ਪੜਚੋਲ ਕਰੋ
(Source: ECI/ABP News)
ਖਾਲਿਸਤਾਨ ਟਾਈਗਰ ਫੋਰਸ ਨਾਲ ਸਬੰਧਤ ਤਿੰਨ ਮੁਲਜ਼ਮ ਗ੍ਰਿਫ਼ਤਾਰ, .32 ਬੋਰ ਦੀ ਪਿਸਟਲ ਤੇ ਕਾਰ ਬਰਾਮਦ

ਖਾਲਿਸਤਾਨ ਟਾਈਗਰ ਫੋਰਸ ਨਾਲ ਸਬੰਧਤ ਤਿੰਨ ਮੁਲਜ਼ਮ ਗ੍ਰਿਫ਼ਤਾਰ, .32 ਬੋਰ ਦੀ ਪਿਸਟਲ ਤੇ ਕਾਰ ਬਰਾਮਦ
1/5

ਮੋਗਾ ਪੁਲਿਸ ਨੂੰ ਉਸ ਵੇਲੇ ਵੱਡੀ ਕਾਮਯਾਬੀ ਹਾਸਲ ਹੋਈ ਜਦ ਮੋਗਾ ਦੇ ਕਸਬਾ ਸਮਾਲਸਰ ਦੇ ਕੋਲ ਨਾਕਾਬੰਦੀ ਦੌਰਾਨ ਖਾਲਿਸਤਾਨ ਟਾਈਗਰ ਫੋਰਸ ਦੇ ਤਿੰਨ ਐਕਟੀਵਿਸਟ ਗ੍ਰਿਫ਼ਤਾਰ ਕਰ ਲਏ ਗਏ।ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਤੋਂ 20 ਗ੍ਰਾਮ ਹੈਰੋਇਨ, .32 ਬੋਰ ਪਿਸਟਲ, ਜ਼ਿੰਦਾ ਕਾਰਤੂਸ ਅਤੇ ਕਾਰ ਬਰਾਮਦ ਹੋਈ ਹੈ।
2/5

ਜਾਣਕਾਰੀ ਦਿੰਦਿਆਂ ਮੋਗਾ ਪੁਲੀਸ ਦੇ ਡੀਐੱਸਪੀ ਡੀ ਜਗਜੀਤ ਸਿੰਘ ਨੇ ਦੱਸਿਆ ਕਿ ਮੋਗਾ ਪੁਲਿਸ ਨੇ ਸਮਾਲਸਰ ਨੇੜਿਉਂ ਖਾਲਿਸਤਾਨ ਟਾਈਗਰ ਫੋਰਸ (ਕੇਟੀਐਫ) ਦੇ ਤਿੰਨ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਕੇ ਫ਼ਿਰੌਤੀ ਅਤੇ ਟਾਰਗੇਟ ਕਿਲਿੰਗ ਦੀ ਇੱਕ ਵੱਡੀ ਸਾਜਿਸ਼ ਨੂੰ ਨਾਕਾਮ ਕਰ ਦਿੱਤਾ।
3/5

ਖਾਲਿਸਤਾਨ ਟਾਈਗਰ ਫੋਰਸ (ਕੇਟੀਐਫ) ਨੂੰ ਵਿਦੇਸ਼ੀ ਧਰਤੀ ਤੋਂ ਅਰਸ਼ਦੀਪ ਸਿੰਘ ਉਰਫ ਅਰਸ਼ ਡਾਲਾ ਵੱਲੋਂ ਚਲਾਇਆ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਮੁਕਤਸਰ ਦੇ ਪਿੰਡ ਈਨਾ ਖੇੜਾ ਦੇ ਵਸਨੀਕ ਯਾਦਵਿੰਦਰ ਸਿੰਘ ਉਰਫ ਯਾਦੀ, ਤਰਨਤਾਰਨ ਦੇ ਪਿੰਡ ਚੱਕ ਵਾਲਾਣ ਦੇ ਰਛਪਾਲ ਸਿੰਘ ਅਤੇ ਮੁਕਤਸਰ ਦੇ ਪਿੰਡ ਮਾਝਾ ਪੱਟੀ ਦੇ ਤਲਵਿੰਦਰ ਸਿੰਘ ਉਰਫ ਮਿੰਟੂ ਵਜੋਂ ਹੋਈ ਹੈ। ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ਵਿਚੋਂ ਇਕ ਸਲੇਟੀ ਰੰਗ ਦੀ ਸ਼ੇਵਰਲੇਟ ਕਰੂਜ਼ ਕਾਰ (DL 3C AE 4302), ਇਕ 0.32 ਬੋਰ ਪਿਸਤੌਲ ਅਤੇ 20 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।
4/5

