ਸ੍ਰੀ ਗੁਰੂ ਤੇਗ ਬਾਹਦਰ ਜੀ ਦੇ ਸ਼ਹੀਦੀ ਦਿਵਸ ਮੌਕੇ ਪ੍ਰਧਾਨ ਮੰਤਰੀ ਮੋਦੀ ਗੁ. ਸ੍ਰੀ ਰਕਾਬ ਗੰਜ ਸਾਹਿਬ ਵਿਖੇ ਹੋਏ ਨਤਮਸਤਕ, ਵੇਖੋ ਤਸਵੀਰਾਂ
ਇੱਕ ਹੋਰ ਟਵੀਟ 'ਚ ਮੋਦੀ ਨੇ ਲਿਖਿਆ, ਤਿਲਕ ਜੰਵੂ ਰਾਖਾ ਪ੍ਰਭ ਤਾ ਕਾ ॥ ਕੀਨੋ ਬਡੋ ਕਲੂ ਮਹਿ ਸਾਕਾ ॥ ਧਰਮ ਹੇਤਿ ਸਾਕਾ ਜਿਨਿ ਕੀਆ ॥ ਸੀਸੁ ਦੀਆ ਪਰ ਸਿਰਰੁ ਨ ਦੀਆ ॥ ਅਜਿਹੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਰਨਾਂ ਵਿੱਚ ਗੁ. ਸ੍ਰੀ ਰਕਾਬ ਗੰਜ ਸਾਹਿਬ ਵਿਖੇ ਨਤਮਸਤਕ ਹੋਇਆ ਗੁਰੂ ਜੀ ਨੇ ਹਿੰਦੂ ਧਰਮ ਦੀ ਰਾਖੀ ਕਰਦੇ ਹੋਏ ਆਪਣਾ ਆਪ ਵਾਰ ਕੇ ਸਰਬ-ਸਾਂਝੀਵਾਲਤਾ ਦਾ ਸੁਨੇਹਾ ਦਿੱਤਾ।
ਉਨ੍ਹਾਂ ਪੰਜਾਬੀ 'ਚ ਟਵੀਟ ਕਰਕੇ ਕਿਹਾ, ਖ਼ੁਦ ਨੂੰ ਸੁਭਾਗਾ ਮੰਣਦਾ ਹਾਂ ਜੋ ਮੈਨੂੰ ਗੁਰੂ ਜੀ ਦੇ ਚਰਨਾਂ ‘ਚ ਆਨੰਦਮਈ ਸਮਾਂ ਬਿਤਾਉਣ ਦਾ ਮੌਕਾ ਮਿਲਿਆ ਮੇਰੇ ਲਈ ਮਾਣ ਵਾਲੀ ਗੱਲ ਹੈ ਜਿਸ ਤਰ੍ਹਾਂ ਗੁਰੂ ਨਾਨਕ ਦੇਵ ਜੀ ਦਾ 550 ਸਾਲਾਂ ਪ੍ਰਕਾਸ਼ ਪੁਰਬ ਮਨਾਇਆ; ਉਸੇ ਤਰ੍ਹਾਂ ਹੁਣ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾਂ ਪ੍ਰਕਾਸ਼ ਪੁਰਬ ਦੇ ਸਮਾਗਮਾਂ ਦੀ ਸੇਵਾ ਵੀ ਮੇਰੇ ਹਿੱਸੇ ਆਈ ਹੈ।
ਸਿੱਖ ਕੌਮ ਦੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਾਹਦਰ ਜੀ ਦੇ ਸ਼ਹੀਦੀ ਦਿਵਸ ਮੌਕੇ ਅੱਜ ਸਵੇਰੇ ਪ੍ਰਧਾਨ ਮੰਤਰੀ ਮੋਦੀ ਦਿੱਲੀ ਦੇ ਗੁਰਦੁਆਰਾ ਸ੍ਰੀ ਰਕਾਬਗੰਜ ਵਿਖੇ ਨਤਮਸਤਕ ਹੋਣ ਪਹੁੰਚੇ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਮੈਂ ਖ਼ੁਦ ਨੂੰ ਸੁਭਾਗਾ ਮੰਣਦਾ ਹਾਂ ਜੋ ਮੈਨੂੰ ਗੁਰੂ ਜੀ ਦੇ ਚਰਨਾਂ ‘ਚ ਆਨੰਦਮਈ ਸਮਾਂ ਬਿਤਾਉਣ ਦਾ ਮੌਕਾ ਮਿਲਿਆ।