Weather Update: ਪੰਜਾਬ 'ਚ ਜਲਥਲ, ਇੰਨਾਂ ਇਲਾਕਿਆਂ ਵਿੱਚ ਅਲਰਟ ਜਾਰੀ
ਪੰਜਾਬ 'ਚ ਸ਼ੁੱਕਰਵਾਰ-ਸ਼ਨੀਵਾਰ ਦੀ ਅੱਧੀ ਰਾਤ ਤੋਂ ਹੋਈ ਬਾਰਿਸ਼ ਤੋਂ ਬਾਅਦ ਸ਼ਨੀਵਾਰ ਨੂੰ ਨਿਊਨਤਮ ਤਾਪਮਾਨ 'ਚ 4.3 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਪਿਛਲੇ ਕੁਝ ਦਿਨਾਂ ਤੋਂ ਘੱਟ ਬਾਰਿਸ਼ ਕਾਰਨ ਅਧਿਕਤਮ ਤਾਪਮਾਨ 'ਚ ਵਾਧਾ ਹੋਇਆ ਸੀ। ਪਰ ਹੁਣ ਮੀਂਹ ਤੋਂ ਬਾਅਦ ਲੋਕਾਂ ਨੂੰ ਰਾਹਤ ਮਿਲੀ ਹੈ।
Download ABP Live App and Watch All Latest Videos
View In Appਅੱਜ ਵੀ ਮੌਸਮ ਵਿਭਾਗ ਨੇ ਮਾਨਸਾ, ਸੰਗਰੂਰ, ਬਰਨਾਲਾ, ਪਟਿਆਲਾ, ਮੁਹਾਲੀ, ਫਤਿਹਗੜ੍ਹ ਸਾਹਿਬ, ਬਠਿੰਡਾ, ਸ੍ਰੀ ਮੁਕਤਸਰ ਸਾਹਿਬ, ਫਰੀਦਕੋਟ, ਤਰਨਤਾਰਨ, ਲੁਧਿਆਣਾ, ਰੂਪਨਗਰ, ਮੋਗਾ, ਫਿਰੋਜ਼ਪੁਰ, ਜਲੰਧਰ, ਕਪੂਰਥਲਾ, ਸ਼ਹੀਦ ਭਗਤ ਸਿੰਘ ਨਗਰ, ਹੁਸ਼ਿਆਰਪੁਰ ਵਿੱਚ ਦੁਪਹਿਰ 12 ਵਜੇ ਤੱਕ ਬਾਰਿਸ਼ ਦੀ ਚੇਤਾਵਨੀ ਜਾਰੀ ਕੀਤੀ ਹੈ। । ਇੱਥੇ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਜਦੋਂ ਕਿ ਬੀਤੀ ਰਾਤ ਅੰਮ੍ਰਿਤਸਰ ਵਿੱਚ 22.6 ਮਿਲੀਮੀਟਰ, ਲੁਧਿਆਣਾ ਵਿੱਚ 13.8, ਪਟਿਆਲਾ ਵਿੱਚ 4.8, ਬਠਿੰਡਾ ਵਿੱਚ 2.2, ਫਰੀਦਕੋਟ ਵਿੱਚ 37.8, ਗੁਰਦਾਸਰ ਵਿੱਚ 37.6, ਬਰਨਾਲਾ ਵਿੱਚ 6, ਐਸਬੀਐਸ ਨਗਰ ਵਿੱਚ 4, ਫਤਿਹਗੜ੍ਹ ਸਾਹਿਬ ਵਿੱਚ 34.5, ਫ਼ਿਰੋਜ਼ਪੁਰ ਵਿੱਚ 5, 15 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਜਿਸ ਤੋਂ ਬਾਅਦ ਸ਼ੁੱਕਰਵਾਰ ਸਵੇਰੇ ਘੱਟੋ-ਘੱਟ ਤਾਪਮਾਨ 'ਚ 4.3 ਡਿਗਰੀ ਦੀ ਗਿਰਾਵਟ ਦੇਖਣ ਨੂੰ ਮਿਲੀ।
ਮੌਸਮ ਵਿਭਾਗ ਅਨੁਸਾਰ ਅੱਜ ਪੰਜਾਬ ਦੇ 9 ਜ਼ਿਲ੍ਹਿਆਂ ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਫ਼ਰੀਦਕੋਟ, ਮੋਗਾ, ਫ਼ਾਜ਼ਿਲਕਾ, ਮੁਕਤਸਰ, ਬਠਿੰਡਾ, ਬਰਨਾਲਾ ਅਤੇ ਮਾਨਸਾ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਜਦੋਂ ਕਿ ਫਾਜ਼ਿਲਕਾ, ਮੁਕਤਸਰ, ਬਠਿੰਡਾ, ਮਾਨਸਾ ਅਤੇ ਫਰੀਦਕੋਟ ਵਿੱਚ ਵੀ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੀਂਹ ਦੇ ਨਾਲ-ਨਾਲ ਇੱਥੇ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ। ਮੌਸਮ ਵਿਗਿਆਨੀਆਂ ਮੁਤਾਬਕ ਪੰਜਾਬ 'ਚ ਦਬਾਅ ਵਾਲੇ ਹਾਲਾਤ ਨਹੀਂ ਬਣ ਰਹੇ, ਜਿਸ ਕਾਰਨ ਮੀਂਹ ਕੁਝ ਥਾਵਾਂ 'ਤੇ ਹੀ ਸੀਮਤ ਹੋ ਰਿਹਾ ਹੈ।
ਮਾਨਸੂਨ ਟ੍ਰੌਫ (ਘੱਟ ਦਬਾਅ ਵਾਲੇ ਖੇਤਰ) ਦੀ ਗੱਲ ਕਰੀਏ ਤਾਂ ਇਹ ਸ਼ੁੱਕਰਵਾਰ ਨੂੰ ਰਾਜਸਥਾਨ ਦੇ ਬੀਕਾਨੇਰ, ਸੀਕਰ ਖੇਤਰ ਵਿੱਚ ਸਰਗਰਮ ਦਿਖਾਈ ਦੇ ਰਿਹਾ ਹੈ। ਮੌਸਮ ਵਿਭਾਗ ਅਨੁਸਾਰ ਜੇਕਰ ਮਾਨਸੂਨ ਦਾ ਰੁਖ ਪੰਜਾਬ ਵੱਲ ਵਧਦਾ ਹੈ ਤਾਂ 6 ਅਤੇ 7 ਜੁਲਾਈ ਨੂੰ ਪੰਜਾਬ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਜਦੋਂ ਕਿ 8 ਜੁਲਾਈ ਤੋਂ ਬਾਅਦ ਪੰਜਾਬ ਵਿੱਚ ਮੌਸਮ ਆਮ ਵਾਂਗ ਰਹਿਣ ਦੀ ਸੰਭਾਵਨਾ ਹੈ।