ਸੰਯੁਕਤ ਕਿਸਾਨ ਮੋਰਚਾ ਨੇ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਵਸ, ਮੌਨ ਧਾਰ ਕੇ ਦਿੱਤੀ ਸ਼ਰਧਾਂਜਲੀ
ਸੰਯੁਕਤ ਕਿਸਾਨ ਮੋਰਚੇ ਵੱਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਅਤੇ ਐਮਐਸਪੀ ਦੀ ਗਾਰੰਟੀ ਦੇਣ ਵਾਲਾ ਨਵਾਂ ਕਾਨੂੰਨ ਬਣਵਾਉਣ ਲਈ ਰੇਲਵੇ ਸਟੇਸ਼ਨ 'ਤੇ ਲਾਇਆ ਧਰਨਾ ਅੱਜ 304ਵੇਂ ਦਿਨ ਵੀ ਪੂਰੇ ਜੋਸ਼ ਤੇ ਉਤਸ਼ਾਹ ਨਾਲ ਜਾਰੀ ਰਿਹਾ। ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਅਨੁਸਾਰ ਅੱਜ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਨ 'ਸਾਮਰਾਜ ਵਿਰੋਧੀ ਦਿਵਸ' ਵਜੋਂ ਮਨਾਇਆ ਗਿਆ।
Download ABP Live App and Watch All Latest Videos
View In Appਦੋ ਮਿੰਟ ਦਾ ਮੌਨ ਧਾਰ ਕੇ ਭਾਵਭਿੰਨੀ ਸ਼ਰਧਾਂਜਲੀ ਦੇਣ ਬਾਅਦ ਸ਼ਹੀਦ ਊਧਮ ਸਿੰਘ ਦੇ ਪ੍ਰਸੰਗ 'ਚ ਕਵੀਸ਼ਰੀਆਂ ਤੇ ਇਨਕਲਾਬੀ ਗੀਤਾਂ ਦਾ ਦੌਰ ਚੱਲਿਆ। ਬੁਲਾਰਿਆਂ ਨੇ ਸ਼ਹੀਦ ਊਧਮ ਸਿੰਘ ਦੇ ਜੀਵਨ ਸੰਘਰਸ਼ ਤੇ ਕੁਰਬਾਨੀ 'ਤੇ ਚਾਨਣਾ ਪਾਇਆ।
ਆਗੂਆਂ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਦੀ ਸ਼ਹਾਦਤ ਨੂੰ ਸਿਰਫ ਅੰਗਰੇਜ਼ਾਂ ਤੋਂ 'ਬਦਲਾ' ਲੈਣ ਦੀ ਕਾਰਵਾਈ ਸਮਝਣਾ, ਉਸ ਮਹਾਨ ਇਨਕਲਾਬੀ ਨਾਲ ਬਹੁਤ ਵੱਡੀ ਬੇਇਨਸਾਫ਼ੀ ਹੈ।