ਡੀਐੱਸਪੀ ਡੀ ਜੰਗਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਇੱਕ ਸੂਚਨਾ ਮਿਲੀ ਸੀ ਕਿ ਅਰਸ਼ ਡਾਲਾ ਨੇ ਫਿਰੋਜ਼ਪੁਰ ਦੇ ਤਲਵੰਡੀ ਭਾਈ ਵਿਖੇ ਮਠਿਆਈ ਦੀ ਦੁਕਾਨ ਦੇ ਮਾਲਕ ਨੂੰ ਧਮਕੀ ਭਰੀਆਂ ਕਾਲਾਂ ਅਤੇ ਮਾਰਨ ਦਾ ਡਰਾਵਾ ਦੇ ਕੇ 30 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਸੀ। ਉਨ੍ਹਾਂ ਕਿਹਾ ਕਿ ਅਰਸ਼ ਨੇ ਇਨ੍ਹਾਂ ਤਿੰਨ ਮੁਲਜ਼ਮਾਂ ਨੂੰ ਮਠਿਆਈ ਦੀ ਦੁਕਾਨ ਦੇ ਮਾਲਕ ਤੋਂ ਫਿਰੌਤੀ ਇਕੱਠੀ ਕਰਨ ਦਾ ਕੰਮ ਸੌਂਪਿਆ ਸੀ, ਜਿਸ ਤੋਂ ਬਾਅਦ ਇਨ੍ਹਾਂ ਤਿੰਨ ਮੁਲਜ਼ਮਾਂ ਨੂੰ ਫੜਨ ਲਈ ਸੰਯੁਕਤ ਪੁਲਿਸ ਟੀਮਾਂ ਤਾਇਨਾਤ ਕੀਤੀਆਂ ਗਈਆਂ ਸਨ।
5/5

ਉਹਨਾਂ ਦੱਸਿਆ ਕਿ ਤਿੰਨਾਂ ਮੁਲਜ਼ਮ ਵਿਅਕਤੀਆਂ ਨੇ ਕਬੂਲ ਕੀਤਾ ਹੈ ਕਿ ਉਹ ਅਰਸ਼ ਡਾਲਾ ਦੇ ਨਿਰਦੇਸ਼ਾਂ ’ਤੇ ਕਾਰਵਾਈ ਕਰ ਰਹੇ ਸਨ ਅਤੇ ਤਲਵੰਡੀ ਭਾਈ ਵਿਖੇ ਮਠਿਆਈ ਦੀ ਦੁਕਾਨ ਦੇ ਮਾਲਕ ਕੋਲੋਂ ਫਿਰੌਤੀ ਦੇ ਪੈਸੇ ਲੈਣ ਦੇ ਕੰਮ ਵਿੱਚ ਲੱਗੇ ਸਨ।
Published at : 04 Jul 2021 08:56 PM (IST)
View More
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਖੇਤੀਬਾੜੀ ਖ਼ਬਰਾਂ
ਦੇਸ਼
Advertisement
ਟ੍ਰੈਂਡਿੰਗ ਟੌਪਿਕ
