6 ਦਿਨਾਂ ਲਈ ਸੰਘਣੇ ਕੋਹਰੇ ਦਾ ਯੈਲੋ ਅਲਰਟ, IMD ਵੱਲੋਂ ਬਾਰਿਸ਼ ਦੀ ਵਾਰਨਿੰਗ! ਆਉਣ ਵਾਲੇ ਦਿਨ ਮੁਸ਼ਕਿਲ ਭਰੇ

ਜੰਮੂ-ਕਸ਼ਮੀਰ ਚ ਹੋਈ ਬਰਫ਼ਬਾਰੀ ਕਾਰਨ ਮੈਦਾਨੀ ਇਲਾਕਿਆਂ ਵੱਲ ਠੰਢੀਆਂ ਹਵਾਵਾਂ ਵੱਗ ਰਹੀਆਂ ਹਨ। ਮੌਸਮ ਵਿਭਾਗ ਨੇ 27 ਤਰੀਖ ਤੱਕ ਘਣੇ ਕੋਹਰੇ ਤੇ ਕੋਲਡ ਡੇ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੈ।ਨਾਲ ਹੀ ਅੱਜ ਕੁਝ ਥਾਵਾਂ ‘ਤੇ ਹਲਕੀ ਬਾਰਿਸ਼...

