ਸਿਨਸਿਨਾਟੀ 'ਚ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਸ੍ਰੀ ਗੁਰੂ ਤੇਗ ਬਹਾਦਰ ਜੀ ਅਤੇ ਗੁਰੂ ਅਰਜਨ ਦੇਵ ਜੀ ਦਾ ਗੁਰਪੁਰਬ

ਪ੍ਰਕਾਸ਼ ਪੁਰਬ

1/4
ਪੰਜਵੀਂ ਪਾਤਸ਼ਾਹੀ ਦਾ ਪ੍ਰਕਾਸ਼ ਪੁਰਬ ਅਤੇ ਨੌਵੀਂ ਪਾਤਸ਼ਾਹੀ ਦਾ 400ਵਾਂ ਸੰਪੂਰਨਤਾ ਸਾਲ ਦੇਸ਼ ਦੁਨੀਆ 'ਚ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਅਮਰੀਕਾ ਦੇ ਸੂਬੇ ਓਹਾਇਓ ਦੇ ਸ਼ਹਿਰ ਸਿਨਸਿਨਾਟੀ ਦੇ ਗੁਰਦੁਆਰਾ ਸਾਹਿਬ ਤੋਂ ਵੀ ਤਸਵੀਰਾਂ ਸਾਹਮਣੇ ਆਈਆਂ ਜਿੱਥੇ ਗੁਰੂ ਨਾਨਕ ਸੋਸਾਇਟੀ ਆਫ ਗ੍ਰੇਟਰ ਸਿਨਸਿਨਾਟੀ ਵੱਲੋਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਿੰਨ ਦਿਨਾਂ ਵਿਸ਼ੇਸ਼ ਕੀਰਤਨ ਸਮਾਗਮ ਕਰਵਾਏ ਗਏ। ਵੱਡੀ ਗਿਣਤੀ ਵਿੱਚ ਸੰਗਤਾਂ ਵਲੋਂ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਪੁਰਬ ਮਨਾਏ ਗਏ।
2/4
ਇਹਨਾਂ ਤਿੰਨ ਦਿਨਾਂ ਕੀਰਤਨ ਸਮਾਗਮਾਂ ਲਈ ਪਹੁੰਚੇ ਸਿੱਖ ਪੰਥ ਦੇ ਮਹਾਨ ਕੀਰਤਨੀਏ ਭਾਈ ਰਵਿੰਦਰ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਭਾਈ ਹਰਪ੍ਰੀਤ ਸਿੰਘ ਅਤੇ ਭਾਈ ਬਚਿੱਤਰ ਸਿੰਘ ਜੀ ਦੇ ਜੱਥੇ ਨੇ ਰੱਸ ਭਿੰਨੇ ਸ਼ਬਦ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ।
3/4
ਗੁਰਦੁਆਰਾ ਸਾਹਿਬ ਦੇ ਕੀਰਤਨੀ ਜੱਥੇ ਹੈੱਡ ਗ੍ਰੰਥੀ ਭਾਈ ਅਮਰੀਕ ਸਿੰਘ, ਭਾਈ ਜੀਤ ਸਿੰਘ ਨੇ ਵੀ ਸ਼ਬਦ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਉਹਨਾਂ ਗੁਰੁ ਸਾਹਿਬ ਜੀ ਦੇ ਜੀਵਨ ਤੇ ਇਤਿਹਾਸ ਬਾਰੇ ਆਈ ਸੰਗਤ ਨੂੰ ਜਾਣਕਾਰੀ ਦਿੱਤੀ।
4/4
ਭਾਈ ਰਵਿੰਦਰ ਸਿੰਘ ਜੀ ਦਾ ਕੀਰਤਨੀ ਜੱਥਾ ਪਹਿਲੀ ਵਾਰ ਓਹਾਇਓ ਵਿਖੇ ਕੀਰਤਨ ਦੀ ਸੇਵਾ ਲਈ ਪੁੱਜਾ ਸੀ। ਉਹਨਾ ਦੇ ਜੱਥੇ ਨੂੰ ਹੈੱਡ ਗ੍ਰੰਥੀ ਭਾਈ ਅਮਰੀਕ ਸਿੰਘ ਨੇ ਸਿਰੋਪਾਓ ਨਾਲ ਸਨਮਾਨਿਤ ਕੀਤਾ।
Sponsored Links by Taboola