ਪੜਚੋਲ ਕਰੋ
ਪੰਜਾਬ 'ਚ ਕਰਵਟ ਲਏਗਾ ਮੌਸਮ! ਦੋ ਦਿਨ ਮੀਂਹ ਦੀ ਵੱਡੀ ਭਵਿੱਖਬਾਣੀ...ਲੋਕ ਰਹਿਣ ਅਲਰਟ!
ਮੌਸਮ ਵਿਭਾਗ ਨੇ ਦੱਸਿਆ ਹੈ ਕਿ ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਤੋਂ ਮੌਸਮ ਬਦਲਣ ਵਾਲਾ ਹੈ। ਵੈਸਟਰਨ ਡਿਸਟਰਬੈਂਸ (Western Disturbance) ਸਰਗਰਮ ਹੋਵੇਗਾ, ਜਿਸ ਕਾਰਨ ਅੱਜ ਅਤੇ ਕੱਲ੍ਹ ਕਈ ਥਾਵਾਂ 'ਤੇ ਹਲਕੀ ਵਰਖਾ ਹੋਣ ਦੀ ਸੰਭਾਵਨਾ ਹੈ।
image source twitter
1/5

ਚੰਡੀਗੜ੍ਹ ਮੌਸਮ ਵਿਭਾਗ ਵੱਲੋਂ ਇਸ ਬਾਰੇ ਅਨੁਮਾਨ ਜਤਾਇਆ ਗਿਆ ਹੈ। ਹਾਲਾਂਕਿ ਚਾਰ ਦਿਨਾਂ ਬਾਅਦ ਰਾਤ ਦੇ ਤਾਪਮਾਨ ਵਿੱਚ ਕਮੀ ਆਵੇਗੀ ਅਤੇ ਮੌਸਮ ਹੋਰ ਠੰਢਾ ਹੋਵੇਗਾ।
2/5

ਕੁਝ ਇਲਾਕਿਆਂ ਵਿੱਚ ਹਲਕਾ ਤੋਂ ਦਰਮਿਆਨਾ ਕੋਹਰਾ ਵੀ ਛਾ ਸਕਦਾ ਹੈ। ਪਿਛਲੇ 24 ਘੰਟਿਆਂ ਦੌਰਾਨ ਰਾਜ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 0.4 ਡਿਗਰੀ ਦਾ ਇਜਾਫ਼ਾ ਦਰਜ ਕੀਤਾ ਗਿਆ ਹੈ, ਜੋ ਹੁਣ ਔਸਤ ਤਾਪਮਾਨ ਦੇ ਨੇੜੇ ਪਹੁੰਚ ਗਿਆ ਹੈ। ਮਾਨਸਾ ਸਭ ਤੋਂ ਗਰਮ ਰਿਹਾ, ਜਿੱਥੇ ਵੱਧ ਤੋਂ ਵੱਧ ਤਾਪਮਾਨ 32.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
3/5

ਵੈਸਟਰਨ ਡਿਸਟਰਬੈਂਸ ਦੇ ਕਾਰਨ ਅੱਜ ਹਿਮਾਚਲ ਨਾਲ ਲੱਗਦੇ ਕੁਝ ਜ਼ਿਲ੍ਹਿਆਂ 'ਚ ਬੱਦਲ ਛਾਏ ਰਹਿ ਸਕਦੇ ਹਨ। ਹੁਸ਼ਿਆਰਪੁਰ, ਪਠਾਨਕੋਟ ਅਤੇ ਗੁਰਦਾਸਪੁਰ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਹਾਲਾਂਕਿ ਚੰਡੀਗੜ੍ਹ ਵਿੱਚ ਦੋਵੇਂ ਦਿਨ ਅਸਮਾਨ ਸਾਫ਼ ਰਹਿਣ ਦੀ ਸੰਭਾਵਨਾ ਹੈ, ਪਰ ਇੱਥੇ ਵੀ ਰਾਤ ਦੇ ਤਾਪਮਾਨ 'ਚ ਕਮੀ ਆਵੇਗੀ।
4/5

ਸੂਬੇ ਵਿਚ ਬਾਰਿਸ਼ ਹੋਣ ਦੇ ਨਾਲ-ਨਾਲ ਤਾਪਮਾਨ 'ਚ ਵੀ ਗਿਰਾਵਟ ਆਵੇਗੀ ਅਤੇ ਠੰਡ ਵਿਚ ਵਾਧਾ ਹੋਵੇਗਾ। ਪਿਛਲੇ 24 ਘੰਟਿਆਂ 'ਚ ਵੱਧ ਤੋਂ ਵੱਧ ਤਾਪਮਾਨ 0.2 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 0.7 ਡਿਗਰੀ ਡਿੱਗਿਆ ਹੈ।
5/5

ਇਸੇ ਤਰ੍ਹਾਂ 5 ਨਵੰਬਰ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਕਪੂਰਥਲਾ , ਜਲੰਧਰ, ਨਵਾਂਸ਼ਹਿਰ, ਰੂਪਨਗਰ ਵਿਚ ਬਾਰਿਸ਼ ਹੋਵੇਗੀ। ਇਸ ਦੇ ਨਾਲ ਹੀ 6 ਅਤੇ 7 ਤਾਰੀਖ਼ ਨੂੰ ਮੌਸਮ ਆਮ ਵਾਂਗ ਰਹਿਣ ਦੀ ਸੰਭਾਵਨਾ ਜਤਾਈ ਗਈ ਹੈ। ਵਿਭਾਗ ਵੱਲੋਂ ਕੋਈ ਵੀ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ।
Published at : 04 Nov 2025 02:44 PM (IST)
ਹੋਰ ਵੇਖੋ
Advertisement
Advertisement



















