Golden Temple Amritsar: 500 ਕਿਲੋ ਸੋਨੇ ਨਾਲ ਸਜਿਆ ਸ੍ਰੀ ਹਰਿਮੰਦਰ ਸਾਹਿਬ, ਰੋਜ਼ਾਨਾ ਹਜ਼ਾਰਾਂ ਸ਼ਰਧਾਲੂ ਕਰਦੇ ਦਰਸ਼ਨ
Golden Temple: ਪੰਜਾਬ (Punjab) ਦਾ ਸ਼ਹਿਰ ਅੰਮ੍ਰਿਤਸਰ (Amritsar) ਇੱਥੋਂ ਦੇ ਗੋਲਡਨ ਟੈਂਪਲ (Golden Temple) ਨੂੰ ਲੈ ਕੇ ਕਾਫੀ ਮਸ਼ਹੂਰ ਹੈ। ਇਸ ਗੁਰਦੁਆਰਾ ਸਾਹਿਬ ਨਾਲ ਸਿੱਖ ਕੌਮ ਦੀ ਡੂੰਘੀ ਆਸਥਾ ਜੁੜੀ ਹੋਈ ਹੈ। ਕਈ ਕਿਲੋ ਸੋਨੇ ਨਾਲ ਸਜੇ ਇਹ ਗੁਰਦੁਆਰਾ ਸਾਹਿਬ ਦੇਖਣ ਵਿੱਚ ਬਹੁਤ ਖ਼ੂਬਸੂਰਤ ਹੈ। ਇਹ ਸਿਰਫ਼ ਪੰਜਾਬ ਵਿੱਚ ਹੀ ਨਹੀਂ ਸਗੋਂ ਪੂਰੇ ਦੇਸ਼ ਵਿੱਚ ਸਭ ਤੋਂ ਖੂਬਸੂਰਤ ਗੁਰਦੁਆਰਾ ਸਾਹਿਬ ਵਜੋਂ ਜਾਣਿਆ ਜਾਂਦਾ ਹੈ। ਅੱਜ ਇਸ ਰਿਪੋਰਟ 'ਚ ਅਸੀਂ ਤੁਹਾਨੂੰ ਇਸ ਗੁਰਦੁਆਰਾ ਸਾਹਿਬ ਨਾਲ ਜੁੜੀ ਕੁਝ ਦਿਲਚਸਪ ਕਹਾਣੀ ਦੱਸਣ ਜਾ ਰਹੇ ਹਾਂ। ਦੇਖੋ ਇਹ ਰਿਪੋਰਟ...
Download ABP Live App and Watch All Latest Videos
View In Appਅੰਮ੍ਰਿਤਸਰ ਦੇ ਗੋਲਡਨ ਟੈਂਪਲ ਨੂੰ ਸ੍ਰੀ ਹਰਿਮੰਦਰ ਸਾਹਿਬ ਦੇ ਨਾਮ ਨਾਲ ਜਾਣਿਆ ਜਾਂਦਾ ਹੈ। ਇਹ ਗੁਰਦੁਆਰਾ ਸਾਹਿਬ ਆਪਣੇ ਅੰਦਰ ਲੱਖਾਂ ਖੂਬੀਆਂ ਸਮੇਟੇ ਹੋਏ ਹੈ।
ਸੋਨੇ ਨਾਲ ਬਣਿਆ ਇਹ ਗੁਰਦੁਆਰਾ ਸਿਰਫ਼ ਸਿੱਖਾਂ ਲਈ ਹੀ ਨਹੀਂ ਸਗੋਂ ਸਾਰੇ ਧਰਮਾਂ ਦੇ ਲੋਕਾਂ ਲਈ ਆਸਥਾ ਦਾ ਪ੍ਰਤੀਕ ਹੈ। ਹਰ ਰੋਜ਼ ਹਜ਼ਾਰਾਂ ਲੋਕ ਇੱਥੇ ਅਰਦਾਸ ਕਰਨ ਆਉਂਦੇ ਹਨ।
ਇਸ ਵਿਸ਼ਾਲ ਗੁਰਦੁਆਰੇ ਦੀ ਨੀਂਹ ਸ੍ਰੀ ਗੁਰੂ ਰਾਮਦਾਸ ਜੀ ਨੇ 1577 ਈ: ਵਿੱਚ ਰੱਖੀ ਸੀ ਜਿਸ ਤੋਂ ਬਾਅਦ ਸਿੱਖਾਂ ਦੇ ਪੰਜਵੇਂ ਗੁਰੂ ਅਰਜਨ ਦੇਵ ਜੀ ਨੇ 15 ਦਸੰਬਰ 1588 ਨੂੰ ਇਸ ਦੀ ਉਸਾਰੀ ਦਾ ਕੰਮ ਸ਼ੁਰੂ ਕੀਤਾ ਤੇ ਪਹਿਲੀ ਵਾਰ 16 ਅਗਸਤ 1604 ਨੂੰ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਥਾਪਨਾ ਹੋਈ।
