Amit Shah Birthday Special: ਅਡਵਾਨੀ ਦੇ ਚੋਣ ਏਜੰਟ ਰਹੇ ਅਮਿਤ ਸ਼ਾਹ ਕਰੋੜਪਤੀ ਹੋਣ ਮਗਰੋਂ ਵੀ 40 ਲੱਖ ਦੇ ਕਰਜ਼ਈ, ਜਾਣੋ ਪੂਰੀ ਕਹਾਣੀ
ਦੱਸ ਦਈਏ ਕਿ ਅਮਿਤ ਸ਼ਾਹ ਦਾ ਬੇਟਾ ਜੈ ਸ਼ਾਹ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀਸੀਸੀਆਈ) ਦਾ ਸੱਕਤਰ ਹੈ। ਸਾਲ 2019 ਵਿੱਚ ਬੀਸੀਸੀਆਈ ਵਿੱਚ ਹੋਏ ਵੱਡੇ ਬਦਲਾਅ ਤੋਂ ਬਾਅਦ, ਉਸ ਨੂੰ ਚੇਅਰਮੈਨ ਸੌਰਵ ਗਾਂਗੁਲੀ ਦੀ ਟੀਮ ਵਿੱਚ ਚੁਣਿਆ ਗਿਆ ਸੀ।
Download ABP Live App and Watch All Latest Videos
View In Appਕਰੋੜਾਂ ਦੀ ਜਾਇਦਾਦ ਦੇ ਮਾਲਕ: ਸਾਲ 2019 ਦੀਆਂ ਲੋਕ ਸਭਾ ਚੋਣਾਂ ਦੌਰਾਨ ਦਿੱਤੇ ਗਏ ਹਲਫਨਾਮੇ ਮੁਤਾਬਕ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਉਨ੍ਹਾਂ ਦੀ ਪਤਨੀ ਦੀ 40 ਕਰੋੜ ਦੀ ਚੱਲ ਅਤੇ ਅਚੱਲ ਜਾਇਦਾਦ ਹੈ। ਇਸ ਤੋਂ ਇਲਾਵਾ ਅਮਿਤ ਸ਼ਾਹ 'ਤੇ 47 ਲੱਖ ਦੀ ਦੇਣਦਾਰੀ ਹੈ। ਸ਼ਾਹ ਨੇ ਗੁਜਰਾਤ ਯੂਨੀਵਰਸਿਟੀ ਤੋਂ ਬੀਐਸਸੀ ਕੀਤੀ।
ਅਡਵਾਨੀ ਦੇ ਚੋਣ ਏਜੰਟ ਵੀ ਰਹੇ: ਗ੍ਰਹਿ ਮੰਤਰੀ ਅਮਿਤ ਸ਼ਾਹ ਗਾਂਧੀਨਗਰ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਹਨ। ਇਸ ਤੋਂ ਪਹਿਲਾਂ ਭਾਜਪਾ ਦੇ ਸੀਨੀਅਰ ਨੇਤਾ ਲਾਲ ਕ੍ਰਿਸ਼ਨ ਅਡਵਾਨੀ ਇਸ ਸੀਟ ਤੋਂ ਲੰਬੇ ਸਮੇਂ ਤੋਂ ਸੰਸਦ ਮੈਂਬਰ ਸੀ।
ਬਹੁਤ ਹੀ ਘੱਟ ਲੋਕ ਜਾਣਦੇ ਹਨ ਕਿ ਉਸ ਸਮੇਂ ਅਮਿਤ ਸ਼ਾਹ ਗਾਂਧੀਨਗਰ ਵਿੱਚ ਲਾਲ ਕ੍ਰਿਸ਼ਨ ਅਡਵਾਨੀ ਦੇ ਚੋਣ ਏਜੰਟ ਹੁੰਦੇ ਸੀ। ਅਮਿਤ ਸ਼ਾਹ ਕੋਲ ਅਡਵਾਨੀ ਦੇ ਚੋਣ ਪ੍ਰਬੰਧਨ ਦੀ ਸਾਰੀ ਜ਼ਿੰਮੇਵਾਰੀ ਸੀ।
