ਅਕਤੂਬਰ ਦੀ ਇਸ ਤਰੀਕ ਨੂੰ ਇਕਦਮ ਬਦਲੇਗਾ ਮੌਸਮ, ਆਏਗੀ ਆਫਤ...IMD ਨੇ ਕਰ ਦਿੱਤੀ ਅਜਿਹੀ ਭਵਿੱਖਬਾਣੀ

ਮਾਨਸੂਨ ਦਾ ਸਮਾਂ 1 ਜੂਨ ਤੋਂ 30 ਸਤੰਬਰ ਤੱਕ ਮੰਨਿਆ ਜਾਂਦਾ ਹੈ, ਪਰ ਕਈ ਰਾਜਾਂ ਵਿੱਚ ਹਾਲੇ ਵੀ ਭਾਰੀ ਮੀਂਹ ਦੀ ਚੇਤਾਵਨੀ ਹੈ। ਪੰਜਾਬ ਤੇ ਚੰਡੀਗੜ੍ਹ ਵਿੱਚੋਂ ਮਾਨਸੂਨ ਰੁਖਸਤ ਹੋ ਗਿਆ ਸੀ, ਪਰ ਮੰਗਲਵਾਰ ਰਾਤ ਅਚਾਨਕ ਭਾਰੀ ਮੀਂਹ ਪਿਆ।

Continues below advertisement

image source twitter

Continues below advertisement
1/6
ਮਾਨਸੂਨ ਦਾ ਸਮਾਂ 1 ਜੂਨ ਤੋਂ 30 ਸਤੰਬਰ ਤੱਕ ਮੰਨਿਆ ਜਾਂਦਾ ਹੈ, ਪਰ ਕਈ ਰਾਜਾਂ ਵਿੱਚ ਹਾਲੇ ਵੀ ਭਾਰੀ ਮੀਂਹ ਦੀ ਚੇਤਾਵਨੀ ਹੈ। ਪੰਜਾਬ ਤੇ ਚੰਡੀਗੜ੍ਹ ਵਿੱਚੋਂ ਮਾਨਸੂਨ ਰੁਖਸਤ ਹੋ ਗਿਆ ਸੀ, ਪਰ ਮੰਗਲਵਾਰ ਰਾਤ ਅਚਾਨਕ ਭਾਰੀ ਮੀਂਹ ਪਿਆ। ਮੌਸਮ ਵਿਭਾਗ ਮੁਤਾਬਕ 4 ਅਕਤੂਬਰ ਤੋਂ ਫਿਰ ਮੌਸਮ ਇਕਦਮ ਬਦਲ ਸਕਦਾ ਹੈ।
2/6
5 ਅਤੇ 6 ਅਕਤੂਬਰ ਨੂੰ ਪੰਜਾਬ ਸਮੇਤ ਕਈ ਰਾਜਾਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਅਰਬ ਸਾਗਰ ਦੇ ਖੰਭਾਤ ਖਾੜੀ ਵਿੱਚ ਚੱਕਰਵਾਤੀ ਹਵਾਵਾਂ ਕਾਰਨ ਇਹ ਅਸਰ ਪਵੇਗਾ। ਮੌਸਮ ਵਿਭਾਗ ਨੇ ਸੌਰਾਸ਼ਟਰ ਅਤੇ ਕੱਛ ਲਈ ਭਾਰੀ ਬਾਰਿਸ਼ ਦੀ ਚੇਤਾਵਨੀ ਦਿੱਤੀ ਹੈ।
3/6
ਮੌਸਮ ਵਿਭਾਗ ਦੇ ਅਨੁਸਾਰ ਅਕਤੂਬਰ ਦੇ ਸ਼ੁਰੂ ਵਿੱਚ ਮਾਨਸੂਨ ਖਤਮ ਹੋਣ ਦੇ ਬਾਵਜੂਦ ਕਈ ਖੇਤਰਾਂ ਵਿੱਚ ਭਾਰੀ ਬਾਰਿਸ਼ ਅਤੇ ਤੇਜ਼ ਹਵਾਵਾਂ ਦੇ ਚਾਂਸ ਹਨ। ਦੱਖਣੀ ਭਾਰਤ ਦੇ ਤੱਟੀ ਇਲਾਕਿਆਂ ਲਈ ਭਾਰੀ ਬਾਰਿਸ਼ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ।
4/6
ਇਸੇ ਤਰ੍ਹਾਂ ਉੱਤਰ-ਪੂਰਬੀ ਅਤੇ ਪੂਰਬੀ ਖੇਤਰਾਂ ਲਈ ਵੀ ਗਰਜ-ਤੂਫ਼ਾਨ ਦੀ ਸੰਭਾਵਨਾ ਦੱਸੀ ਗਈ ਹੈ। ਮੌਸਮ ਵਿਭਾਗ ਨੇ ਦਿੱਲੀ-ਐਨਸੀਆਰ ਵਿੱਚ ਬੁੱਧਵਾਰ ਨੂੰ ਹਲਕੀ ਬਾਰਿਸ਼ ਹੋਣ ਦੀ ਭਵਿੱਖਬਾਣੀ ਕੀਤੀ ਹੈ।
5/6
ਗੁਜਰਾਤ ਦੇ ਸੌਰਾਸ਼ਟਰ ਅਤੇ ਕੱਛ ਖੇਤਰਾਂ ਵਿੱਚ 1 ਅਤੇ 2 ਅਕਤੂਬਰ ਨੂੰ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ, ਜਦਕਿ 3 ਅਤੇ 4 ਅਕਤੂਬਰ ਨੂੰ ਭਾਰੀ ਬਾਰਿਸ਼ ਦੇ ਚਾਂਸ ਹਨ। ਇਸੇ ਤਰ੍ਹਾਂ, 3 ਅਤੇ 4 ਅਕਤੂਬਰ ਨੂੰ ਕੋਂਕਣ, ਗੋਆ, ਮੱਧ ਮਹਾਰਾਸ਼ਟਰ ਅਤੇ ਮਰਾਠਵਾੜਾ ਵਿੱਚ ਵੀ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
Continues below advertisement
6/6
ਮੌਸਮ ਵਿਭਾਗ ਦੇ ਅਨੁਸਾਰ 2 ਤੋਂ 5 ਅਕਤੂਬਰ ਤੱਕ ਪੱਛਮੀ ਬੰਗਾਲ, ਸਿੱਕਮ, ਝਾਰਖੰਡ, ਓਡੀਸ਼ਾ, ਬਿਹਾਰ, ਛੱਤੀਸਗੜ੍ਹ ਅਤੇ ਮੱਧ ਪ੍ਰਦੇਸ਼ ਵਿੱਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੌਰਾਨ ਪੱਛਮੀ ਬੰਗਾਲ, ਝਾਰਖੰਡ ਅਤੇ ਓਡੀਸ਼ਾ ਵਿੱਚ 40-50 ਕਿਮੀ ਪ੍ਰਤੀ ਘੰਟਾ ਦੀ ਹਵਾਵਾਂ ਚੱਲਣ ਦੀ ਉਮੀਦ ਹੈ।
Sponsored Links by Taboola