ਇਸ ਗੁਰਦੁਆਰੇ ਵਿੱਚ ਇੱਕ ਵੱਡਾ ਸਰੋਵਰ ਵੀ ਬਣਿਆ ਹੋਇਆ ਹੈ ਜਿਸ ਨੂੰ ਅੰਮ੍ਰਿਤ ਸਰੋਵਰ ਕਿਹਾ ਜਾਂਦਾ ਹੈ। ਸ਼ਰਧਾਲੂ ਸ੍ਰੀ ਦਰਬਾਰ ਸਾਹਿਬ ਵਿਖੇ ਜਾਣ ਪਹਿਲਾਂ ਇਸ ਸਰੋਵਰ ਵਿੱਚ ਇਸ਼ਨਾਨ ਕਰਦੇ ਹਨ। ਮੰਨਿਆ ਜਾਂਦਾ ਹੈ ਕਿ ਇਸ ਅੰਮ੍ਰਿਤ ਸਰੋਵਰ ਵਿੱਚ ਇਸ਼ਨਾਨ ਕਰਨ ਨਾਲ ਸਾਰੀਆਂ ਬਿਮਾਰੀਆਂ ਠੀਕ ਹੋ ਜਾਂਦੀਆਂ ਹਨ।ਤੁਹਾਨੂੰ ਇਹ ਜਾਣ ਕੇ ਹੈਰਾਨੀ ਹੋਵੇਗੀ ਕਿ ਇਸ ਗੁਰਦੁਆਰਾ ਸਾਹਿਬ 'ਚ ਦੁਨੀਆ ਦਾ ਸਭ ਤੋਂ ਵੱਡਾ ਲੰਗਰ ਬਣਦਾ ਹੈ। ਹਰ ਰੋਜ਼ ਲੱਖਾਂ ਲੋਕ ਸ੍ਰੀ ਗੁਰੂ ਰਾਮਦਾਸ ਲੰਗਰ ਹਾਲ ਵਿੱਚ ਲੰਗਰ ਛਕਦੇ ਹਨ। ਇਸ ਦੇ ਨਾਲ ਹੀ ਲੰਗਰ ਲਈ ਰੋਟੀਆਂ ਆਧੁਨਿਕ ਮਸ਼ੀਨਾਂ ਨਾਲ ਤਿਆਰ ਕੀਤੀਆਂ ਜਾਂਦੀਆਂ ਹਨ। ਇਸੇ ਲਈ ਇਸ ਨੂੰ ਦੁਨੀਆ ਦੀ ਸਭ ਤੋਂ ਵੱਡੀ ਰਸੋਈ ਵੀ ਮੰਨਿਆ ਜਾਂਦਾ ਹੈ।
ਤੁਹਾਨੂੰ ਇਹ ਜਾਣ ਕੇ ਹੈਰਾਨੀ ਹੋਵੇਗੀ ਕਿ ਇਸ ਗੁਰਦੁਆਰਾ ਸਾਹਿਬ 'ਚ ਦੁਨੀਆ ਦਾ ਸਭ ਤੋਂ ਵੱਡਾ ਲੰਗਰ ਬਣਦਾ ਹੈ। ਹਰ ਰੋਜ਼ ਲੱਖਾਂ ਲੋਕ ਸ੍ਰੀ ਗੁਰੂ ਰਾਮਦਾਸ ਲੰਗਰ ਹਾਲ ਵਿੱਚ ਲੰਗਰ ਛਕਦੇ ਹਨ। ਇਸ ਦੇ ਨਾਲ ਹੀ ਲੰਗਰ ਲਈ ਰੋਟੀਆਂ ਆਧੁਨਿਕ ਮਸ਼ੀਨਾਂ ਨਾਲ ਤਿਆਰ ਕੀਤੀਆਂ ਜਾਂਦੀਆਂ ਹਨ। ਇਸੇ ਲਈ ਇਸ ਨੂੰ ਦੁਨੀਆ ਦੀ ਸਭ ਤੋਂ ਵੱਡੀ ਰਸੋਈ ਵੀ ਮੰਨਿਆ ਜਾਂਦਾ ਹੈ।
ਦੂਜੇ ਪਾਸੇ ਜੇਕਰ ਹਰਿਮੰਦਰ ਸਾਹਿਬ ਦੀ ਬਣਤਰ ਦੀ ਗੱਲ ਕਰੀਏ ਤਾਂ ਇਸ ਨੂੰ ਬਣਾਉਣ ਲਈ 500 ਕਿਲੋ ਤੋਂ ਵੱਧ ਸੋਨਾ ਵਰਤਿਆ ਗਿਆ ਹੈ। ਇਹ ਸਾਰਾ ਸੋਨਾ 24-ਕੈਰਟ ਦਾ ਬਣਿਆ ਹੈ, ਜੋ ਅੱਜ ਭਾਰਤੀ ਘਰਾਂ ਵਿੱਚ ਮੌਜੂਦ 22-ਕੈਰੇਟ ਸੋਨੇ ਨਾਲੋਂ ਜ਼ਿਆਦਾ ਸ਼ੁੱਧ ਹੈ।
ਅੰਮ੍ਰਿਤਸਰ ਦਾ ਇਹ ਗੁਰਦੁਆਰਾ ਕਰੀਬ 400 ਸਾਲ ਪੁਰਾਣਾ ਹੈ। ਇਹ ਭਾਰਤ ਵਿੱਚ ਹੀ ਨਹੀਂ ਬਲਕਿ ਪੂਰੀ ਦੁਨੀਆ ਵਿੱਚ ਸ਼ਿਲਪਕਾਰੀ ਦੀ ਸੁੰਦਰਤਾ ਦੀ ਇੱਕ ਵਿਲੱਖਣ ਮਿਸ਼ਾਲ ਪੇਸ਼ ਕਰਦਾ ਹੈ। ਗੁਰਦੁਆਰਾ ਸਾਹਿਬ ਦੀ ਨੱਕਾਸ਼ੀ ਤੇ ਸੁੰਦਰਤਾ ਸੈਲਾਨੀਆਂ ਨੂੰ ਮੋਹ ਲੈਂਦੀ ਹੈ।