ਉਨ੍ਹਾਂ ਕਿਹਾ ਕਿ ਉਨ੍ਹਾਂ ਦੀਆਂ ਲਿਖਤਾਂ, ਬਿਆਨਾਂ ਤੇ ਸਮੁੱਚੀ ਜ਼ਿੰਦਗੀ ਉਪਰ ਸਰਸਰੀ ਨਜ਼ਰ ਮਾਰਿਆਂ ਵੀ ਸਪੱਸ਼ਟ ਹੋ ਜਾਂਦਾ ਹੈ ਕਿ ਉਨ੍ਹਾਂ ਨੇ ਤਾਉਮਰ ਸਾਮਰਾਜ ਦਾ ਵਿਰੋਧ ਕੀਤਾ। ਉਹ ਵੀ, ਸ਼ਹੀਦ ਭਗਤ ਸਿੰਘ ਵਾਂਗ ਮਨੁੱਖ ਹੱਥੋਂ ਮਨੁੱਖ ਦੀ ਲੁੱਟ ਖਤਮ ਹੋਣ ਤੱਕ ਸਾਮਰਾਜ ਵਿਰੁੱਧ ਲੜਾਈ ਜਾਰੀ ਰੱਖਣ ਦੇ ਹਾਮੀ ਸਨ।
ਇਸੇ ਲਈ ਸੰਯਕੁਤ ਕਿਸਾਨ ਮੋਰਚੇ ਨੇ ਉਨ੍ਹਾਂ ਦੇ ਸ਼ਹੀਦੀ ਦਿਵਸ ਨੂੰ ਸਾਮਰਾਜ ਵਿਰੋਧੀ ਦਿਵਸ ਵਜੋਂ ਮਨਾਉਣ ਲਈ ਚੁਣਿਆ।
ਕਿਸਾਨ ਆਗੂਆਂ ਨੇ ਕਿਹਾ ਇਸ ਮੌਕੇ ਅਸੀਂ ਆਪਣੇ ਅਹਿਦ ਨੂੰ ਫਿਰ ਤੋਂ ਦੁਹਰਾਉਂਦੇ ਹਾਂ ਕਿ ਸਾਮਰਾਜੀ ਕੰਪਨੀਆਂ ਦੇ ਨਿਰਦੇਸ਼ਾਂ ਅਨੁਸਾਰ ਬਣਾਏ ਖੇਤੀ ਕਾਨੂੰਨਾਂ ਨੂੰ ਰੱਦ ਕੀਤੇ ਜਾਣ ਤੱਕ ਆਪਣਾ ਸੰਘਰਸ਼ ਜਾਰੀ ਰੱਖਾਂਗੇ।
ਬੁਲਾਰਿਆਂ ਨੇ ਕਿਹਾ ਕਿ ਪਿਛਲੇ ਦਿਨੀਂ ਯੂਪੀ 'ਚ ਬੀਜੇਪੀ ਦੇ ਪ੍ਰਮਾਣਿਤ ਟਵਿੱਟਰ ਹੈਂਡਲ ਰਾਹੀਂ ਇੱਕ ਕਾਰਟੂਨ ਨਸ਼ਰ ਕੀਤਾ ਗਿਆ ਜਿਸ ਵਿੱਚ ਕਿਸਾਨ ਅੰਦੋਲਨਕਾਰੀਆਂ ਨੂੰ 'ਚਮੜੀ ਉਧੇੜ ਦੇਣ' ਤੱਕ ਦੀਆਂ ਧਮਕੀਆਂ ਦਿੱਤੀਆਂ ਗਈਆਂ ਹਨ।
ਆਗੂਆਂ ਨੇ ਕਿਹਾ ਕਿ ਕਿਸਾਨ ਯੂਪੀ ਸਰਕਾਰ ਤੇ ਬੀਜੇਪੀ ਦੀਆਂ ਗਿੱਦੜ-ਧਮਕੀਆਂ ਤੋਂ ਡਰਨ ਵਾਲੇ ਨਹੀਂ ਹਨ।
ਉਹ ਅਗਲੇ ਮਹੀਨਿਆਂ ਦੌਰਾਨ ਆਪਣਾ ਅੰਦੋਲਨ ਯੂਪੀ ਤੇ ਉਤਰਾਖੰਡ ਸੂਬਿਆਂ ਵਿੱਚ ਪੂਰੀ ਮਜਬੂਤੀ ਨਾਲ ਅੱਗੇ ਵਧਾਉਣਗੇ।
ਅਜਿਹੀਆਂ ਘਟੀਆ ਤੇ ਗੈਰ-ਇਖਲਾਕੀ ਧਮਕੀਆਂ, ਕਿਸਾਨ ਅੰਦੋਲਨ ਮੂਹਰੇ ਬੇਬਸ ਹੋ ਚੁੱਕੀ ਸਰਕਾਰ ਦੀ ਬੌਖਲਾਹਟ ਦੀਆਂ ਨਿਸ਼ਾਨੀਆਂ ਹਨ।