ਬਾਸਮਤੀ ਲਈ ਘੱਟੋ-ਘੱਟ ਸਮਰਥਨ ਮੁੱਲ ਦੇ ਮੁੱਦੇ 'ਤੇ ਮੁੱਖ ਮੰਤਰੀ ਨੇ ਇਹ ਵੀ ਦੱਸਿਆ ਕਿ ਉਹ ਭਲਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਕੇ ਬਾਸਮਤੀ 'ਤੇ ਤੁਰੰਤ ਘੱਟੋ-ਘੱਟ ਸਮਰਥਨ ਮੁੱਲ ਦਾ ਐਲਾਨ ਕਰਨ ਲਈ ਭਾਰਤ ਸਰਕਾਰ 'ਤੇ ਦਬਾਅ ਪਾਉਣਗੇ ਤਾਂ ਜੋ ਕਿਸਾਨਾਂ ਨੂੰ ਇਸ ਦੀ ਕਾਸ਼ਤ ਲਈ ਉਤਸ਼ਾਹਿਤ ਕੀਤਾ ਜਾ ਸਕੇ।