Punjab Bandh: ਪੰਜਾਬ ਦੇ ਚੱਕਾ ਜਾਮ ਨੂੰ ਮਿਲ ਰਿਹਾ ਹੁੰਗਾਰਾ, ਵੇਖੋ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦੀ ਕੁਝ ਤਸਵੀਰਾਂ
ਅੰਮ੍ਰਿਤਸਰ 'ਚ ਵੀ ਬੰਦ ਦਾ ਅਸਰ ਵੇਖਣ ਨੂੰ ਮਿਲਿਆ। ਬੰਦ ਦੇ ਮੱਦੇਨਜ਼ਰ ਅੰਮ੍ਰਿਤਸਰ 'ਚ ਬਾਜ਼ਾਰ ਬੰਦ ਹਨ।
Download ABP Live App and Watch All Latest Videos
View In Appਜਦਕਿ ਇਸ ਦੌਰਾਨ ਜਲੰਧਰ 'ਚ ਆਵਾਜਾਈ ਆਮ ਵਾਂਗ ਨਜ਼ਰ ਆਈ।
ਜਲੰਧਰ ਦੇ ਲਾਰਡ ਵਾਲਮੀਕਿ ਚੌਕ ਵਿਖੇ ਭਾਰੀ ਪੁਲਿਸ ਮੁਲਾਜ਼ਮ ਤਾਇਨਾਤ ਹੈ।
ਦਲਿਤ ਭਾਈਚਾਰੇ ਨੇ ਜਲੰਧਰ ਦੇ ਕੰਪਨੀ ਬਾਗ ਵਿੱਚ ਪ੍ਰਦਰਸ਼ਨ ਕੀਤਾ।
ਇਸ ਤੋਂ ਬਾਅਦ ਭਾਰਤੀ ਜਨਤਾ ਪਾਰਟੀ, ਆਮ ਆਦਮੀ ਪਾਰਟੀ, ਸ੍ਰੀ ਗੁਰੂ ਰਵਿਦਾਸ ਸੰਘਰਸ਼ ਕਮੇਟੀ, ਐਨਐਸਸੀਏ ਅਤੇ ਸਥਾਨਕ ਪੱਧਰ 'ਤੇ ਕਈ ਸੰਸਥਾਵਾਂ ਨੇ ਵੀ ਸੰਤ ਸਮਾਜ ਦੇ ਪ੍ਰੋਗਰਾਮ ਦਾ ਸਮਰਥਨ ਦਿੱਤਾ।
ਸੰਤ ਸਮਾਜ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਥਿਤ ਵਜ਼ੀਫ਼ਾ ਘੁਟਾਲੇ ਵਿੱਚ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਕਲੀਨ ਚਿੱਟ ਦੇਣ ਦੇ ਵਿਰੋਧ ਵਿੱਚ 10 ਅਕਤੂਬਰ ਨੂੰ ਚੱਕਾ ਜਾਮ ਕਰਨ ਦੀ ਚੇਤਾਵਨੀ ਦਿੱਤੀ ਸੀ।
ਬੀਤੇ ਦਿਨਾਂ ਅਧਿਕਾਰੀਆਂ ਦੀ ਮੀਟਿੰਗ ਬੁਲਾ ਕੇ ਸੁਰੱਖਿਆ ਪ੍ਰਬੰਧਾਂ ਬਾਰੇ ਵਿਚਾਰ ਵਟਾਂਦਰੇ ਕੀਤੇ। ਪੁਲਿਸ ਨੂੰ ਹਾਈ ਅਲਰਟ 'ਤੇ ਰੱਖਿਆ ਗਿਆ ਹੈ।
ਭਾਜਪਾ, ਆਪ, ਐਨਐਸਸੀਏ ਅਤੇ ਹੋਰ ਸੰਸਥਾਵਾਂ ਵੀ ਇਸ ਮੁਹਿੰਮ ਵਿੱਚ ਸ਼ਾਮਲ ਹੋ ਰਹੀਆਂ ਹਨ। ਚੱਕਾ ਜਾਮ ਦਾ ਪ੍ਰੋਗਰਾਮ ਸਵੇਰੇ 10 ਵਜੇ ਤੋਂ ਸ਼ੁਰੂ ਹੋਵੇਗਾ, ਜੋ ਦੁਪਹਿਰ 1 ਵਜੇ ਤੱਕ ਜਾਰੀ ਰਹੇਗਾ।
ਪੋਸਟ ਮੈਟ੍ਰਿਕ ਵਜ਼ੀਫ਼ਾ ਘੁਟਾਲੇ ਅਤੇ ਉੱਤਰ ਪ੍ਰਦੇਸ਼ ਵਿੱਚ ਹਾਥਰਸ ਕੇਸ ਦੇ ਵਿਰੋਧ ਵਿੱਚ ਸੰਤ ਸਮਾਜ ਸੰਘਰਸ਼ ਕਮੇਟੀ ਦੇ ਸੱਦੇ 'ਤੇ ਅਨੁਸੂਚਿਤ ਜਾਤੀ ਸੰਗਠਨਾਂ ਦੇ ਸਹਿਯੋਗ ਨਾਲ ਚੱਕਾ ਜਾਮ ਕੀਤਾ ਜਾ ਰਿਹਾ ਹੈ।
- - - - - - - - - Advertisement - - - - - - - - -