ਨਿਹੰਗ ਜਥੇਦਾਰ ਦਾ ਬੀਜੇਪੀ ਨਾਲ ਕੀ ਕੁਨੈਕਸ਼ਨ? ਤਾਜ਼ਾ ਤਸਵੀਰਾਂ ਨੇ ਲਿਆਂਦਾ ਭੂਚਾਲ
ਦਿੱਲੀ ਦੇ ਸਿੰਘੂ ਬਾਰਡਰ ’ਤੇ ਬੇਅਦਬੀ ਦੇ ਮਾਮਲੇ ਵਿੱਚ ਤਰਨ ਤਾਰਨ ਦੇ ਨੌਜਵਾਨ ਦੇ ਕਤਲ ਮਗਰੋਂ ਨਵਾਂ ਖੁਲਾਸਾ ਹੋਇਆ ਹੈ। ਇਹ ਕਤਲ ਕਰਨ ਵਾਲੇ ਨਿਹੰਗ ਸਿੰਘ ਧੜੇ ਦੇ ਲੀਡਰ ਬਾਬਾ ਅਮਨ ਸਿੰਘ ਦੀਆਂ ਬੀਜੇਪੀ ਲੀਡਰਾਂ ਨਾਲ ਤਸਵੀਰਾਂ ਸਾਹਮਣੇ ਆਈਆਂ ਹਨ।
Download ABP Live App and Watch All Latest Videos
View In Appਇਹ ਤਸਵੀਰਾਂ ਇਸੇ ਸਾਲ ਦੀਆਂ ਹਨ ਤੇ ਇਹ ਖੇਤੀ ਕਾਨੂੰਨਾਂ ਖਿਲਾਫ ਅੰਦੋਲਨ ਨਾਲ ਜੁੜੀਆਂ ਜਾਪਦੀਆਂ ਹਨ ਕਿਉਂਕਿ ਇੱਕ ਤਸਵੀਰ ਵਿੱਚ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਵੀ ਬਾਬਾ ਅਮਨ ਸਿੰਘ ਨਾਲ ਨਜ਼ਰ ਆ ਰਹੇ ਹਨ।
ਅੰਗਰੇਜ਼ੀ ਅਖਬਾਰ 'ਦ ਟ੍ਰਿਬਿਊਨ' ਦੀ ਰਿਪੋਰਟ ਮੁਤਾਬਕ ਇਹ ਮੀਟਿੰਗਾਂ ਕਿਸਾਨ ਅੰਦੋਲਨ ਦੇ ਹੱਲ ਲਈ ਹੀ ਹੋਈਆਂ ਸੀ। ਮੀਡੀਆ ਰਿਪੋਰਟ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਬਾਬਾ ਅਮਨ ਸਿੰਘ ਨੂੰ ਸਿਰੋਪਾ ਦੇ ਕੇ ਸਨਮਾਨਤ ਵੀ ਕੀਤਾ ਗਿਆ ਸੀ।
ਬੇਸ਼ੱਕ ਬਾਬਾ ਅਮਨ ਸਿੰਘ ਨੇ ਅਜਿਹੀਆਂ ਰਿਪੋਰਟਾਂ ਨੂੰ ਰੱਦ ਕੀਤਾ ਹੈ ਪਰ ਇਹ ਤਸਵੀਰਾਂ ਸਾਹਮਣੇ ਆਉਣ ਮਗਰੋਂ ਸੋਸ਼ਲ ਮੀਡੀਆ ਉੱਪਰ ਕਈ ਤਰ੍ਹਾਂ ਦੇ ਸਵਾਲ ਉੱਠ ਰਹੇ ਹਨ।
ਦੱਸ ਦਈਏ ਕਿ ਪਿਛਲੇ ਦਿਨੀਂ ਦਿੱਲੀ ਦੇ ਸਿੰਘੂ ਬਾਰਡਰ ’ਤੇ ਨਿਹੰਗ ਸਿੰਘਾਂ ਨੇ ਇੱਕ ਨੌਜਵਾਨ ਦਾ ਕਤਲ ਕਰਕੇ ਲਾਸ਼ ਬੈਰੀਕੇਡ ਉੱਪਰ ਲਟਕਾ ਦਿੱਤੀ ਸੀ। ਤਰਨ ਤਾਰਨ ਦੇ ਉਸ ਨੌਜਵਾਨ ਉੱਪਰ ਦੋਸ਼ ਲਾਇਆ ਗਿਆ ਸੀ ਕਿ ਉਸ ਨੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕੀਤੀ ਸੀ।
ਦੂਜੇ ਪਾਸੇ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੇ ਸ਼ੱਕ ਜਾਹਿਰ ਕੀਤਾ ਸੀ ਕਿ ਉਸ ਨੂੰ ਕਿਸੇ ਸਾਜਿਸ਼ ਤਹਿਤ ਸਿੰਘੂ ਬਾਰਡਰ ਉੱਪਰ ਲਿਜਾਇਆ ਗਿਆ ਹੋ ਸਕਦਾ ਹੈ। ਇਸ ਮਗਰੋਂ ਕਿਸਾਨ ਜਥੇਬੰਦੀਆਂ ਨੇ ਵੀ ਸਾਰੇ ਮਾਮਲੇ ਦੀ ਜਾਂਚ ਮੰਗੀ ਸੀ।
ਹੁਣ ਇਨ੍ਹਾਂ ਤਸਵੀਰਾਂ ਨੇ ਨਵੇਂ ਸਵਾਲ ਖੜ੍ਹੇ ਕਰ ਦਿੱਤੇ ਹਨ। ਅਹਿਮ ਗੱਲ ਹੈ ਕਿ ਇੱਕ ਤਸਵੀਰ ਵਿੱਚ ਸਾਬਕਾ ਪੁਲਿਸ ਕੈਟ ਗੁਰਮੀਤ ਸਿੰਘ ਪਿੰਕੀ ਵੀ ਨਜ਼ਰ ਆ ਰਿਹਾ ਹੈ। ਮੀਡੀਆ ਰਿਪੋਰਟ ਮੁਤਾਬਕ ਇਹ ਮੀਟਿੰਗ ਜੁਲਾਈ ਦੇ ਅਖ਼ੀਰ ਵਿੱਚ ਹੋਈ ਸੀ।