ਹੈਰੋਇਨ ਨਾਲ ਫੜੇ ਤੇਜਵੀਰ ਦੇ ਸੀਨੀਅਰ ਅਕਾਲੀ ਲੀਡਰਾਂ ਨਾਲ ਸਬੰਧ ? ਦੇਖੋ ਤਸਵੀਰਾਂ
ਸੀਨੀਅਰ ਅਕਾਲੀ ਆਗੂ ਤੇ ਸਟੂਡੈਂਟਸ ਆਰਗੇਨਾਈਜੇਸ਼ਨ ਆਫ਼ ਇੰਡੀਆ (SOI) ਦੇ ਅੰਮ੍ਰਿਤਸਰ ਜ਼ਿਲ੍ਹਾ ਪ੍ਰਧਾਨ ਤੇਜਵੀਰ ਸਿੰਘ ਨੂੰ ਸੀਆਈਏ ਸਟਾਫ ਨੇ ਗ੍ਰਿਫ਼ਤਾਰ ਕੀਤਾ ਹੈ। ਇਸ ਮਗਰੋਂ ਸੋਸ਼ਲ ਮੀਡੀਆ ਉਪਰ ਤੇਜਵੀਰ ਦੀਆਂ ਤਸਵੀਰਾਂ ਵਾਇਰਲ ਹੋ ਰਹੀਆਂ ਹਨ।
Download ABP Live App and Watch All Latest Videos
View In Appਬੇਸ਼ੱਕ ਪੁਲਿਸ ਵੱਲੋਂ ਇਸ ਦੀ ਪੁਸ਼ਟੀ ਨਹੀਂ ਕੀਤੀ ਗਈ ਕਿ ਤੇਜਵੀਰ ਦਾ ਅਕਾਲੀ ਦਲ ਨਾਲ ਸਬੰਧ ਹੈ, ਪਰ ਦੂਜੇ ਪਾਸੇ ਉਸ ਦੀਆਂ ਫੋਟੋਆਂ ਵਿੱਚ ਸਾਫ ਦਿਖਾਈ ਦੇ ਰਿਹਾ ਹੈ ਕਿ ਕਿਸ ਤਰੀਕੇ ਨਾਲ ਇਹ ਅਕਾਲੀ ਦਲ ਦੇ ਸੀਨੀਅਰ ਲੀਡਰਾਂ ਨਾਲ ਖੜ੍ਹਾ ਨਜ਼ਰ ਆ ਰਿਹਾ ਹੈ।
ਦੱਸ ਦਈਏ ਕਿ ਪੁਲਿਸ ਨੇ ਮੁਲਜ਼ਮ ਅਕਾਲੀ ਦਲ ਦੇ ਲੀਡਰ ਤੇਜਵੀਰ ਕੋਲੋਂ 110 ਗ੍ਰਾਮ ਹੈਰੋਇਨ ਬਰਾਮਦ ਹੋਣ ਦਾ ਦਾਅਵਾ ਕੀਤਾ ਹੈ। ਅੱਜ ਉਸ ਨੂੰ ਅਦਾਲਤ ਵਿੱਚ ਪੇਸ਼ ਕਰਕੇ ਉਸ ਦਾ ਰਿਮਾਂਡ ਹਾਸਲ ਕੀਤਾ ਜਾਵੇਗਾ ਤੇ ਅਗਲੇਰੀ ਪੁੱਛਗਿੱਛ ਕੀਤੀ ਜਾਵੇਗੀ। ਪੁਲਿਸ ਨੂੰ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ।
ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਦੇ ਇੰਚਾਰਜ ਅਮਨਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਤਰਫੋਂ ਤੇਜਵੀਰ ਸਿੰਘ ਨੂੰ 21 ਜੁਲਾਈ ਨੂੰ ਦਰਜ ਹੋਏ ਕੇਸ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ। ਇਸ ਮਾਮਲੇ ਵਿੱਚ 100 ਗ੍ਰਾਮ ਹੈਰੋਇਨ, ਇੱਕ ਕਾਰ ਤੇ 3 ਲੱਖ ਰੁਪਏ ਦੀ ਡਰੱਗ ਮਨੀ ਪਹਿਲਾਂ ਹੀ ਜ਼ਬਤ ਕੀਤੀ ਜਾ ਚੁੱਕੀ ਹੈ।
ਦਰਅਸਲ ਇਸ ਮਾਮਲੇ ਵਿੱਚ ਹਾਊਸਿੰਗ ਬੋਰਡ ਕਲੋਨੀ ਵਿੱਚ ਰਹਿਣ ਵਾਲੇ ਗੁਰਜੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।
ਪ੍ਰਾਪਤ ਜਾਣਕਾਰੀ ਅਨੁਸਾਰ ਗੁਰਜੀਤ ਸਿੰਘ ਤੋਂ ਪੁੱਛਗਿੱਛ ਤੋਂ ਬਾਅਦ ਹੀ ਤੇਜਬੀਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਵੀ ਜਾਣਕਾਰੀ ਮਿਲੀ ਹੈ ਕਿ ਗੁਰਜੀਤ ਸਿੰਘ ਵੱਲੋਂ ਹੀ ਹੈਰੋਇਨ ਤੇਜਬੀਰ ਸਿੰਘ ਨੂੰ ਵੇਚੀ ਗਈ ਸੀ।