Guruparab 2021: ਸ੍ਰੀ ਗੁਰੂ ਨਾਨਕ ਦੇਵ ਜੀ ਦੇ ਰੰਗ 'ਚ ਰੰਗਿਆ ਪਾਕਿਸਤਾਨ, ਵੇਖੋ ਖੂਬਸੂਰਤ ਤਸਵੀਰਾਂ
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਵਿੱਚ ਰੁਹਾਨੀ ਮਾਹੌਲ ਵੇਖਣ ਨੂੰ ਮਿਲ ਰਿਹਾ ਹੈ। ਇਸ ਵਾਰ 2500 ਤੋਂ ਵੱਧ ਸਿੱਖ ਸ਼ਰਧਾਲੂ ਵਾਹਗਾ ਸਰਹੱਦ ਰਾਹੀਂ ਪਾਕਿਸਤਾਨ ਪਹੁੰਚੇ।
Download ABP Live App and Watch All Latest Videos
View In Appਇਵੈਕਿਊ ਟਰੱਸਟ ਪ੍ਰਾਪਰਟੀ ਬੋਰਡ (ਈਟੀਪੀਬੀ) ਦੇ ਬੁਲਾਰੇ ਆਮਿਰ ਹਾਸ਼ਮੀ ਨੇ ਕਿਹਾ ਕਿ ਪਾਕਿਸਤਾਨ ਨੇ 2890 ਭਾਰਤੀ ਸਿੱਖਾਂ ਨੂੰ ਵੀਜ਼ੇ ਜਾਰੀ ਕੀਤੇ ਸਨ, ਜਿਨ੍ਹਾਂ ਵਿੱਚੋਂ 2500 ਤੋਂ ਵੱਧ ਇੱਥੇ ਪੁੱਜੇ ਹਨ।
552ਵਾਂ ਪ੍ਰਕਾਸ਼ ਪੁਰਬ ਮਨਾਉਣ ਲਈ ਅਟਾਰੀ-ਵਾਹਗਾ ਸਰਹੱਦ ਰਾਹੀਂ ਭਾਰਤ ਤੋਂ ਗਿਆ ਸਿੱਖ ਸ਼ਰਧਾਲੂਆਂ ਦਾ ਜਥਾ ਕੱਲ਼੍ਹ ਗੁਰਦੁਆਰਾ ਨਨਕਾਣਾ ਸਾਹਿਬ ਪੁੱਜਿਆ ਸੀ।
ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਅਖੰਡ ਪਾਠ ਆਰੰਭ ਕੀਤੇ ਗਏ ਹਨ। ਇਨ੍ਹਾਂ ਦੇ ਭੋਗ ਗੁਰਪੁਰਬ ਵਾਲੇ ਦਿਨ 19 ਨਵੰਬਰ ਨੂੰ ਪੈਣਗੇ।
ਗੁਰਦੁਆਰਾ ਨਨਕਾਣਾ ਸਾਹਿਬ ਨੂੰ ਫੁੱਲਾਂ ਨਾਲ ਸਜਾਇਆ ਗਿਆ ਹੈਅਤੇ ਸੁੰਦਰ ਦੀਪਮਾਲਾ ਕੀਤੀ ਗਈ ਹੈ।
ਇਸ ਤੋਂ ਪਹਿਲਾਂ ਸਿੱਖ ਸ਼ਰਧਾਲੂਆਂ ਦੇ ਜਥੇ ਦਾ ਔਕਾਫ ਬੋਰਡ ਦੇ ਅਧਿਕਾਰੀਆਂ ਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਪੀਐਸਜੀਪੀਸੀ) ਦੇ ਆਗੂਆਂ ਵੱਲੋਂ ਹਾਰ ਪਾ ਕੇ ਸਵਾਗਤ ਕੀਤਾ ਗਿਆ। ਜਥੇ ਦੇ ਸਵਾਗਤ ਮੌਕੇ ਪੀਐਸਜੀਪੀਸੀ ਦੇ ਪ੍ਰਧਾਨ ਅਮੀਰ ਸਿੰਘ ਸਮੇਤ ਹੋਰ ਅਹੁਦੇਦਾਰ ਤੇ ਮੈਂਬਰਾਂ ਤੋਂ ਇਲਾਵਾ ਔਕਾਫ ਬੋਰਡ ਦੇ ਅਧਿਕਾਰੀ ਹਾਜ਼ਰ ਸਨ।
ਅਮੀਰ ਸਿੰਘ ਨੇ ਕਿਹਾ ਕਿ ਪਾਕਿਸਤਾਨ ਦੀ ਸਿੱਖ ਆਵਾਮ ਵੱਲੋਂ ਭਾਰਤ ਸਰਕਾਰ ਤੋਂ ਇਹ ਲਾਂਘਾ ਖੋਲ੍ਹਣ ਦੀ ਮੰਗ ਕੀਤੀ ਜਾ ਰਹੀ ਸੀ, ਜੋ ਅੱਜ ਪੂਰੀ ਹੋ ਗਈ ਹੈ। ਔਕਾਫ ਬੋਰਡ ਦੇ ਅਧਿਕਾਰੀਆਂ ਨੇ ਵੀ ਸ਼ਰਧਾਲੂਆਂ ਨੂੰ ਖੁਸ਼ਆਮਦੀਦ ਕਹੀ।
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਵਿੱਚ ਰੁਹਾਨੀ ਮਾਹੌਲ ਵੇਖਣ ਨੂੰ ਮਿਲ ਰਿਹਾ ਹੈ। ਇਸ ਵਾਰ 2500 ਤੋਂ ਵੱਧ ਸਿੱਖ ਸ਼ਰਧਾਲੂ ਵਾਹਗਾ ਸਰਹੱਦ ਰਾਹੀਂ ਪਾਕਿਸਤਾਨ ਪਹੁੰਚੇ।