Vaisakhi 2023: ਸਖਤ ਸੁਰੱਖਿਆ ਪਹਿਰੇ ਹੇਠ ਵਿਸਾਖੀ! ਗਿਆਨੀ ਰਘਬੀਰ ਸਿੰਘ ਦਾ ਵੱਡਾ ਇਲਜ਼ਾਮ
ਅੱਜ ਪੰਜਾਬ ਵਿੱਚ ਖਾਲਸਾ ਸਾਜਣਾ ਦਿਵਸ ਤੇ ਵਿਸਾਖੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਏ ਜਾ ਰਹੇ ਹਨ। ਵਿਸਾਖੀ ਮੇਲੇ ਵਿੱਚ ਐਂਤਕੀ ਪਹਿਲਾਂ ਨਾਲੋਂ ਸਖ਼ਤ ਪ੍ਰਬੰਧ ਕੀਤੇ ਗਏ ਹਨ। ਭਾਰੀ ਪੁਲਿਸ ਫੋਰਸ ਤੋਂ ਇਲਾਵਾ ਪੈਰਾ ਮਿਲਟਰੀ ਫੋਰਸ ਤਾਇਨਾਤ ਕੀਤੀ ਗਈ ਹੈ।
Download ABP Live App and Watch All Latest Videos
View In Appਮੇਲੇ ਵਿੱਚ ਸਮਾਜ ਵਿਰੋਧੀ ਅਨਸਰਾਂ ਉਪਰ ਅੱਖ ਰੱਖਣ ਲਈ ਖੁਫ਼ੀਆ ਤੰਤਰ ਤੇ ਚਿੱਟ ਕੱਪੜੀ ਪੁਲਿਸ ਸਰਗਰਮ ਹਨ।
ਉਧਰ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਜਾਰ ਗਿਆਨੀ ਰਘਬੀਰ ਸਿੰਘ ਨੇ ਸਰਕਾਰ ਉਫਰ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਹੈ ਕਿ ਇਨ੍ਹਾਂ ਦਿਹਾੜਿਆਂ 'ਤੇ ਸਰਕਾਰ ਵੱਲੋਂ ਸਖ਼ਤੀ ਕੀਤੀ ਹੋਈ ਹੈ।
ਵੱਡੇ ਅਸਥਾਨ ਜਿਵੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਤੇ ਤਖ਼ਤ ਸ਼੍ਰੀ ਦਮਦਮਾ ਸਾਹਿਬ ਵਿਖੇ ਸੁਰੱਖਿਆ ਮੁਲਾਜ਼ਮਾਂ ਦੀ ਬਹੁਤ ਜਿਆਦਾ ਨਫ਼ਰੀ ਲਾਈ ਗਈ ਹੈ।
ਉਨ੍ਹਾਂ ਕਿਹਾ ਕਿ ਸੰਗਤ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਖਾਸ ਕਰਕੇ ਦਸਤਾਰਧਾਰੀ ਨੌਜਵਾਨਾਂ ਨੂੰ ਰੋਕਿਆ ਜਾ ਰਿਹਾ ਹੈ। ਪੁਲਿਸ ਪ੍ਰਸ਼ਾਸਨ ਵੱਲੋਂ ਡਰ ਦਾ ਮਾਹੌਲ ਬਣਾਇਆ ਜਾ ਰਿਹਾ ਹੈ।
ਤਖ਼ਤ ਸਾਹਿਬਾਨ ਨੂੰ ਆਉਣ ਵਾਲੇ ਰਸਤਿਆਂ ਤੇ ਨਾਕੇਬੰਦੀ ਕੀਤੀ ਹੋਈ ਹੈ। ਉਨ੍ਹਾਂ ਕਿਹਾ ਕਿ ਅਸੀਂ ਵੱਡਾ ਇਤਰਾਜ ਜਤਾ ਚੁੱਕੇ ਹਾਂ।
ਦੱਸ ਦਈਏ ਕਿ ਵਿਸਾਖੀ ਮੇਲੇ ਦੌਰਾਨ ਅਮਨ ਸ਼ਾਂਤੀ ਬਣਾਈ ਰੱਖਣ ਤੇ ਸਬ-ਡਿਵੀਜ਼ਨ ਦੇ ਮੌਜੂਦਾ ਹਾਲਾਤ ਨੂੰ ਮੁੱਖ ਰੱਖਦੇ ਹੋਏ ਧਾਰਾ 144 ਲਾਗੂ ਕੀਤੀ ਗਈ ਹੈ। ਹੁਕਮ 15 ਅਪਰੈਲ 2023 ਤੱਕ ਲਾਗੂ ਰਹਿਣਗੇ।
ਐਸਡੀਐਮ ਤਲਵੰਡੀ ਸਾਬੋ ਗਗਨਦੀਪ ਸਿੰਘ ਵੱਲੋਂ ਆਪਣੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਉਪ ਮੰਡਲ ਵਿੱਚ ਧਾਰਾ 144 ਲਾਗੂ ਕਰ ਕੇ ਆਮ ਲੋਕਾਂ ਲਈ ਕੋਈ ਵੀ ਅਸਲਾ ਲਾਇਸੈਂਸੀ ਹਥਿਆਰ, ਨੰਗੀਆਂ ਤਲਵਾਰਾਂ ਤੇ ਕਿਸੇ ਵੀ ਤਰ੍ਹਾਂ ਦੇ ਤੇਜ਼ਧਾਰ ਹਥਿਆਰਾਂ ਦਾ ਜਨਤਕ ਥਾਵਾਂ ’ਤੇ ਪ੍ਰਦਰਸ਼ਨ ਕਰਨ ਉਪਰ ਪੂਰਨ ਰੋਕ ਲਗਾਈ ਗਈ ਹੈ।
ਸਿਵਲ ਪ੍ਰਸ਼ਾਸਨ ਤੇ ਪੁਲਿਸ ਵੱਲੋਂ ਵੀ ਪੁਖਤਾ ਪ੍ਰਬੰਧ ਕੀਤੇ ਗਏ ਹਨ। ਮੇਲੇ ਨੂੰ ਕੰਟਰੋਲ ਕਰਨ ਲਈ ਇਸ ਨੂੰ ਸੱਤ ਸੈਕਟਰਾਂ ਵਿੱਚ ਵੰਡਿਆ ਗਿਆ।
ਹਰ ਸੈਕਟਰ ਵਿੱਚ ਬੂਥ ਬਣਾਏ ਗਏ ਹਨ, ਜਿਨ੍ਹਾਂ ਦਾ ਸਿੱਧਾ ਸਬੰਧ ਬਣਾਏ ਗਏ ਕੰਟਰੋਲ ਰੂਮਾਂ ਨਾਲ ਰਹੇਗਾ।