Guru Tegh Bahadur Shaheedi Diwas 2023: ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ, ਜਾਣੋ ਸ਼ਹਾਦਤ ਦਾ ਇਤਿਹਾਸ

Guru Tegh Bahadur Shaheedi Diwas 2023: ਸਿੱਖਾਂ ਦੇ 9ਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਸਿੰਘ ਦਾ ਸ਼ਹੀਦੀ ਦਿਹਾੜਾ 24 ਨਵੰਬਰ ਨੂੰ ਮਨਾਇਆ ਗਿਆ, ਜਾਣੋ ਉਨ੍ਹਾਂ ਦੀ ਸ਼ਹਾਦਤ ਬਾਰੇ

Guru Tegh Bahadur Shaheedi Diwas

1/5
ਗੁਰੂ ਤੇਗ ਬਹਾਦਰ ਜੀ ਸਿੱਖਾਂ ਦੇ ਨੌਵੇਂ ਗੁਰੂ ਹਨ। ਉਨ੍ਹਾਂ ਦਾ ਜਨਮ 21 ਅਪ੍ਰੈਲ 1621 ਨੂੰ ਅੰਮ੍ਰਿਤਸਰ ਵਿਖੇ ਮਾਤਾ ਨਾਨਕੀ ਅਤੇ ਸਿੱਖਾਂ ਦੇ ਛੇਵੇਂ ਗੁਰੂ ਗੁਰੂ ਹਰਗੋਬਿੰਦ ਜੀ ਦੇ ਗ੍ਰਹਿ ਵਿਖੇ ਪੈਦਾ ਹੋਏ ਸਨ।
2/5
ਗੁਰੂ ਤੇਗ ਬਹਾਦਰ ਜੀ ਗੁਰੂ ਹਰਗੋਬਿੰਦ ਸਾਹਿਬ ਦੇ ਸਭ ਤੋਂ ਛੋਟੇ ਪੁੱਤਰ ਸਨ। ਇਨ੍ਹਾਂ ਨੂੰ ‘ਹਿੰਦ ਦੀ ਚਾਦਰ’ ਵੀ ਕਿਹਾ ਜਾਂਦਾ ਹੈ। ਹਿੰਦੂ ਧਰਮ ਨੂੰ ਬਚਾਉਣ ਲਈ, ਉਨ੍ਹਾਂ ਨੇ ਮੁਗਲ ਸ਼ਾਸਕ ਔਰੰਗਜ਼ੇਬ ਨਾਲ ਸਿੱਧੀ ਟੱਕਰ ਲਈ ਸੀ।
3/5
ਜਦੋਂ ਔਰੰਗਜ਼ੇਬ ਦੇ ਜਬਰੀ ਧਰਮ ਪਰਿਵਰਤਨ ਵਿਰੁੱਧ ਮੋਰਚਾ ਖੋਲ੍ਹਿਆ ਹੋਇਆ ਸੀ। ਇਸਲਾਮ ਕਬੂਲ ਨਾ ਕਰਨ ਕਾਰਨ ਔਰੰਗਜ਼ੇਬ ਨੇ 1675 ਵਿੱਚ ਸਾਰਿਆਂ ਦੇ ਸਾਹਮਣੇ ਉਨ੍ਹਾਂ ਦਾ ਸਿਰ ਕਲਮ ਕਰ ਦਿੱਤਾ ਸੀ। ਗੁਰੂ ਤੇਗ ਬਹਾਦਰ ਜੀ ਸਿਰ ਕਲਮ ਕਰਵਾਉਣ ਲਈ ਸਹਿਮਤ ਹੋ ਗਏ ਸਨ, ਪਰ ਔਰੰਗਜ਼ੇਬ ਅੱਗੇ ਨਹੀਂ ਝੁਕੇ ਸਨ।
4/5
ਉਨ੍ਹਾਂ ਨੇ ਆਪਣੇ ਧਰਮ ਦੀ ਰਾਖੀ ਲਈ ਆਪਣਾ ਸਿਰ ਕਲਮ ਕਰਵਾ ਦਿੱਤਾ ਸੀ। 24 ਨਵੰਬਰ 1675 ਈ: ਨੂੰ ਔਰੰਗਜ਼ੇਬ ਨੇ ਦਿੱਲੀ ਦੇ ਚਾਂਦਨੀ ਚੌਕ ਵਿੱਚ ਮੁਸਲਮਾਨ ਬਣਨ ਤੋਂ ਇਨਕਾਰ ਕਰਨ ਕਰਕੇ ਗੁਰੂ ਸਾਹਿਬ ਦਾ ਸਿਰ ਕਲਮ ਕਰ ਦਿੱਤਾ ਸੀ।
5/5
ਅੱਜ ਗੁਰਦੁਆਰਾ ਸ਼ੀਸ਼ ਗੰਜ ਸਾਹਿਬ ਉਸ ਸਥਾਨ 'ਤੇ ਸਥਿਤ ਹੈ ਜਿੱਥੇ ਗੁਰੂ ਤੇਗ ਬਹਾਦਰ ਜੀ ਦਾ ਸੀਸ ਧੜ ਤੋਂ ਅਲਗ ਕੀਤਾ ਗਿਆ ਸੀ। ਇੱਥੋਂ ਰੰਗਰੇਟਾ ਉਨ੍ਹਾਂ ਦਾ ਸੀਸ ਲੈ ਕੇ ਆਨੰਦਪੁਰ ਸਾਹਿਬ ਵੱਲ ਗਏ ਸਨ। ਅਨੰਦਪੁਰ ਸਾਹਿਬ ਵਿੱਚ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਉਨ੍ਹਾਂ ਸੀਸ ਦਾ ਅੰਤਿਮ ਸੰਸਕਾਰ ਕੀਤਾ।
Sponsored Links by Taboola