Weather Update: ਲੋਕਾਂ ਨੂੰ ਗਰਮੀ ਤੋਂ ਮਿਲੀ ਕੁੱਝ ਰਾਹਤ, 10 ਜ਼ਿਲ੍ਹਿਆਂ 'ਚ ਹਨ੍ਹੇਰੀ- ਤੂਫਾਨ ਸਣੇ ਮੀਂਹ ਦੀ ਵਾਰਨਿੰਗ

ਪੰਜਾਬ ਦੇ ਵਿੱਚ ਕਿਤੇ-ਕਿਤੇ ਲੋਕਾਂ ਨੂੰ ਅਚਾਨਕ ਪਏ ਮੀਂਹ ਕਾਰਨ ਗਰਮੀ ਤੋਂ ਰਾਹਤ ਮਿਲੀ ਹੈ ਤੇ ਕਿਤੇ ਗਰਮੀ ਨੇ ਲੋਕਾਂ ਨੂੰ ਪ੍ਰੇਸ਼ਾਨ ਕੀਤਾ ਹੋਇਆ ਹੈ। ਪੰਜਾਬ ਦੇ ਮੌਸਮ ਦੀ ਗੱਲ ਕਰੀਏ ਤਾਂ ਪੰਜਾਬ ਦੇ 10 ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ

image source twitter

1/5
ਪੰਜਾਬ 'ਚ ਬੁ੍ੱਧਵਾਰ ਰਾਤ ਮੌਸਮ ਵਿੱਚ ਆਏ ਬਦਲਾਅ ਦਾ ਅਸਰ ਵੀਰਵਾਰ ਨੂੰ ਵੀ ਵੇਖਣ ਨੂੰ ਮਿਲਿਆ। ਸਾਰੇ ਰਾਜ 'ਚ ਔਸਤਨ 4.6 ਡਿਗਰੀ ਸੈਲਸੀਅਸ ਤੱਕ ਵੱਧ ਤੋਂ ਵੱਧ ਤਾਪਮਾਨ 'ਚ ਕਮੀ ਦਰਜ ਕੀਤੀ ਗਈ ਹੈ, ਜੋ ਕਿ ਆਮ ਤਾਪਮਾਨ ਨਾਲੋਂ 2.4 ਡਿਗਰੀ ਸੈਲਸੀਅਸ ਘੱਟ ਹੈ। ਹਾਲਾਂਕਿ ਰਾਜ ਦੇ ਕੁਝ ਹਿੱਸਿਆਂ ਵਿੱਚ ਗਰਮੀ ਹਜੇ ਵੀ ਵੱਟ ਕੱਢ ਰਹੀ ਹੈ। ਅੱਜ ਪੰਜਾਬ ਦੇ 10 ਜ਼ਿਲ੍ਹਿਆਂ ਵਿੱਚ ਮੀਂਹ ਦੀ ਸੰਭਾਵਨਾ ਹੈ, ਜਦਕਿ 9 ਜ਼ਿਲ੍ਹਿਆਂ ਵਿੱਚ ਲੂ ਦਾ ਅਲਰਟ ਜਾਰੀ ਕੀਤਾ ਗਿਆ ਹੈ।
2/5
ਮੌਸਮ ਵਿਗਿਆਨ ਕੇਂਦਰ ਅਨੁਸਾਰ, ਵੀਰਵਾਰ ਨੂੰ ਵੱਧ ਤੋਂ ਵੱਧ ਤਾਪਮਾਨ ਦੇ ਹਿਸਾਬ ਨਾਲ ਬਠਿੰਡਾ ਅਤੇ ਅਬੋਹਰ ਸਭ ਤੋਂ ਵੱਧ ਗਰਮ ਸ਼ਹਿਰ ਰਹੇ, ਜਿਥੇ ਤਾਪਮਾਨ 42.5°C ਦਰਜ ਕੀਤਾ ਗਿਆ।
3/5
ਲੂ ਦੀ ਚੇਤਾਵਨੀ: ਪੰਜਾਬ ਦੇ ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਬਠਿੰਡਾ ਅਤੇ ਮਾਨਸਾ 'ਚ ਲੂ ਨੂੰ ਲੈ ਕੇ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਜਦਕਿ ਮੋਗਾ, ਬਰਨਾਲਾ ਅਤੇ ਸੰਗਰੂਰ ਅਜਿਹੇ ਸ਼ਹਿਰ ਹਨ, ਜਿੱਥੇ ਯੈਲੋ ਅਲਰਟ ਜਾਰੀ ਹੈ।
4/5
ਤੂਫਾਨ/ਮੀਂਹ ਦੀ ਚੇਤਾਵਨੀ: ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਤਰਨਤਾਰਨ, ਹੁਸ਼ਿਆਰਪੁਰ, ਮੋਹਾਲੀ, ਨਵਾਂਸ਼ਹਿਰ, ਜਲੰਧਰ, ਕਪੂਰਥਲਾ ਅਤੇ ਰੂਪਨਗਰ ਸਮੇਤ ਕਈ ਜ਼ਿਲ੍ਹਿਆਂ 'ਚ ਮੀਂਹ ਅਤੇ ਤੇਜ਼ ਹਵਾਵਾਂ ਦੀ ਸੰਭਾਵਨਾ ਹੈ।
5/5
ਮਿਲਿਆ-ਜੁਲਿਆ ਅਸਰ: ਇਸ ਦੌਰਾਨ ਲੁਧਿਆਣਾ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਤਿੰਨ ਜ਼ਿਲ੍ਹੇ ਅਜਿਹੇ ਹਨ, ਜਿੱਥੇ ਮੀਂਹ ਦਾ ਅਲਰਟ ਵੀ ਜਾਰੀ ਹੈ ਅਤੇ ਇੱਥੇ ਲੂ ਦਾ ਅਸਰ ਵੀ ਹੋਣ ਵਾਲਾ ਹੈ।
Sponsored Links by Taboola