325 ਸਿੱਖ ਸ਼ਰਧਾਲੂਆਂ ਦਾ ਜੱਥਾ ਸ੍ਰੀ ਨਨਕਾਣਾ ਸਾਹਿਬ ਦੇ ਦਰਸ਼ਨਾਂ ਲਈ ਰਵਾਨਾ

1/4
ਜ਼ਿਕਰਯੋਗ ਹੈ ਕਿ ਇਸ ਵਾਰ ਸਿਰਫ 5 ਦਿਨ ਦਾ ਹੀ ਵੀਜ਼ਾ ਦਿੱਤਾ ਗਿਆ ਹੈ। ਸ਼ਰਧਾਲੂ ਨਨਕਾਣਾ ਸਾਹਿਬ ਦੇ ਦਰਸ਼ਨ ਤੇ ਗੁਰਪੁਰਬ ਮਨਾਉਣ ਉਪਰੰਤ 1 ਦਸੰਬਰ ਨੂੰ ਵਾਪਸ ਭਾਰਤ ਪਰਤਣਗੇ।
2/4
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਪਾਕਿ ਸਰਕਾਰ ਵੱਲੋਂ 504 ਸਿੱਖ ਸ਼ਰਧਾਲੂਆਂ ਵਿੱਚੋਂ 325 ਲਈ ਹੀ ਵੀਜ਼ਾ ਮਿਲਿਆ ਹੈ। 179 ਵੀਜ਼ੇ ਕੱਟੇ ਗਏ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ 504 ਸ਼ਰਧਾਲੂਆਂ ਦੇ ਵੀਜ਼ੇ ਲਈ ਅਰਜ਼ੀ ਦਿੱਤੀ ਸੀ।
3/4
ਜਥੇ ਦੀ ਪ੍ਰਧਾਨਗੀ ਅੰਤ੍ਰਿੰਗ ਮੈਂਬਰ ਭਾਈ ਅਮਰਜੀਤ ਸਿੰਘ ਭਲਾਈਪੁਰ, ਗੁਰਮੀਤ ਸਿੰਘ ਬੂਹ ਤੇ ਮੈਂਬਰ ਹਰਪਾਲ ਸਿੰਘ ਜੱਲ੍ਹਾ ਕਰਨਗੇ। ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਮੌਕੇ ਭਾਰਤ ਤੋਂ ਸਿੱਖ ਸੰਗਤ ਪਾਕਿਸਤਾਨ ਸ੍ਰੀ ਨਨਕਾਣਾ ਸਾਹਿਬ ਦੇ ਦਰਸ਼ਨਾਂ ਲਈ ਰਵਾਨਾ ਹੋਈਆਂ ਹਨ। ਇਸ ਲਈ 325 ਸਿੱਖ ਸ਼ਰਧਾਲੂਆਂ ਦੇ ਜੱਥੇ ਨੂੰ ਵੀਜ਼ਾ ਵੀ ਮਿਲ ਗਿਆ ਹੈ।
4/4
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸ਼੍ਰੋਮਣੀ ਗੁਰਦੁਆਰਾ ਕਮੇਟੀ ਵੱਲੋਂ 325 ਸਿੱਖ ਸ਼ਰਧਾਲੂਆਂ ਦਾ ਜੱਥਾ ਅੱਜ ਜੈਕਾਰਿਆਂ ਦੀ ਗੂੰਜ 'ਚ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਤੋਂ ਰਵਾਨਾ ਕੀਤਾ ਗਿਆ।
Sponsored Links by Taboola