Voter Awareness: ਵੋਟ ਬਣਾਉਣ ਤੇ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਸਬੰਧੀ ਜਾਗਰੂਕ ਕਰਨ ਲਈ ਕਰਵਾਈ ਗਈ ਮਿੰਨੀ ਮੈਰਾਥਨ

ਉਨ੍ਹਾਂ ਨੂੰ ਵੋਟ ਬਣਾਉਣ ਅਤੇ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਸਬੰਧੀ ਜਾਗਰੂਕ ਕਰਨ ਲਈ ਇੱਕ ਮਿੰਨੀ ਮੈਰਾਥਨ ਦੌੜ ਦਾ ਆਯੋਜਨ ਅਦਰਸ ਭਾਰਤੀਯ ਕਾਲਜ ਪਠਾਨਕੋਟ ਤੋਂ ਆਯੋਜਨ ਕੀਤਾ ਗਿਆ।
Download ABP Live App and Watch All Latest Videos
View In App
ਇਸ ਪ੍ਰੋਗਰਾਮ ਵਿੱਚ ਹਰਬੀਰ ਸਿੰਘ ਡਿਪਟੀ ਕਮਿਸਨਰ ਪਠਾਨਕੋਟ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ ਅਤੇ ਹਰੀ ਝੰਡੀ ਦਿਖਾ ਕੇ ਮਿੰਨੀ ਮੈਰਾਥਨ ਦੋੜ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।

ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਕਾਲਾ ਰਾਮ ਕਾਂਸਲ ਐਸ.ਡੀ.ਐਮ. ਪਠਾਨਕੋਟ, ਗੁਰਪ੍ਰੀਤ ਸਿੰਘ ਮੰਡਲ ਭੂਮੀ ਰੱਖਿਆ ਅਫਸਰ-ਕਮ-ਜਿਲ੍ਹਾ ਨੋਡਲ ਅਫਸਰ ਸਵੀਪ ਪਠਾਨਕੋਟ, ਸਰਬਜੀਤ ਸਿੰਘ ਤਹਿਸੀਲਦਾਰ ਚੋਣਾਂ, ਰਾਮ ਲੁਭਾਇਆ ਜਿਲ੍ਹਾ ਲੋਕ ਸੰਪਰਕ ਅਫਸਰ ਪਠਾਨਕੋਟ, ਪਿ੍ਰੰਸੀਪਲ ਕੁਲਦੀਪ ਗੁਪਤਾ, ਸਿਮਰਨਜੀਤ ਸਿੰਘ, ਡਾ. ਸਮਸੇਰ ਸਿੰਘ, ਡਾ. ਮੰਨੂ ਸਰਮਾ, ਰਵੀ ਰੰਜਨ, ਡਾ. ਅਨਿਲ ਡੋਗਰਾ ਅਤੇ ਹੋਰ ਸਬੰਧਤ ਅਧਿਕਾਰੀ ਹਾਜ਼ਰ ਸਨ।
ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਹਰਬੀਰ ਸਿੰਘ ਨੇ ਦੱਸਿਆ ਕਿ ਵੱਖ-ਵੱਖ ਸਕੂਲਾਂ ਦੇ ਕਰੀਬ 300 ਵਿਦਿਆਰਥੀਆਂ ਵੱਲੋਂ ਆਮ ਲੋਕਾਂ ਨੂੰ ਵੋਟ ਬਣਾਉਣ ਅਤੇ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਸਬੰਧੀ ਜਾਗਰੂਕ ਕਰਨ ਲਈ ਇਹ ਮਿੰਨੀ ਮੈਰਾਥਨ ਦੋੜ ਆਯੋਜਿਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜਿਹੜੇ ਨੌਜਵਾਨਾਂ ਦੀ ਮਿਤੀ 01.01.2024 ਨੂੰ 18 ਸਾਲ ਜਾਂ 18 ਸਾਲ ਤੋਂ ਵੱਧ ਉਮਰ ਹੋ ਗਈ ਹੈ, ਉਹ ਨੌਜਵਾਨ ਫਾਰਮ ਨੰਬਰ 6 ਭਰ ਕੇ ਆਪਣੀ ਵੋਟ ਬਣਵਾ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਜਿਲ੍ਹਾ ਪਠਾਨਕੋਟ ਵਿੱਚ ਤਿੰਨ ਵਿਧਾਨ ਸਭਾ ਹਲਕਿਆਂ 001-ਸੁਜਾਨਪੁਰ,002-ਭੋਆ(ਅ.ਜ.) ਅਤੇ 003-ਪਠਾਨਕੋਟ ਵਿੱਚ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀ 2024 ਦੀ ਸੁਧਾਈ ਦੀ ਮੁਹਿੰਮ 27 ਅਕਤੂਬਰ ਤੋਂ ਸ਼ੁਰੂ ਹੋ ਗਈ ਹੈ ਅਤੇ ਇਹ ਮੁਹਿੰਮ 9 ਦਸੰਬਰ, 2023 ਤੱਕ ਚਲੇਗੀ।
ਉਨ੍ਹਾਂ ਦੱਸਿਆ ਕਿ ਜਿਹੜੇ ਵੋਟਰ ਆਪਣੀ ਜਾਂ ਕਿਸੇ ਵੀ ਮ੍ਰਿਤਕ ਵਿਅਕਤੀ ਦੀ ਵੋਟ ਕਟਵਾਉਣਾ ਚਾਹੁੰਦੇ ਹਨ, ਉਹ ਫਾਰਮ ਨੰ:7 ਭਰ ਸਕਦੇ ਹਨ ਅਤੇ ਇਸੇ ਤਰ੍ਹਾਂ ਆਪਣੀ ਵੋਟ ਦੇ ਇੰਤਰਾਜਾਂ ਵਿੱਚ ਕੋਈ ਦਰੁੱਸਤੀ ਕਰਵਾਉਣਾ ਚਾਹੁੰਦੇ ਹੋਣ ਜਾਂ ਇੱਕੋ ਚੋਣ ਹਲਕੇ ਵਿੱਚ ਆਪਣੀ ਵੋਟ ਬਦਲਾਉਣਾ ਚਾਹੁੰਦੇ ਹੋਣ, ਤਾਂ ਉਹ ਫਾਰਮ ਨੰ: 8 ਭਰ ਕੇ ਆਪਣਾ ਦਾਅਵਾ ਜਾਂ ਇਤਰਾਜ ਪੇਸ਼ ਕਰ ਸਕਦੇ ਹਨ।
ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਹਰਬੀਰ ਸਿੰਘ ਨੇ ਦੱਸਿਆ ਕਿ ਮੁੱਖ ਚੋਣ ਅਫ਼ਸਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਅੰਦਰ 4 ਅਤੇ 5 ਨਵੰਬਰ 2023, 2 ਅਤੇ 3 ਦਸੰਬਰ, 2023 ਦਿਨ ਸ਼ਨੀਵਾਰ ਅਤੇ ਐਤਵਾਰ ਨੂੰ ਪੋਲਿੰਗ ਸਟੇਸ਼ਨਾਂ ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ ਅਤੇ ਉਸੇ ਦਿਨ 10 ਵਜੇ ਤੋਂ 5 ਵਜੇ ਤੱਕ ਬੂੱਥ ਲੈਵਲ ਅਫ਼ਸਰ ਆਪਣੇ-ਆਪਣੇ ਬੂੱਥਾਂ ਤੇ ਬੈਠਣਗੇ, ਕੋਈ ਵੀ ਵਿਅਕਤੀ ਉਸ ਦਿਨ ਉਨ੍ਹਾਂ ਕੋਲ ਵੋਟ ਬਣਵਾ/ਕਟਵਾ ਅਤੇ ਸੋਧ ਕਰਵਾ ਸਕਦਾ ਹੈ।