ਕੇਂਦਰ ਸਰਕਾਰ ਚੁੱਕ ਰਹੀ ਕੋਰੋਨਾ ਦਾ ਫਾਇਦਾ, ਸਰਕਾਰ ਖ਼ਿਲਾਫ਼ ਵੱਡਾ ਕਦਮ ਚੁੱਕਣ ਦੀ ਤਿਆਰੀ 'ਚ ਕਿਸਾਨ ਯੂਨੀਅਨ
Download ABP Live App and Watch All Latest Videos
View In Appਬਿਜਲੀ ਸੋਧ ਬਿੱਲ ਦੇ ਬਹਾਨੇ ਕੇਂਦਰ ਸਰਕਾਰ ਸਾਰਾ ਪ੍ਰਬੰਧ ਆਪਣੇ ਹੱਥਾਂ ਵਿੱਚ ਲੈ ਕੇ ਕਿਸਾਨਾਂ ਤੇ ਮਜ਼ਦੂਰਾਂ ਤੋਂ ਬਿਜਲੀ ਸਬਸਿਡੀ ਖੋਹਣ ਦੀ ਤਿਆਰੀ ਕੀਤੀ ਜਾ ਰਹੀ ਹੈ।
ਪੰਜਾਬ ਦੇ ਕਿਸਾਨਾਂ, ਮਜ਼ਦੂਰਾਂ ਤੇ ਆੜਤੀਆਂ ਨੂੰ ਖ਼ਤਮ ਕਰਕੇ ਇਹ ਸਭ ਕੁਝ ਕਾਰਪੋਰੇਟ ਘਰਾਣਿਆਂ ਨੂੰ ਸੌਂਪਣ ਦੀ ਤਿਆਰੀ ਕੀਤੀ ਜਾ ਰਹੀ ਹੈ। ਡੀਜ਼ਲ ਤੇ ਪੈਟਰੋਲ ਦੀਆਂ ਕੀਮਤਾਂ ਲਗਾਤਾਰ ਵਧਾ ਕੇ ਲੋਕਾਂ ’ਤੇ ਬੋਝ ਪਾਇਆ ਜਾ ਰਿਹਾ ਹੈ।
ਇਸ ਸਬੰਧੀ ਗੱਲਬਾਤ ਕਰਦਿਆਂ ਜ਼ਿਲਾ ਪ੍ਰਧਾਨ ਜਗਸੀਰ ਸਿੰਘ ਛੀਨੀਵਾਲ ਨੇ ਕਿਹਾ ਕਿ ਇਹ ਆਰਡੀਨੈਂਸ ਪੰਜਾਬ ਅਤੇ ਦੇਸ਼ ਦੀ ਕਿਸਾਨੀ ਨੂੰ ਬਿਲਕੁਲ ਤਬਾਹ ਕਰ ਦੇਣਗੇ। ਕੇਂਦਰ ਦੀ ਮੋਦੀ ਸਰਕਾਰ ਕੋਰੋਨਾਵਾਇਰਸ ਦਾ ਲਾਹਾ ਲੈ ਕੇ ਕਿਸਾਨ ਵਿਰੋਧ ਕਾਨੂੰਨ ਲਾਗੂ ਕਰ ਰਹੀ ਹੈ।
ਇਸ ਮੀਟਿੰਗ ਵਿੱਚ ਖੇਤੀ ਆਰਡੀਨੈਂਸਾਂ ਦੇ ਵਿਰੋਧ ਸਬੰਧੀ ਚਰਚਾ ਕੀਤੀ ਗਈ। ਇਨ੍ਹਾਂ ਆਰਡੀਨੈਂਸਾਂ ਨੂੰ ਕਿਸਾਨ ਵਿਰੋਧੀ ਕਰਾਰ ਦਿੰਦਿਆਂ ਇਸ ਵਿਰੁੱਧ ਸੰਘਰਸ਼ ਲੜਨ ਦਾ ਐਲਾਨ ਕੀਤਾ ਗਿਆ।
ਬਰਨਾਲਾ: ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਜਾ ਰਹੇ ਖੇਤੀ ਆਰਡੀਨੈਂਸਾਂ ਦੇ ਵਿਰੋਧ ਵਿੱਚ ਲਗਾਤਾਰ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਇਸ ਸਬੰਧੀ ਅੱਜ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਹੋਈ।
- - - - - - - - - Advertisement - - - - - - - - -