ਬੇਹੱਦ ਸਾਦੇ ਢੰਗ ਨਾਲ ਹੋਇਆ ਮੁੱਖ ਮੰਤਰੀ ਚੰਨੀ ਦੇ ਬੇਟਾ ਦਾ ਵਿਆਹ, ਵੇਖੋ ਤਸਵੀਰਾਂ
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਵੱਡੇ ਪੁੱਤਰ ਨਵਜੀਤ ਸਿੰਘ ਦਾ ਵਿਆਹ ਡੇਰਾਬੱਸੀ ਦੇ ਅਮਲਾ ਪਿੰਡ ਦੀ ਵਸਨੀਕ ਸਿਮਰਨਧੀਰ ਕੌਰ ਨਾਲ ਹੋਇਆ।
Download ABP Live App and Watch All Latest Videos
View In Appਉਨ੍ਹਾਂ ਦੇ ਅਨੰਦ ਕਾਰਜ ਮੁਹਾਲੀ ਦੇ ਫੇਜ਼-3 ਬੀ 1 ਸਥਿਤ ਗੁਰਦੁਆਰਾ ਸੱਚਾ ਧੰਨ ਸਾਹਿਬ ਵਿਖੇ ਹੋਏ।
ਵਿਆਹ ਦਾ ਸਮਾਗਮ ਬੇਹੱਦ ਸਾਦਾ ਸੀ। ਅਗਲੀਆਂ ਸਲਾਇਡਸ 'ਚ ਵੇਖੋ ਵਿਆਹ ਦੀਆਂ ਤਸਵੀਰਾਂ-
ਵਿਆਹ ਲਈ ਗੁਰਦੁਆਰਾ ਸਾਹਿਬ ਨੂੰ ਆਕਰਸ਼ਕ ਫੁੱਲਾਂ ਨਾਲ ਸਜਾਇਆ ਗਿਆ ਸੀ। ਚਿੱਟੇ ਤੇ ਸੰਤਰੀ ਗੁਲਾਬ ਨਾਲ ਸਜਾਵਟ ਕੀਤੀ ਗਈ।
ਜ਼ਿਲ੍ਹਾ ਪੁਲਿਸ ਨੇ ਇਲਾਕੇ ਵਿੱਚ ਸੁਰੱਖਿਆ ਵੀ ਵਧਾ ਦਿੱਤੀ ਹੈ।
ਵਿਆਹ ਫੇਜ਼-3 ਬੀ 1 ਸਥਿਤ ਗੁਰਦੁਆਰਾ ਸੱਚਾ ਧੰਨ ਸਾਹਿਬ ਵਿਖੇ ਸਾਦੇ ਢੰਗ ਨਾਲ ਕੀਤਾ ਗਿਆ।
ਵਿਆਹ ਤੋਂ ਬਾਅਦ ਮਹਿਮਾਨਾਂ ਲਈ ਚਾਹ ਤੇ ਸਨੈਕਸ ਦਾ ਪ੍ਰਬੰਧ ਵੀ ਸੀ।ਇਸ ਦੌਰਾਨ ਮੁੱਖ ਮੰਤਰੀ ਚੰਨੀ ਵੀ ਹੇਠਾਂ ਬੈਠ ਕੇ ਭੋਜਨ ਕਰਦੇ ਨਜ਼ਰ ਆਏ।
ਇਸ ਦੇ ਨਾਲ ਹੀ ਪਰਿਵਾਰ ਤੋਂ ਇਲਾਵਾ, ਮੁੱਖ ਮੰਤਰੀ ਦੇ ਕਰੀਬੀ ਦੋਸਤਾਂ ਤੇ ਪੰਜਾਬ ਕੈਬਨਿਟ ਦੇ ਮੰਤਰੀ ਵੀ ਗੁਰਦੁਆਰਾ ਸਾਹਿਬ ਵਿੱਚ ਸ਼ਾਮਲ ਹੋਏ।
ਪੰਜਾਬ ਸਰਕਾਰ ਦੇ ਤਮਾਮ ਮੰਤਰੀ ਲਾੜੇ ਅਤੇ ਲਾੜੀ ਨੂੰ ਅਸ਼ੀਰਵਾਦ ਦੇਣ ਲਈ ਪਹੁੰਚੇ। ਇਸ ਤੋਂ ਇਲਾਵਾ ਹੋਰ ਬਹੁਤ ਸਾਰੀਆਂ ਹਸਤੀਆਂ ਵੀ ਵਿਆਹ ਵਿੱਚ ਪਹੁੰਚੀਆਂ।
ਪਹਿਲਾਂ ਇਹ ਸਮਾਰੋਹ ਜ਼ੀਰਕਪੁਰ ਦੇ ਇੱਕ ਹੋਟਲ ਵਿੱਚ ਹੋਣਾ ਸੀ ਪਰ ਮੁੱਖ ਮੰਤਰੀ ਦੇ ਰੁਝੇਵਿਆਂ ਕਾਰਨ ਇਸ ਨੂੰ ਸਾਦਾ ਰੱਖਿਆ ਗਿਆ।
ਹਾਲਾਂਕਿ ਵਿਆਹ ਦੀਆਂ ਰਸਮਾਂ ਤਿੰਨ ਦਿਨਾਂ ਤੋਂ ਚੱਲ ਰਹੀਆਂ ਹਨ। ਇਸ ਵਿੱਚ ਮੋਰਿੰਡਾ ਵਿੱਚ ਸ਼ਗਨ ਦੀ ਰਸਮ ਹੋਈ। ਜਦਕਿ ਖਰੜ ਦੇ ਹੋਟਲ ਵਿੱਚ ਸੰਗੀਤ ਸਮਾਗਮ ਸੀ।
ਮੁੱਖ ਮੰਤਰੀ ਦੇ ਬੇਟੇ ਦੇ ਵਿਆਹ ਦੀ ਰਿਸੈਪਸ਼ਨ ਸੋਮਵਾਰ ਰਾਤ ਨੂੰ ਖਰੜ ਦੇ ਇੱਕ ਹੋਟਲ ਵਿੱਚ ਹੋਵੇਗੀ। ਕਾਂਗਰਸੀ ਆਗੂ ਰਾਹੁਲ ਗਾਂਧੀ ਦੇ ਵੀ ਇਸ ਵਿੱਚ ਸ਼ਾਮਲ ਹੋਣ ਦੀ ਉਮੀਦ ਹੈ।