Continues below advertisement

image source twitter

Continues below advertisement
1/7
ਲੁਧਿਆਣਾ ਵਿੱਚ ਕੋਲਡ ਡੇ ਦਰਜ ਕੀਤਾ ਗਿਆ ਹੈ, ਜਦਕਿ ਬਠਿੰਡਾ, ਅੰਮ੍ਰਿਤਸਰ, ਹਲਵਾਰਾ ਅਤੇ ਗੁਰਦਾਸਪੁਰ ਵਿੱਚ ਸੰਘਣਾ ਕੋਹਰਾ ਰਿਕਾਰਡ ਕੀਤਾ ਗਿਆ। ਪਹਾੜੀ ਇਲਾਕਿਆਂ ਵਿੱਚ ਹੋਈ ਬਰਫ਼ਬਾਰੀ ਦੇ ਅਸਰ ਨਾਲ ਵੱਧ ਤੋਂ ਵੱਧ ਤਾਪਮਾਨ ਵਿੱਚ 1.5 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ ਵਿੱਚ 2 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਹੋਇਆ ਹੈ, ਜੋ ਆਮ ਨਾਲੋਂ 4.6 ਡਿਗਰੀ ਵੱਧ ਹੈ। ਗੁਰਦਾਸਪੁਰ ਸਭ ਤੋਂ ਠੰਢਾ ਜ਼ਿਲ੍ਹਾ ਰਿਹਾ, ਜਿੱਥੇ ਘੱਟ ਤੋਂ ਘੱਟ ਤਾਪਮਾਨ 6.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
2/7
ਮੌਸਮ ਵਿਭਾਗ ਮੁਤਾਬਕ ਇਸ ਸਮੇਂ ਵੈਸਟਨ ਡਿਸਟਰਬਨ ਸਰਗਰਮ ਹੈ, ਜਿਸ ਕਾਰਨ ਮੌਸਮ ਵਿੱਚ ਬਦਲਾਅ ਆ ਰਿਹਾ ਹੈ। ਇਸ ਦਾ ਅਸਰ ਉੱਤਰ-ਪੱਛਮੀ ਭਾਰਤ ਦੇ ਮੌਸਮ ‘ਤੇ ਸਾਫ਼ ਨਜ਼ਰ ਆ ਰਿਹਾ ਹੈ। ਉੱਤਰ-ਪੱਛਮੀ ਭਾਰਤ ਦੇ ਉੱਪਰ ਤੇਜ਼ ਰਫ਼ਤਾਰ ਹਵਾਵਾਂ ਵੱਗ ਰਹੀਆਂ ਹਨ, ਜਿਨ੍ਹਾਂ ਨੂੰ ਜੈੱਟ ਸਟ੍ਰੀਮ ਕਿਹਾ ਜਾਂਦਾ ਹੈ।
3/7
ਅੱਜ ਗੁਰਦਾਸਪੁਰ, ਅੰਮ੍ਰਿਤਸਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਬਠਿੰਡਾ, ਲੁਧਿਆਣਾ ਅਤੇ ਮਾਨਸਾ ਜ਼ਿਲ੍ਹਿਆਂ ਵਿੱਚ ਕੁਝ ਥਾਵਾਂ ‘ਤੇ ਕਾਫ਼ੀ ਵੱਧ ਠੰਢ ਰਹਿਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਤਰਨਤਾਰਨ, ਕਪੂਰਥਲਾ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਵਿੱਚ ਕਿਤੇ-ਕਿਤੇ ਹਲਕੀ ਬਾਰਿਸ਼ ਵੀ ਹੋ ਸਕਦੀ ਹੈ।
4/7
ਅਗਲੇ 48 ਘੰਟਿਆਂ ਤੱਕ ਘੱਟ ਤੋਂ ਘੱਟ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਨਹੀਂ ਹੋਵੇਗਾ। ਇਸ ਤੋਂ ਬਾਅਦ ਰਾਜ ਵਿੱਚ ਤਾਪਮਾਨ 3 ਤੋਂ 5 ਡਿਗਰੀ ਸੈਲਸੀਅਸ ਤੱਕ ਘਟ ਸਕਦਾ ਹੈ।
5/7
23 ਤਰੀਖ – ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਪਟਿਆਲਾ ਅਤੇ ਮਲੇਰਕੋਟਲਾ ਵਿੱਚ ਕੁਝ ਥਾਵਾਂ ‘ਤੇ ਸੰਘਣਾ ਕੋਹਰਾ ਪੈ ਸਕਦਾ ਹੈ। ਮੌਸਮ ਸੁੱਕਾ ਰਹਿਣ ਦੀ ਸੰਭਾਵਨਾ ਹੈ।
Continues below advertisement
6/7
ਅਗਲੇ ਕੁਝ ਦਿਨਾਂ ਵਿੱਚ ਰਾਜ ਦੇ ਕੁਝ ਇਲਾਕਿਆਂ ਵਿੱਚ ਸੰਘਣੇ ਤੋਂ ਬਹੁਤ ਘਣਾ ਕੋਹਰਾ ਛਾ ਸਕਦਾ ਹੈ। 24 ਤੋਂ 27 ਦਸੰਬਰ ਤੱਕ ਮੌਸਮ ਸੁੱਕਾ ਰਹੇਗਾ, ਪਰ ਕੁਝ ਥਾਵਾਂ ‘ਤੇ ਘਣਾ ਕੋਹਰਾ ਰਹੇਗਾ। ਲੋਕਾਂ ਨੂੰ ਸੜਕਾਂ ਤੇ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਜਾਂਦੀ ਹੈ।
7/7
ਕੋਹਰੇ ਨੂੰ ਧਿਆਨ ਵਿੱਚ ਰੱਖਦੇ ਹੋਏ ਚੰਡੀਗੜ੍ਹ ਪੁਲਿਸ ਨੇ ਵਾਹਨ ਚਾਲਕਾਂ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ। ਪੁਲਿਸ ਨੇ ਅਪੀਲ ਕੀਤੀ ਹੈ ਕਿ ਕੋਹਰੇ ਦੌਰਾਨ ਵਾਹਨ ਚਲਾਉਂਦੇ ਸਮੇਂ ਖਾਸ ਸਾਵਧਾਨੀ ਵਰਤੀ ਜਾਵੇ। ਜੇ ਸੰਭਵ ਹੋਵੇ ਤਾਂ ਕੋਹਰੇ ਵੇਲੇ ਯਾਤਰਾ ਕਰਨ ਤੋਂ ਬਚੋ। ਵਾਹਨ ਸੜਕ ਦੇ ਕਿਨਾਰੇ ਖੜ੍ਹਾ ਨਾ ਕਰੋ। ਹੌਲੀ ਗਤੀ ਨਾਲ ਚਲੋ ਅਤੇ ਵਾਰ-ਵਾਰ ਲੇਨ ਬਦਲਣ ਤੋਂ ਬਚੋ। ਰਿਫ਼ਲੈਕਟਿਵ ਟੇਪ ਦੀ ਵਰਤੋਂ ਕਰੋ ਅਤੇ ਸਾਈਕਲ ਸਵਾਰਾਂ ਤੇ ਪੈਦਲ ਯਾਤਰੀਆਂ ‘ਤੇ ਖ਼ਾਸ ਧਿਆਨ ਦਿਓ।
Sponsored Links by Taboola