ਅਮਿਤ ਸ਼ਾਹ 14 ਸਾਲ ਦੀ ਉਮਰ ਵਿੱਚ ਰਾਸ਼ਟਰੀ ਸਵੈਮ ਸੇਵਕ ਸੰਘ (ਆਰਐਸਐਸ) ਦੇ ਤਰੁਣ ਸਵੈ-ਸੇਵਕ ਬਣੇ ਸੀ। ਇਸ ਤੋਂ ਬਾਅਦ ਅਮਿਤ ਸ਼ਾਹ ਵਿਦਿਆਰਥੀ ਜੀਵਨ ਵਿੱਚ ਅਖਿਲ ਭਾਰਤੀ ਵਿਦਿਆਰਥੀ ਪ੍ਰੀਸ਼ਦ (ਏਬੀਵੀਪੀ) ਵਿੱਚ ਸ਼ਾਮਲ ਹੋਏ। ਵਿਦਿਆਰਥੀ ਰਾਜਨੀਤੀ ਤੋਂ ਬਾਅਦ ਉਹ ਭਾਰਤੀ ਜਨਤਾ ਪਾਰਟੀ ਦੇ ਮੈਂਬਰ ਬਣ ਗਏ ਤੇ ਰਾਜਨੀਤਕ ਪੌੜੀਆਂ ਚੜ੍ਹਦੇ ਰਹੇ।
ਇਸ ਤੋਂ ਬਾਅਦ ਜਦੋਂ ਨਰਿੰਦਰ ਮੋਦੀ ਦੇਸ਼ ਦੇ ਪ੍ਰਧਾਨ ਮੰਤਰੀ ਬਣੇ, ਤਾਂ ਪਾਰਟੀ ਨੇ ਭਾਜਪਾ ਦੇ ਕੌਮੀ ਪ੍ਰਧਾਨ ਦੀ ਜ਼ਿੰਮੇਵਾਰੀ ਅਮਿਤ ਸ਼ਾਹ ਨੂੰ ਸੌਂਪੀ।
ਅੱਜ ਯਾਨੀ 22 ਅਕਤੂਬਰ ਨੂੰ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਜਨਮ ਦਿਨ ਹੈ। ਸ਼ਾਹ ਅੱਜ 56 ਸਾਲ ਦੇ ਹੋ ਗਏ ਹਨ। ਚੋਣ ਰਾਜਨੀਤੀ ਦੇ ਮਾਹਰ ਅਮਿਤ ਸ਼ਾਹ ਨੂੰ ਭਾਰਤੀ ਜਨਤਾ ਪਾਰਟੀ (ਭਾਜਪਾ) ਦਾ ਚਾਣਕਿਆ ਵੀ ਕਿਹਾ ਜਾਂਦਾ ਹੈ।
ਪ੍ਰਧਾਨ ਮੰਤਰੀ ਨੂੰ ਮੋਦੀ ਦਾ ਭਰੋਸੇਮੰਦ: ਅਮਿਤ ਸ਼ਾਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਬਹੁਤ ਨੇੜਲੇ ਮੰਨੇ ਜਾਂਦੇ ਹਨ। 80 ਦੇ ਦਹਾਕੇ ਤੋਂ ਦੋਵੇਂ ਇੱਕ ਦੂਜੇ ਨੂੰ ਜਾਣਦੇ ਹਨ। ਜਦੋਂ ਨਰਿੰਦਰ ਮੋਦੀ ਗੁਜਰਾਤ ਦੇ ਮੁੱਖ ਮੰਤਰੀ ਬਣੇ, ਉਨ੍ਹਾਂ ਨੇ ਅਮਿਤ ਸ਼ਾਹ ਨੂੰ ਗੁਜਰਾਤ ਵਿੱਚ ਗ੍ਰਹਿ ਮੰਤਰੀ ਦੀ ਜ਼ਿੰਮੇਵਾਰੀ ਸੌਂਪੀ।
- - - - - - - - - Advertisement - - - - - - - - -