ਪੜਚੋਲ ਕਰੋ
Weather Update: ਪੰਜਾਬ 'ਚ ਜਲਥਲ, ਇੰਨਾਂ ਇਲਾਕਿਆਂ ਵਿੱਚ ਅਲਰਟ ਜਾਰੀ
ਪੰਜਾਬ 'ਚ ਹੋਈ ਬਾਰਿਸ਼ ਤੋਂ ਬਾਅਦ ਤਾਪਮਾਨ 'ਚ 4.3 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਪਿਛਲੇ ਕੁਝ ਦਿਨਾਂ ਤੋਂ ਘੱਟ ਬਾਰਿਸ਼ ਕਾਰਨ ਅਧਿਕਤਮ ਤਾਪਮਾਨ 'ਚ ਵਾਧਾ ਹੋਇਆ ਸੀ। ਪਰ ਹੁਣ ਮੀਂਹ ਤੋਂ ਬਾਅਦ ਲੋਕਾਂ ਨੂੰ ਰਾਹਤ ਮਿਲੀ ਹੈ।
ਮੌਸਮ ਵਿਭਾਗ ਅਨੁਸਾਰ ਅੱਜ ਪੰਜਾਬ ਦੇ 9 ਜ਼ਿਲ੍ਹਿਆਂ ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਫ਼ਰੀਦਕੋਟ, ਮੋਗਾ, ਫ਼ਾਜ਼ਿਲਕਾ, ਮੁਕਤਸਰ, ਬਠਿੰਡਾ, ਬਰਨਾਲਾ ਅਤੇ ਮਾਨਸਾ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।
1/5

ਪੰਜਾਬ 'ਚ ਸ਼ੁੱਕਰਵਾਰ-ਸ਼ਨੀਵਾਰ ਦੀ ਅੱਧੀ ਰਾਤ ਤੋਂ ਹੋਈ ਬਾਰਿਸ਼ ਤੋਂ ਬਾਅਦ ਸ਼ਨੀਵਾਰ ਨੂੰ ਨਿਊਨਤਮ ਤਾਪਮਾਨ 'ਚ 4.3 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਪਿਛਲੇ ਕੁਝ ਦਿਨਾਂ ਤੋਂ ਘੱਟ ਬਾਰਿਸ਼ ਕਾਰਨ ਅਧਿਕਤਮ ਤਾਪਮਾਨ 'ਚ ਵਾਧਾ ਹੋਇਆ ਸੀ। ਪਰ ਹੁਣ ਮੀਂਹ ਤੋਂ ਬਾਅਦ ਲੋਕਾਂ ਨੂੰ ਰਾਹਤ ਮਿਲੀ ਹੈ।
2/5

ਅੱਜ ਵੀ ਮੌਸਮ ਵਿਭਾਗ ਨੇ ਮਾਨਸਾ, ਸੰਗਰੂਰ, ਬਰਨਾਲਾ, ਪਟਿਆਲਾ, ਮੁਹਾਲੀ, ਫਤਿਹਗੜ੍ਹ ਸਾਹਿਬ, ਬਠਿੰਡਾ, ਸ੍ਰੀ ਮੁਕਤਸਰ ਸਾਹਿਬ, ਫਰੀਦਕੋਟ, ਤਰਨਤਾਰਨ, ਲੁਧਿਆਣਾ, ਰੂਪਨਗਰ, ਮੋਗਾ, ਫਿਰੋਜ਼ਪੁਰ, ਜਲੰਧਰ, ਕਪੂਰਥਲਾ, ਸ਼ਹੀਦ ਭਗਤ ਸਿੰਘ ਨਗਰ, ਹੁਸ਼ਿਆਰਪੁਰ ਵਿੱਚ ਦੁਪਹਿਰ 12 ਵਜੇ ਤੱਕ ਬਾਰਿਸ਼ ਦੀ ਚੇਤਾਵਨੀ ਜਾਰੀ ਕੀਤੀ ਹੈ। । ਇੱਥੇ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
Published at : 06 Jul 2024 02:26 PM (IST)
ਹੋਰ ਵੇਖੋ





















