DAY-1: ਕੈਪਟਨ ਦਾ ਕਰਫਿਊ FAIL, ਲੋਕਾਂ ਇੰਝ ਉੱਡਾਈਆਂ ਧੱਜੀਆਂ
ਕੋਰੋਨਾਵਾਇਰਸ ਮਹਾਮਾਰੀ ਦੇ ਵੱਧਦੇ ਪ੍ਰਸਾਰ ਤੇ ਕਾਬੂ ਪਾਉਣ ਲਈ ਅੱਜ ਪੰਜਾਬ ਸਰਕਾਰ ਨੇ ਨਵੇਂ ਆਦੇਸ਼ ਲਾਗੂ ਕੀਤੇ ਹਨ।ਸੋਮਵਾਰ ਤੋਂ ਸ਼ੁਕਵਾਰ ਸ਼ਾਮ ਸਾਢੇ 6 ਵਜੇ ਤੱਕ ਦੁਕਾਨਾਂ ਅਤੇ ਰੈਸਟੋਰੈਂਟ ਖੁੱਲ ਸਕਣਗੇ।ਸ਼ਾਮ 7 ਵਜੇ ਤੋਂ ਨਾਇਟ ਕਰਫਿਊ ਸਖ਼ਤੀ ਨਾਲ ਲਾਗੂ ਕੀਤਾ ਜਾਏਗਾ।
ਪੰਜਾਬ 'ਚ ਕੋਰੋਨਾਵਾਇਰਸ ਦਾ ਕਹਿਰ ਫਿਰ ਤੋਂ ਵੱਧਦਾ ਜਾ ਰਿਹਾ ਹੈ।ਅੱਜ ਕੋਰੋਨਾਵਾਇਰਸ ਦੇ 1513 ਨਵੇਂ ਕੇਸ ਸਾਹਮਣੇ ਆਏ ਹਨ।ਸੂਬੇ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 39327 ਹੋ ਗਈ ਹੈ। ਅੱਜ ਕੋਰੋਨਾਵਾਇਰਸ ਨਾਲ 34 ਮੌਤਾਂ ਹੋਣ ਦੀ ਵੀ ਖ਼ਬਰ ਸਾਹਮਣੇ ਆਈ ਹੈ।ਸੂਬੇ 'ਚ ਕੋਰੋਨਾ ਨਾਲ ਮਰਨ ਵਾਲਿਆ ਦੀ ਕੁੱਲ੍ਹ ਗਿਣਤੀ 991 ਹੋ ਗਈ ਹੈ।
ਸੂਬੇ 'ਚ ਕੁੱਲ 863840 ਲੋਕਾਂ ਦੇ ਸੈਂਪਲ ਹੁਣ ਤੱਕ ਕੋਵਿਡ ਟੈਸਟ ਲਈ ਭੇਜੇ ਜਾ ਚੁੱਕੇ ਹਨ। ਜਿਸ ਵਿੱਚ 39327 ਮਰੀਜ਼ ਕੋਰੋਨਾਵਾਇਰਸ ਨਾਲ ਸੰਕਰਮਿਤ ਟੈਸਟ ਕੀਤੇ ਗਏ ਹਨ।ਜਦਕਿ 23893 ਲੋਕ ਸਿਹਤਯਾਬ ਹੋ ਚੁੱਕੇ ਹਨ। ਇਨ੍ਹਾਂ 'ਚ 14443 ਲੋਕ ਐਕਟਿਵ ਮਰੀਜ਼ ਹਨ।
ਇਸ ਦੌਰਾਨ ਸ਼ਰਾਬ ਠੇਕੇ ਵੀ ਸ਼ਾਮ ਸਾਢੇ 6 ਵਜੇ ਤੱਕ ਹੀ ਖੁੱਲੇ ਰਹਿਣਗੇ।ਇਸ ਦੇ ਨਾਲ ਹੀ ਰਾਜ ਅੰਦਰ ਸ਼ਨੀਵਾਰ ਅਤੇ ਐਤਵਾਰ ਵੀਕਐਂਡ ਲੌਕਡਾਊਨ ਲਾਗੂ ਹੋਏਗਾ।ਧਾਰਮਿਕ ਸਥਾਨ ਅਤੇ ਸਪੋਰਟਸ ਕੰਪਲੈਕਸ ਵੀ ਸਾਢੇ 6 ਵਜੇ ਤੱਕ ਖੁੱਲ੍ਹਣਗੇ।ਇਹ ਹੁਕਮ ਅਗਸਤ ਮਹੀਨੇ ਲਾਗੂ ਰਹਿਣਗੇ। ਪੰਜਾਬ ਸਰਕਾਰ ਨੇ ਇਹ ਫੈਸਲਾ ਪੰਜਾਬ 'ਚ ਵੱਧਦੇ ਕੋਰੋਨਾ ਕੇਸ ਅਤੇ ਮੌਤਾਂ ਨੂੰ ਵੇਖਦੇ ਹੋਏ ਕੀਤਾ ਹੈ।
