No Entry! ਅਮਰੀਕਾ 'ਚ 18,000 ਭਾਰਤੀਆਂ ਦੀਆਂ ਵਧਣਗੀਆਂ ਮੁਸ਼ਕਿਲਾਂ, ਟਰੰਪ ਦਿਖਾਉਣਗੇ ਬਾਹਰ ਦਾ ਰਸਤਾ
ਹਾਲਾਂਕਿ ਅਮਰੀਕਾ ਦੇ ਨਵੇਂ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਸ਼ਾਸਨ ਕਈ ਭਾਰਤੀਆਂ ਲਈ ਮੁਸੀਬਤ ਬਣ ਸਕਦਾ ਹੈ। ਰਿਪੋਰਟਾਂ ਦੀ ਮੰਨੀਏ ਤਾਂ ਟਰੰਪ ਨੇ ਕਈ ਲੋਕਾਂ ਨੂੰ ਦੇਸ਼ 'ਚੋਂ ਕੱਢਣ ਦੀ ਯੋਜਨਾ ਤਿਆਰ ਕੀਤੀ ਹੈ ਅਤੇ ਇਸ ਸੂਚੀ 'ਚ 18,000 ਭਾਰਤੀਆਂ ਦੇ ਨਾਂ ਵੀ ਸ਼ਾਮਲ ਹਨ।
Download ABP Live App and Watch All Latest Videos
View In Appਟਰੰਪ ਅਗਲੇ ਮਹੀਨੇ ਸਹੁੰ ਚੁੱਕਣਗੇ ਦੱਸ ਦੇਈਏ ਕਿ ਡੋਨਾਲਡ ਟਰੰਪ ਅਗਲੇ ਮਹੀਨੇ ਤੋਂ ਆਪਣਾ ਕਾਰਜਕਾਲ ਸ਼ੁਰੂ ਕਰਨਗੇ। ਡੋਨਾਲਡ ਟਰੰਪ ਦਾ ਸਹੁੰ ਚੁੱਕ ਸਮਾਗਮ 20 ਜਨਵਰੀ 2025 ਨੂੰ ਹੋਵੇਗਾ। ਅਮਰੀਕਨ ਇਮੀਗ੍ਰੈਂਟਸ ਐਂਡ ਕਸਟਮਜ਼ ਐਨਫੋਰਸਮੈਂਟ (ਆਈਸੀਈ) ਦੇ ਅੰਕੜਿਆਂ ਮੁਤਾਬਕ ਟਰੰਪ ਦੇ ਸ਼ਾਸਨ ਦੌਰਾਨ 1.45 ਕਰੋੜ ਲੋਕਾਂ ਉੱਪਰ ਅਮਰੀਕਾ ਛੱਡਣ ਦਾ ਖ਼ਤਰਾ ਮੰਡਰਾ ਰਿਹਾ ਹੈ। ਇਸ ਵਿਚ 18,000 ਭਾਰਤੀਆਂ ਦੇ ਨਾਂ ਵੀ ਸ਼ਾਮਲ ਹੋ ਸਕਦੇ ਹਨ।
ਗੈਰ-ਕਾਨੂੰਨੀ ਪ੍ਰਵਾਸੀਆਂ ਦੀ ਲਿਸਟ 'ਚ ਤੀਜੇ ਨੰਬਰ 'ਤੇ ਭਾਰਤ ਦਰਅਸਲ, ਅਮਰੀਕਾ ਵਿੱਚ ਗੈਰ-ਕਾਨੂੰਨੀ ਪ੍ਰਵਾਸੀਆਂ ਦੀ ਗਿਣਤੀ ਬਹੁਤ ਜ਼ਿਆਦਾ ਹੈ। ਮੈਕਸੀਕੋ ਅਤੇ ਅਲ ਸਲਵਾਡੋਰ ਤੋਂ ਬਾਅਦ ਤੀਸਰੇ ਨੰਬਰ 'ਤੇ ਭਾਰਤੀ ਪ੍ਰਵਾਸੀ ਅਮਰੀਕਾ 'ਚ ਗੈਰ-ਕਾਨੂੰਨੀ ਤਰੀਕੇ ਨਾਲ ਰਹਿ ਰਹੇ ਹਨ। ਟਰੰਪ ਦਾ ਚੋਣ ਵਾਅਦਾ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਅਮਰੀਕਾ ਤੋਂ ਬਾਹਰ ਕੱਢਣਾ ਹੈ। ਹੁਣ ਅਟਕਲਾਂ ਲਗਾਈਆਂ ਜਾ ਰਹੀਆਂ ਹਨ ਕਿ ਰਾਸ਼ਟਰਪਤੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਟਰੰਪ ਆਪਣਾ ਵਾਅਦਾ ਜ਼ਰੂਰ ਪੂਰਾ ਕਰਨਗੇ। ਅਜਿਹੇ 'ਚ ਜਿਨ੍ਹਾਂ ਲੋਕਾਂ ਕੋਲ ਅਮਰੀਕਾ 'ਚ ਰਹਿਣ ਲਈ ਵੈਧ ਦਸਤਾਵੇਜ਼ ਨਹੀਂ ਹਨ, ਉਨ੍ਹਾਂ ਨੂੰ ਦੇਸ਼ ਛੱਡਣਾ ਪੈ ਸਕਦਾ ਹੈ।
3 ਸਾਲਾਂ 'ਚ 90,000 ਭਾਰਤੀ ਫੜੇ ਗਏ ਅਮਰੀਕਾ ਤੋਂ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਕੱਢਣ ਦੀ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ। 22 ਅਕਤੂਬਰ ਨੂੰ ਅਮਰੀਕਾ ਨੇ ਚਾਰਟਰਡ ਜਹਾਜ਼ ਰਾਹੀਂ ਕਈ ਗ਼ੈਰਕਾਨੂੰਨੀ ਭਾਰਤੀਆਂ ਨੂੰ ਵਾਪਸ ਭੇਜਿਆ ਸੀ। ਅਜਿਹੇ 'ਚ ਕਈ ਭਾਰਤੀ ਦਸਤਾਵੇਜ਼ ਇਕੱਠੇ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਅੰਕੜਿਆਂ ਮੁਤਾਬਕ ਪਿਛਲੇ 3 ਸਾਲਾਂ 'ਚ 90,000 ਭਾਰਤੀ ਗੈਰ-ਕਾਨੂੰਨੀ ਤਰੀਕੇ ਨਾਲ ਅਮਰੀਕਾ 'ਚ ਦਾਖਲ ਹੁੰਦੇ ਫੜੇ ਗਏ ਹਨ।
ICE ਨੇ 15 ਦੇਸ਼ਾਂ ਦੀ ਸੂਚੀ ਦਿੱਤੀ ਆਈਸੀਈ ਨੇ ਇੱਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਮੌਜੂਦਾ ਸਮੇਂ ਵਿੱਚ 15 ਦੇਸ਼ਾਂ ਨੂੰ ਅਮਰੀਕਾ ਵਿੱਚ ਸਹਿਯੋਗ ਨਾ ਕਰਨ ਵਾਲੇ ਦੇਸ਼ਾਂ ਦੀ ਸ਼੍ਰੇਣੀ ਵਿੱਚ ਰੱਖਿਆ ਗਿਆ ਹੈ। ਇਸ ਸੂਚੀ ਵਿੱਚ ਭਾਰਤ, ਭੂਟਾਨ, ਬਰਮਾ, ਕਿਊਬਾ, ਕਾਂਗੋ, ਇਰੀਟਰੀਆ, ਇਥੋਪੀਆ, ਹਾਂਗਕਾਂਗ, ਈਰਾਨ, ਲਾਓਸ, ਪਾਕਿਸਤਾਨ, ਚੀਨ, ਰੂਸ, ਸੋਮਾਲੀਆ ਅਤੇ ਵੈਨੇਜ਼ੁਏਲਾ ਦੇ ਨਾਂ ਸ਼ਾਮਲ ਹਨ।