Sikh Pilgrims: ਪਾਕਿਸਤਾਨ ਲਈ ਰਵਾਨਾ ਹੋਣ ਲਈ ਤਿਆਰ ਸਿੱਖ ਸ਼ਰਧਾਲੂਆਂ ਦਾ ਜੱਥਾ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫਤਰ ਤੋਂ ਸਿੱਖ ਸ਼ਰਧਾਲੂਆਂ ਦਾ ਜੱਥਾ ਅੱਜ ਗੁਰੂ ਨਾਨਕ ਦੇਵ ਜੀ ਦਾ ਗੁਰਪੁਰਬ ਮਨਾਉਣ ਦੇ ਲਈ ਜਾ ਰਿਹਾ ਹੈ।
Download ABP Live App and Watch All Latest Videos
View In Appਇਸ ਜੱਥੇ 'ਚ 855 ਸ਼ਰਧਾਲੂ ਪਾਕਿਸਤਾਨ ਵਿਚਲੇ ਗੁਰਧਾਮਾਂ ਦੇ ਦਰਸ਼ਨ ਦੀਦਾਰੇ ਕਰੇਗਾ ਅਤੇ 10 ਦਿਨਾਂ ਬਾਅਦ ਭਾਰਤ ਵਾਪਸ ਪਰਤੇਗਾ।
ਦੱਸ ਦਈਏ ਕਿ ਅੇੈਸਜੀਪੀਸੀ ਵੱਲੋਂ ਅਪਲਾਈ ਕੀਤੇ ਗਏ ਵੀਜਿਆਂ 'ਚੋਂ 191 ਸ਼ਰਧਾਲੂਆਂ ਨੂੰ ਵੀਜਾ ਨਹੀਂ ਮਿਲਿਆ।
ਕੇਂਦਰ ਸਰਕਾਰ ਵੱਲੋਂ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣਾ ਵੱਡੀ ਗਿਣਤੀ ਵਿੱਚ ਸਿੱਖ ਸ਼ਰਧਾਲੂਆਂ ਨੂੰ ਲਾਭ ਦੇਵੇਗਾ। ਭਾਰਤ ਸਰਕਾਰ ਨੇ ਕਰਤਾਰਪੁਰ ਸਾਹਿਬ ਲਾਂਘੇ ਨੂੰ 17 ਨਵੰਬਰ ਤੋਂ ਮੁੜ ਖੋਲ੍ਹਣ ਦਾ ਫੈਸਲਾ ਕੀਤਾ ਹੈ।
ਇਤਿਹਾਸਕ ਕਰਤਾਰਪੁਰ ਕੋਰੀਡੋਰ ਪਾਕਿਸਤਾਨ ਦੇ ਪੰਜਾਬ ਸੂਬੇ ਦੇ ਨਾਰੋਵਾਲ ਜ਼ਿਲ੍ਹੇ ਵਿੱਚ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਨੂੰ ਪੰਜਾਬ ਵਿੱਚ ਡੇਰਾ ਬਾਬਾ ਨਾਨਕ ਨਾਲ ਜੋੜਦਾ ਹੈ।
ਪਾਕਿਸਤਾਨ ਨੇ ਵੀ ਭਾਰਤ ਨੂੰ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਤੇ ਸਿੱਖ ਸ਼ਰਧਾਲੂਆਂ ਨੂੰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਜਸ਼ਨਾਂ ਲਈ ਪਵਿੱਤਰ ਸਥਾਨ ਦੇ ਦਰਸ਼ਨ ਕਰਨ ਦੀ ਇਜਾਜ਼ਤ ਦੇਣ ਦੀ ਅਪੀਲ ਕੀਤੀ ਸੀ।
ਯਾਦ ਰਹੇ ਨਵੰਬਰ, 2019 ਨੂੰ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਕਰਤਾਰਪੁਰ ਲਾਂਘੇ ਦਾ ਉਦਘਾਟਨ ਕੀਤਾ ਗਿਆ ਸੀ ਪਰ ਲਾਂਘੇ ਦੇ ਖੁੱਲਣ ਤੋਂ ਕੁਝ ਮਹੀਨਿਆਂ ਬਾਅਦ ਹੀ, ਕੋਰੋਨਵਾਇਰਸ ਮਹਾਂਮਾਰੀ ਕਾਰਨ ਮਾਰਚ 2020 ਤੋਂ ਸ਼ਰਧਾਲੂਆਂ ਦੀ ਆਵਾਜਾਈ ਨੂੰ ਰੋਕ ਦਿੱਤਾ ਗਿਆ ਸੀ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫਤਰ ਤੋਂ ਸਿੱਖ ਸ਼ਰਧਾਲੂਆਂ ਦਾ ਜੱਥਾ ਅੱਜ ਗੁਰੂ ਨਾਨਕ ਦੇਵ ਜੀ ਦਾ ਗੁਰਪੁਰਬ ਮਨਾਉਣ ਦੇ ਲਈ ਜਾ ਰਿਹਾ ਹੈ।