ਪੰਜਾਬ ਦੀ ਕੈਪਟਨ ਸਰਕਾਰ ਨੇ ਕੋਰੋਨਾਵਾਇਰਸ ਦੇ ਵੱਧਦੇ ਕੇਸਾਂ ਨੂੰ ਵੇਖਦੇ ਹੋਏ ਸੂਬੇ ਅੰਦਰ ਨਾਇਟ ਕਰਫਿਊ ਲਾਗੂ ਕਰ ਦਿੱਤਾ ਹੈ।ਅੱਜ ਪਹਿਲੇ ਦਿਨ ਨਾਇਟ ਕਰਫਿਊ ਕੁਝ ਬਹੁਤ ਵਧੀਆ ਤਰੀਕੇ ਨਾਲ ਲਾਗੂ ਹੁੰਦਾ ਨਜ਼ਰ ਨਹੀਂ ਆਇਆ।ਲੋਕਾਂ ਨੇ ਕੈਪਟਨ ਦੇ ਆਦੇਸ਼ਾਂ ਨੂੰ ਟਿੱਚ ਜਾਣਿਆ।
ਉਨ੍ਹਾਂ ਧਾਰਾ 144 ਦੀ ਕਿਸੇ ਵੀ ਉਲੰਘਣਾ ਦੀ ਸਥਿਤੀ ਵਿਚ, ਇਸ ਤਰ੍ਹਾਂ ਦੇ ਇਕੱਠ ਕਰਕੇ ਜਾਂ ਲੋਕਾਂ ਨੂੰ ਬਿਨਾਂ ਮਾਸਕ ਦੇ ਇਕੱਠੇ ਹੋਣ ਦੀ ਇਜਾਜ਼ਤ ਦੇ ਕੇ ਜੋਖਮ ਵਿਚ ਪਾ ਰਹੇ ਪ੍ਰਬੰਧਕਾਂ ਨੂੰ ਗ੍ਰਿਫਤਾਰ ਕੀਤੇ ਜਾਣ ਦੀ ਚਿਤਾਵਨੀ ਦਿੱਤੀ।ਉਨ੍ਹਾਂ ਇਸ ਮਾਮਲੇ ਵਿੱਚ ਪੂਰੀ ਸਖਤੀ ਦੀ ਵੀ ਚਿਤਾਵਨੀ ਦਿੱਤੀ ਹੈ।
ਕੈਪਟਨ ਨੇ ਸਖ਼ਤ ਚਿਤਾਵਨੀ ਵੀ ਦਿੱਤੀ ਹੈ ਕੇ ਜੇਕਰ ਕੋਈ ਅਜਿਹਾ ਇਕੱਠ ਕਰਦਾ ਹੈ ਤਾਂ ਉਸਦੇ ਪ੍ਰਬੰਧਕਾਂ ਖਿਲਾਫ ਕਾਰਵਾਈ ਕੀਤੀ ਜਾਵੇਗੀ।ਇਹ ਸਪੱਸ਼ਟ ਕਰਦਿਆਂ ਕਿ ਉਹ ਲੋਕਾਂ ਦੀ ਜਾਨ ਬਚਾਉਣ ਲਈ ਲੋੜੀਂਦੇ ਸਖ਼ਤ ਕਦਮ ਚੁੱਕਣ ਤੋਂ ਝਿਜਕ ਨਹੀਂ ਕਰਨਗੇ, ਉਨ੍ਹਾਂ 31 ਅਗਸਤ ਤੋਂ ਬਾਅਦ ਹੋਰ ਸਖ਼ਤ ਕਦਮ ਚੁੱਕਣ ਦੀ ਚੇਤਾਵਨੀ ਵੀ ਦਿੱਤੀ।
ਪੰਜਾਬ ਵਿੱਚ 31 ਅਗਸਤ ਤੱਕ ਲੌਕਡਾਊਨ ਦੀਆਂ ਨਵੀਆਂ ਪਾਬੰਦੀਆਂ ਦਾ ਐਲਾਨ ਕਰਨ ਤੋਂ ਇੱਕ ਦਿਨ ਬਾਅਦ ਹੁਣ ਕੈਪਟਨ ਸਰਕਾਰ ਨੇ ਸੂਬੇ ਅੰਦਰ ਇੱਕ ਹੋਰ ਵੱਡਾ ਐਲਾਨ ਕਰ ਦਿੱਤਾ ਹੈ।ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਵਿਆਹ ਅਤੇ ਭੋਗ ਸਮਾਗਮਾਂ ਤੋਂ ਇਲਾਵਾ 5 ਤੋਂ ਵੱਧ ਵਿਅਕਤੀਆਂ ਦੇ ਇਕੱਠ ’ਤੇ ਪਾਬੰਦੀ ਲਗਾਉਣ ਲਈ ਧਾਰਾ 144 ਲਾਗੂ ਕਰਨ ਦੇ ਆਦੇਸ਼ ਦਿੱਤੇ ਹਨ।
ਇਸ ਦੌਰਾਨ ਸ਼ਰੂਾਬ ਠੇਕੇ ਖਾਣ ਪੀਣ ਵਾਲੀਆਂ ਦੁਕਾਨਾਂ ਖੁੱਲੀਆਂ ਰਹੀਆਂ ਅਤੇ ਸੜਕਾਂ ਤੇ ਵੀ ਲੋਕਾਂ ਦੀ ਆਵਾਜਾਈ ਜਾਰੀ ਰਹੀ।7 ਵਜੇ ਤੋਂ ਬਾਅਦ ਵੀ ਲੋਕਾਂ ਦੀ ਗਹਿਮਾ ਗਹਿਮੀ ਜਾਰੀ ਵਿਖੀ।