Hemkunt Sahib: 25 ਮਈ ਨੂੰ ਖੁੱਲ੍ਹਣਗੇ ਸੰਗਤਾਂ ਲਈ ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ
25 ਮਈ ਨੂੰ ਸੰਗਤਾਂ ਵਾਸਤੇ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ ਖੋਲ੍ਹੇ ਜਾਣਗੇ। ਇਸ ਨਾਲ ਇਹ ਇਸ ਵਰ੍ਹੇ ਦੀ ਸਾਲਾਨਾ ਯਾਤਰਾ ਆਰੰਭ ਹੋ ਜਾਵੇਗੀ।
Download ABP Live App and Watch All Latest Videos
View In Appਹਾਸਲ ਜਾਣਕਾਰੀ ਮੁਤਾਬਕ ਉੱਤਰਾਖੰਡ ਸਥਿਤ ਲਗਪਗ 15 ਹਜ਼ਾਰ ਫੁੱਟ ਦੀ ਉਚਾਈ ਤੇ ਸਥਾਪਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਲਈ ਮਾਰਗ ਤਿਆਰ ਕਰਨ ਲਈ ਭਾਰਤੀ ਫੌਜ ਦੇ ਜਵਾਨਾਂ ਵੱਲੋਂ ਗੁਰਦੁਆਰੇ ਤੋਂ ਤਿੰਨ ਕਿਲੋਮੀਟਰ ਪਹਿਲਾਂ ਬਰਫ ਦੀ ਕਟਾਈ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ। ਇਸ ਖੇਤਰ ਵਿੱਚ ਇਸ ਵੇਲੇ ਲਗਪਗ 8 ਫੁੱਟ ਤੱਕ ਬਰਫ ਹੈ।
ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਪ੍ਰਧਾਨ ਨਰਿੰਦਰਜੀਤ ਸਿੰਘ ਬਿੰਦਰਾ ਨੇ ਦੱਸਿਆ ਕਿ ਭਾਰਤੀ ਫੌਜ ਦੇ ਜਵਾਨ ਤੇ ਗੁਰਦੁਆਰਾ ਟਰੱਸਟ ਦੇ ਸੇਵਾਦਾਰਾਂ ਦਾ ਇੱਕ 50 ਮੈਂਬਰੀ ਦਲ ਸਾਲਾਨਾ ਯਾਤਰਾ ਵਾਸਤੇ ਰਸਤੇ ਤਿਆਰ ਕਰਨ ਤੇ ਹੋਰ ਪ੍ਰਬੰਧਾਂ ਲਈ ਸੇਵਾ ਕਰ ਰਿਹਾ ਹੈ। ਇਸ ਦਲ ਨੇ 22 ਤੋ 27 ਅਪਰੈਲ ਤੱਕ ਗੁਰਦੁਆਰਾ ਗੋਬਿੰਦ ਧਾਮ ਵਿਖੇ ਬਰਫ ਹਟਾਈ ਹੈ ਤੇ ਹੋਰ ਪ੍ਰਬੰਧ ਕੀਤੇ ਹਨ। ਇਸ ਤੋਂ ਬਾਅਦ ਹੁਣ ਉੱਪਰਲੇ ਛੇ ਕਿਲੋਮੀਟਰ ਰਸਤੇ ਦੀ ਤਿਆਰੀ ਦਾ ਕੰਮ ਸ਼ੁਰੂ ਕੀਤਾ ਗਿਆ।
ਗੁਰਦੁਆਰਾ ਸ੍ਰੀ ਗੋਬਿੰਦ ਘਾਟ ਦੇ ਮੈਨੇਜਰ ਭਾਈ ਸੇਵਾ ਸਿੰਘ ਨੇ ਦੱਸਿਆ ਕਿ ਭਾਰਤੀ ਫੌਜ ਤੇ ਗੁਰਦੁਆਰੇ ਦੇ ਸੇਵਾਦਾਰਾਂ ਦਾ ਇਹ ਦਲ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਤੋਂ ਤਿੰਨ ਕਿਲੋਮੀਟਰ ਪਿੱਛੇ ਅਟਲਾਕੋਟੀ ਗਲੇਸ਼ੀਅਰ ਵਿਖੇ ਬਰਫ ਹਟਾਉਣ ਦਾ ਕੰਮ ਕਰ ਰਿਹਾ ਹੈ। ਇਸ ਥਾਂ ਤੇ ਇਸ ਵੇਲੇ ਛੇ ਤੋਂ ਅੱਠ ਫੁੱਟ ਤੋਂ ਵਧੇਰੇ ਬਰਫ ਹੈ। ਮੁੱਢਲੇ ਤੌਰ ਤੇ ਭਾਰਤੀ ਫੌਜ ਦੇ ਜਵਾਨਾਂ ਵੱਲੋਂ ਪਹਿਲਾਂ ਆਵਾਜਾਈ ਦਾ ਰਸਤਾ ਤਿਆਰ ਕੀਤਾ ਜਾ ਰਿਹਾ
ਇਸ ਵੇਲੇ ਉਨ੍ਹਾਂ ਨੂੰ ਤਿੰਨ ਕਿਲੋਮੀਟਰ ਹੇਠਾਂ ਗੁਰਦੁਆਰਾ ਗੋਬਿੰਦ ਧਾਮ ਵਿਖੇ ਆ ਕੇ ਰਾਤ ਦਾ ਠਹਿਰਾਅ ਕਰਨਾ ਪੈ ਰਿਹਾ ਹੈ। ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਵਿਖੇ ਇਸ ਵੇਲੇ 10 ਤੋਂ 15 ਫੁੱਟ ਤੱਕ ਬਰਫ ਹੈ। ਗੁਰਦੁਆਰੇ ਦੀ ਇਮਾਰਤ ਦੇ ਆਲੇ ਦੁਆਲੇ ਪੂਰੀ ਤਰ੍ਹਾਂ ਬਰਫ ਜੰਮੀ ਹੋਈ ਹੈ ਤੇ ਸਰੋਵਰ ਵੀ ਬਰਫ ਨਾਲ ਜੰਮਿਆ ਹੋਇਆ ਹੈ। ਫੌਜ ਦੇ ਜਵਾਨਾਂ ਵੱਲੋਂ ਪਹਿਲਾਂ ਰਸਤਾ ਤਿਆਰ ਕੀਤਾ ਜਾਵੇਗਾ ਤੇ ਫਿਰ ਉੱਪਰ ਤੋਂ ਹੇਠਾਂ ਵੱਲ ਨੂੰ ਆਉਂਦੇ ਹੋਏ ਰਸਤੇ ਨੂੰ ਚੌੜਾ ਕਰਦੇ ਹੋਏ ਹੋਰ ਪ੍ਰਬੰਧ ਕੀਤੇ ਜਾਣਗੇ।