ਯੂਕਰੇਨ 'ਚ ਫਸੇ ਭਾਰਤੀਆਂ ਲਈ ਨਵੀਂ ਐਡਵਾਈਜ਼ਰੀ ਜਾਰੀ, ਰੇਲਵੇ ਸਟੇਸ਼ਨ 'ਤੇ ਸ਼ਾਂਤ ਅਤੇ ਗੁੱਸਾ ਨਾ ਦਿਖਾਉਣ ਦੀ ਅਪੀਲ
ਯੂਕਰੇਨ ਅਤੇ ਰੂਸ ਵਿਚਾਲੇ ਚੱਲ ਰਹੀ ਜੰਗ ਦਰਮਿਆਨ ਹਜ਼ਾਰਾਂ ਭਾਰਤੀ ਵਿਦਿਆਰਥੀ ਅਤੇ ਨਾਗਰਿਕ ਯੂਕਰੇਨ ਦੇ ਸ਼ਹਿਰਾਂ ਵਿੱਚ ਫਸੇ ਹੋਏ ਹਨ। ਕੇਂਦਰ ਸਰਕਾਰ ਭਾਰਤੀ ਨਾਗਰਿਕਾਂ ਨੂੰ ਕੱਢਣ ਲਈ ਆਪਰੇਸ਼ਨ ਗੰਗਾ ਚਲਾ ਰਹੀ ਹੈ, ਜਿਸ ਤਹਿਤ ਹੁਣ ਤੱਕ 1100 ਤੋਂ ਵੱਧ ਲੋਕ ਘਰ ਪਰਤ ਚੁੱਕੇ ਹਨ।
Download ABP Live App and Watch All Latest Videos
View In Appਹਾਲਾਂਕਿ ਕੀਵ ਅਤੇ ਯੂਕਰੇਨ ਦੇ ਹੋਰ ਸ਼ਹਿਰਾਂ ਵਿੱਚ ਅਜੇ ਵੀ ਹਜ਼ਾਰਾਂ ਭਾਰਤੀ ਹਨ, ਉਨ੍ਹਾਂ ਨੂੰ ਕੱਢਣ ਦੀਆਂ ਕੋਸ਼ਿਸ਼ਾਂ ਦਰਮਿਆਨ ਸੋਮਵਾਰ ਨੂੰ ਇੱਕ ਵਾਰ ਫਿਰ ਕੀਵ ਸਥਿਤ ਭਾਰਤੀ ਦੂਤਾਵਾਸ ਨੇ ਇੱਕ ਨਵੀਂ ਐਡਵਾਈਜ਼ਰੀ ਜਾਰੀ ਕੀਤੀ ਹੈ।
ਦੂਤਾਵਾਸ ਵੱਲੋਂ ਜਾਰੀ ਤਾਜ਼ਾ ਐਡਵਾਈਜ਼ਰੀ ਵਿੱਚ ਭਾਰਤੀ ਨਾਗਰਿਕਾਂ ਅਤੇ ਵਿਦਿਆਰਥੀਆਂ ਨੂੰ ਸਥਿਰ, ਸ਼ਾਂਤ ਅਤੇ ਇਕੱਠੇ ਰਹਿਣ ਦੀ ਅਪੀਲ ਕੀਤੀ ਗਈ ਹੈ।
ਇਸ ਵਿਚ ਕਿਹਾ ਗਿਆ ਹੈ ਕਿ ਰੇਲਵੇ ਸਟੇਸ਼ਨਾਂ 'ਤੇ ਭਾਰੀ ਭੀੜ ਹੋ ਸਕਦੀ ਹੈ, ਇਸ ਲਈ ਸਾਰੇ ਭਾਰਤੀ ਵਿਦਿਆਰਥੀਆਂ ਨੂੰ ਸਬਰ ਰੱਖਣ ਦੀ ਸਲਾਹ ਦਿੱਤੀ ਜਾਂਦੀ ਹੈ। ਖਾਸ ਤੌਰ 'ਤੇ ਕਿਸੇ ਵੀ ਰੇਲਵੇ ਸਟੇਸ਼ਨ 'ਤੇ ਹਮਲਾਵਰ ਵਿਵਹਾਰ ਨਾ ਦਿਖਾਓ।
ਐਡਵਾਈਜ਼ਰੀ 'ਚ ਕਿਹਾ ਗਿਆ ਹੈ ਕਿ ਅਸੀਂ ਇਹ ਮੰਨ ਰਹੇ ਹਾਂ ਕਿ ਟਰੇਨਾਂ ਲੇਟ ਹੋਣਗੀਆਂ, ਕਦੇ ਕੈਂਸਲ ਹੋ ਜਾਣਗੀਆਂ ਅਤੇ ਲੰਬੀਆਂ ਲਾਈਨਾਂ ਲੱਗ ਜਾਣਗੀਆਂ।
