Holiday 26 May: ਪੰਜਾਬ 'ਚ 26 ਮਈ ਨੂੰ ਹੋਏਗੀ ਛੁੱਟੀ? ਜਾਣੋ ਕਿਉਂ ਉੱਠੀ ਮੰਗ?
Punjab News: ਪੰਜਾਬ ਵਿੱਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਸਿਆਸੀ ਗਲਿਆਰਿਆਂ ਵਿੱਚ ਲਗਾਤਾਰ ਹਲਚਲ ਮੱਚੀ ਹੋਈ ਹੈ। ਦੱਸ ਦੇਈਏ ਕਿ ਇਸ ਵਿਚਾਲੇ ਛੁੱਟੀ ਦੀ ਮੰਗ ਉਠਾਈ ਜਾ ਰਹੀ ਹੈ।
Continues below advertisement

Punjab
Continues below advertisement
1/3
ਦਰਅਸਲ, ਪੰਜਾਬ ਭਾਜਪਾ ਦੇ ਕਾਰਜਕਾਰਣੀ ਮੈਂਬਰ ਰਮੇਸ਼ ਕੁਮਾਰ ਵਰਮਾ ਨੇ ਸੂਬਾ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਮੋਹਾਲੀ ਨੂੰ ਅਪੀਲ ਕਰਦਿਆਂ ਕਿਹਾ ਹੈ ਕਿ 26 ਮਈ ਨੂੰ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਲੋਕਤੰਤਰ ਦਾ ਬਹੁਤ ਮਹੱਤਵਪੂਰਨ ਹਿੱਸਾ ਹਨ। ਇਹ ਚੋਣਾਂ ਸਥਾਨਕ ਸਰਕਾਰ ਤੇ ਲੋਕਲ ਬਾਡੀ ਪ੍ਰਣਾਲੀ ਨੂੰ ਮਜ਼ਬੂਤ ਕਰਨ ਵਾਲੀਆਂ ਚੋਣਾਂ ਹੁੰਦੀਆਂ ਹਨ, ਜਿਸ ’ਚ ਹਰ ਨਾਗਰਿਕ ਆਪਣਾ ਵੋਟ ਪਾ ਕੇ ਲੋਕਤੰਤਰ ਨੂੰ ਮਜ਼ਬੂਤ ਕਰਦਾ ਹੈ।
2/3
26 ਮਈ ਨੂੰ ਦਿੱਤੀ ਜਾਏ ਛੁੱਟੀ ਉਨ੍ਹਾਂ ਕਿਹਾ ਕਿ ਇਸ ਵਾਰ 26 ਮਈ ਦਿਨ ਮੰਗਲਵਾਰ ਹੈ, ਜੋ ਵਰਕਿੰਗ ਦਿਨ ਹੈ। ਮੋਹਾਲੀ ’ਚ ਕਈ ਪ੍ਰਾਈਵੇਟ ਇੰਸਟੀਚਿਊਸ਼ਨ, ਕੰਪਨੀਆਂ ਤੇ ਪ੍ਰਾਈਵੇਟ ਹਸਪਤਾਲਾਂ ’ਚ ਕੰਮ ਕਰਨ ਵਾਲੇ ਮੁਲਾਜ਼ਮਾਂ ਨੂੰ ਵੋਟ ਪਾਉਣ ਲਈ ਛੁੱਟੀ ਨਾ ਮਿਲਣ ਦੀ ਸੰਭਾਵਨਾ ਬਣ ਰਹੀ ਹੈ।
3/3
ਇਸ ਕਾਰਨ ਕਈ ਲੋਕ ਵੋਟ ਅਧਿਕਾਰ ਦੀ ਵਰਤੋਂ ਕਰਨ ਤੋਂ ਵਾਂਝੇ ਰਹਿ ਸਕਦੇ ਹਨ। ਵਰਮਾ ਨੇ ਸੂਬਾ ਸਰਕਾਰ, ਜ਼ਿਲ੍ਹਾ ਪ੍ਰਸ਼ਾਸਨ ਮੋਹਾਲੀ ਅਤੇ ਲੇਬਰ ਵਿਭਾਗ ਨੂੰ ਅਪੀਲ ਕੀਤੀ ਕਿ 26 ਮਈ ਨੂੰ ਵੋਟਿੰਗ ਵਾਲੇ ਦਿਨ ਸਮੂਹ ਪ੍ਰਾਈਵੇਟ ਸੰਸਥਾਵਾਂ ਤੇ ਨਿੱਜੀ ਹਸਪਤਾਲਾਂ ’ਚ ਕੰਮ ਕਰਨ ਵਾਲੇ ਮੁਲਾਜ਼ਮਾਂ ਨੂੰ ਲਾਜ਼ਮੀ ਤੌਰ ’ਤੇ ਛੁੱਟੀ ਦਿੱਤੀ ਜਾਵੇ। ਦੱਸ ਦੇਈਏ ਕਿ ਚੋਣਾਂ ਨੂੰ ਲੈ ਕੇ ਕਈ ਸਿਆਸੀ ਪਾਰਟੀਆਂ ਵੱਲੋਂ ਆਪਣੇ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਰਿਹਾ ਹੈ। ਹਰ ਪਾਰਟੀ ਵੱਲੋਂ ਇਸਦੀ ਤਿਆਰੀ ਜ਼ੋਰਾਂ ਤੇ ਚੱਲ ਰਹੀ ਹੈ।
Published at : 17 May 2026 02:17 PM (IST)