1984 Operation Blue Star: ਆਪ੍ਰੇਸ਼ਨ ਬਲਿਊ ਸਟਾਰ ਦੌਰਾਨ ਨੁਕਸਾਨੇ ਪਾਵਨ ਸਰੂਪ ਸੰਗਤ ਦੇ ਦਰਸ਼ਨ ਲਈ ਰੱਖੇ
1984 ਦੇ ਆਪ੍ਰੇਸ਼ਨ ਬਲਿਊ ਸਟਾਰ ਮੌਕੇ ਦਰਬਾਰ ਸਾਹਿਬ ਵਿਖੇ ਗੋਲੀਆਂ ਲੱਗਣ ਨਾਲ ਛੱਲਣੀ ਹੋਈ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੀੜ ਸੰਗਤਾਂ ਲਈ ਦਰਸ਼ਨਾਂ ਵਾਸਤੇ ਰੱਖੀ ਗਈ ਹੈ। Photo Credit: Gagandeep Sharma
Download ABP Live App and Watch All Latest Videos
View In Appਇਹ ਬੀੜ ਅੱਜ ਸ਼੍ਰੀ ਅਕਾਲ ਤਖਤ ਸਾਹਿਬ ਦੇ ਪਿਛਲੇ ਪਾਸੇ ਬਾਬਾ ਗੁਰਬਖਸ਼ ਸਿੰਘ ਜੀ ਹਾਲ ਵਿਖੇ ਅਗਲੇ ਤਿੰਨ ਦਿਨਾਂ ਲਈ ਦਰਸ਼ਨਾਂ ਵਾਸਤੇ ਰੱਖੀ ਗਈ ਹੈ। Photo Credit: Gagandeep Sharma
ਇਸ ਮੌਕੇ ਵੱਡੀ ਗਿਣਤੀ 'ਚ ਪੁੱਜੀ ਸੰਗਤ ਨੇ ਫੁੱਲਾਂ ਦੀ ਵਰਖਾ ਕੀਤੀ। ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਤੇ ਹੋਰ ਨਾਮਵਰ ਸ਼ਖਸ਼ੀਅਤਾਂ ਹਾਜ਼ਰ ਹਨ। ਇਸ ਮੌਕੇ ਸੰਗਤਾਂ ਦੀ ਹਾਜ਼ਰੀ 'ਚ ਹੋਏ ਕੀਰਤਨ ਉਪਰੰਤ ਅਰਦਾਸ ਹੋਈ। Photo Credit: Gagandeep Sharma
ਬੀਬੀ ਜਗੀਰ ਕੌਰ ਨੇ ਕਿਹਾ ਕਿ ਜੂਨ ’84 ਦੇ ਘੱਲੂਘਾਰੇ ਨੂੰ ਸਿੱਖ ਕਦੇ ਨਹੀਂ ਭੁੱਲ ਸਕਦੇ। ਇਸ ਘੱਲੂਘਾਰੇ ਨਾਲ ਜੁੜੀਆਂ ਨਿਸ਼ਾਨੀਆਂ ਦੇ ਸੰਗਤ ਨੂੰ ਦਰਸ਼ਨ ਕਰਵਾਏ ਜਾ ਰਹੇ ਹਨ, ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਆਪਣੀ ਕੌਮ ’ਤੇ ਹੋਏ ਜ਼ੁਲਮ ਯਾਦ ਰੱਖ ਸਕਣ। Photo Credit: Gagandeep Sharma
ਫ਼ੌਜੀ ਹਮਲੇ ’ਚ ਦਰਬਾਰ ਸਾਹਿਬ ਤੇ ਅਕਾਲ ਤਖ਼ਤ ਦੇ ਜਿਨ੍ਹਾਂ ਸੁਨਹਿਰੀ ਪੱਤਰਿਆਂ ’ਤੇ ਗੋਲੀਆਂ ਲੱਗੀਆਂ ਸਨ, ਨੂੰ ਵੀ ਜਲਦੀ ਹੀ ਸੰਗਤ ਦੇ ਦਰਸ਼ਨਾਂ ਲਈ ਰੱਖਿਆ ਜਾਵੇਗਾ। Photo Credit: Gagandeep Sharma
ਇਹ ਸੁਨਹਿਰੀ ਪੱਤਰੇ ਅਕਾਲ ਤਖ਼ਤ ਵਿਖੇ ਭੋਰਾ ਸਾਹਿਬ ’ਚ ਸੁਸ਼ੋਭਿਤ ਕੀਤੇ ਜਾਣਗੇ। ਇਸ ਦੇ ਨਾਲ ਹੀ ਗੁਰੂ ਹਰਿਗੋਬਿੰਦ ਸਾਹਿਬ ਵੱਲੋਂ ਉਸਾਰੇ ਇਤਿਹਾਸਕ ਅਕਾਲਸਰ ਖੂਹ ਦੇ ਦਰਸ਼ਨ ਕਰਵਾਉਣ ਦਾ ਵੀ ਪ੍ਰਬੰਧ ਕੀਤਾ ਜਾਵੇਗਾ। Photo Credit: Gagandeep Sharma
Photo Credit: Gagandeep Sharma
Photo Credit: Gagandeep Sharma