ਵਿਦਿਆਰਥੀਆਂ ਨੂੰ ਪਾਸਪੋਰਟ, ਲੋੜ ਮੁਤਾਬਕ ਨਕਦੀ, ਤਿਆਰ ਭੋਜਨ, ਸਰਦੀਆਂ ਦੇ ਕੱਪੜੇ ਅਤੇ ਆਸਾਨੀ ਨਾਲ ਆਉਣ-ਜਾਣ ਲਈ ਸਿਰਫ਼ ਜ਼ਰੂਰੀ ਸਮਾਨ ਰੱਖਣ ਦੀ ਸਲਾਹ ਦਿੱਤੀ ਗਈ ਹੈ। ਇਹ ਵੀ ਕਿਹਾ ਗਿਆ ਹੈ ਕਿ ਆਪਣੀਆਂ ਚੀਜ਼ਾਂ ਦਾ ਧਿਆਨ ਰੱਖਣ।
ਇਸ ਤੋਂ ਪਹਿਲਾਂ ਅੱਜ ਦੂਤਾਵਾਸ ਨੇ ਕਿਹਾ ਕਿ ਕੀਵ ਵਿੱਚ ਵੀਕੈਂਡ ਕਰਫਿਊ ਹਟਾ ਦਿੱਤਾ ਗਿਆ ਹੈ ਅਤੇ ਉਹ ਸ਼ਹਿਰ ਛੱਡਣ ਲਈ ਰੇਲਵੇ ਸਟੇਸ਼ਨ ਜਾ ਸਕਦੇ ਹਨ। ਦੂਤਾਵਾਸ ਨੇ ਟਵੀਟ ਕੀਤਾ, “ਕੀਵ ਵਿੱਚ ਵੀਕੈਂਡ ਕਰਫਿਊ ਹਟਾ ਲਿਆ ਗਿਆ ਹੈ। ਸਾਰੇ ਵਿਦਿਆਰਥੀਆਂ ਨੂੰ ਪੱਛਮੀ ਹਿੱਸਿਆਂ ਤੱਕ ਪਹੁੰਚਣ ਲਈ ਰੇਲਵੇ ਸਟੇਸ਼ਨ 'ਤੇ ਜਾਣ ਦੀ ਸਲਾਹ ਦਿੱਤੀ ਜਾਂਦੀ ਹੈ। ਯੂਕਰੇਨ ਰੇਲਵੇ ਲੋਕਾਂ ਨੂੰ ਕੱਢਣ ਲਈ ਵਿਸ਼ੇਸ਼ ਟਰੇਨਾਂ ਚਲਾ ਰਿਹਾ ਹੈ।
ਇਸ ਦੌਰਾਨ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਟਵੀਟ ਕੀਤਾ ਕਿ ਭਾਰਤ ਦੇ ਲੋਕਾਂ ਨੂੰ ਕੱਢਣ ਲਈ ਮਿਸ਼ਨ 'ਆਪ੍ਰੇਸ਼ਨ ਗੰਗਾ' ਦੇ ਤਹਿਤ ਛੇਵੀਂ ਉਡਾਣ ਬੁਡਾਪੇਸਟ ਤੋਂ ਦਿੱਲੀ ਲਈ ਰਵਾਨਾ ਹੋਈ, ਜਿਸ ਵਿੱਚ 240 ਭਾਰਤੀ ਨਾਗਰਿਕ ਸ਼ਾਮਲ ਹਨ।
ਵਿਦੇਸ਼ ਸਕੱਤਰ ਹਰਸ਼ਵਰਧਨ ਸ਼੍ਰਿੰਗਲਾ ਨੇ ਐਤਵਾਰ ਨੂੰ ਕਿਹਾ ਕਿ ਭਾਰਤ ਲਈ ਮੁੱਖ ਚਿੰਤਾ ਕੀਵ ਸਮੇਤ ਉਨ੍ਹਾਂ ਖੇਤਰਾਂ ਵਿੱਚ ਫਸੇ ਆਪਣੇ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਹੈ, ਜਿੱਥੇ ਭਿਆਨਕ ਲੜਾਈ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਕੀਵ ਵਿੱਚ ਦੋ ਹਜ਼ਾਰ ਦੇ ਕਰੀਬ ਭਾਰਤੀ ਹਨ।