Maghi Mela Muktsar 2022: ਚਾਲੀ ਮੁਕਤਿਆਂ ਦੀ ਸ਼ਹਾਦਤ ਨੂੰ ਸਮਰਪਿਤ ਮੇਲਾ ਮਾਘੀ 'ਤੇ ਪਹੁੰਚ ਰਹੀਆਂ ਵੱਡੀ ਗਿਣਤੀ ਸੰਗਤਾਂ
ਚਾਲੀ ਮੁਕਤਿਆਂ ਦੀ ਸ਼ਹਾਦਤ ਨੂੰ ਸਮਰਪਿਤ ਧਾਰਮਿਕ ਮੇਲਾ ਮਾਘੀ ਮਨਾਇਆ ਜਾ ਰਿਹਾ ਹੈ। ਸ਼੍ਰੀ ਮੁਕਤਸਰ ਸਾਹਿਬ ਵਿਖੇ ਵੱਡੀ ਗਿਣਤੀ ਸੰਗਤਾਂ ਪਹੁੰਚ ਰਹੀਆਂ ਹਨ। ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿੱਚ ਬੁੱਧਵਾਰ ਨੂੰ ਸ਼ੁਰੂ ਹੋਏ ਅਖੰਡ ਪਾਠ ਸਾਹਿਬ ਦੇ ਭੋਗ 14 ਜਨਵਰੀ ਨੂੰ ਪਾਏ ਜਾਣਗੇ।
Download ABP Live App and Watch All Latest Videos
View In Appਇਸ ਬਾਰੇ ਗੁਰਦੁਆਰੇ ਦੇ ਮੈਨੇਜਰ ਰੇਸ਼ਮ ਸਿੰਘ ਨੇ ਦੱਸਿਆ ਕਿ ਮੇਲਾ ਮਾਘੀ ਮੌਕੇ ਲੱਖਾਂ ਦੀ ਗਿਣਤੀ ਵਿੱਚ ਸ਼ਰਧਾਲੂਆਂ ਨੇ ਆਉਣਾ ਹੈ ਜਿਸ ਵਾਸਤੇ ਵਿਆਪਕ ਪ੍ਰਬੰਧ ਕੀਤੇ ਗਏ ਹਨ।
ਉਨ੍ਹਾਂ ਦੱਸਿਆ ਕਿ 14 ਜਨਵਰੀ ਨੂੰ ਮਾਘੀ ਵਾਲੇ ਦਿਨ ਸਵੇਰੇ ਸਾਢੇ ਛੇ ਵਜੇ ਅਖੰਡ ਪਾਠ ਦੇ ਭੋਗ ਪੈਣਗੇ। ਇਸੇ ਦਿਨ ਪਵਿੱਤਰ ਸਰੋਵਰ ਵਿੱਚ 13 ਜਨਵਰੀ ਦੀ ਰਾਤ ਦੇ 12 ਵਜੇ ਤੋਂ ਇਸ਼ਨਾਨ ਸ਼ੁਰੂ ਹੋ ਜਾਵੇਗਾ।
ਗੁਰਦੁਆਰਾ ਸ੍ਰੀ ਟੁੱਟੀ ਗੰਢੀ ਸਾਹਿਬ ਦੇ ਕਿਵਾੜ ਵੀ 12 ਵਜੇ ਖੋਲ੍ਹ ਦਿੱਤੇ ਜਾਣਗੇ। 13 ਤੇ 14 ਜਨਵਰੀ ਨੂੰ ਭਾਈ ਮਹਾਂ ਸਿੰਘ ਦੀਵਾਨ ਹਾਲ ਵਿਚ ਧਾਰਮਿਕ ਦੀਵਾਨ ਸਜਣਗੇ
ਗੁਰਮਤਿ ਪ੍ਰਦਰਸ਼ਨੀ ਲਾਈ ਜਾਵੇਗੀ। 15 ਜਨਵਰੀ ਨੂੰ ਗੁਰਦੁਆਰਾ ਟਿੱਬੀ ਸਾਹਿਬ ਵਿਖੇ ਵਿਸ਼ੇਸ਼ ਢਾਡੀ ਸਮਾਗਮ ਹੋਵੇਗਾ।
ਇਸੇ ਦਿਨ ਗੇਟ ਨੰਬਰ ਚਾਰ ਤੋਂ ਕੀਰਤਨ ਆਰੰਭ ਹੋ ਕੇ ਗੁਰਦੁਆਰਾ ਟਿੱਬੀ ਸਾਹਿਬ, ਦਾਤਣਸਰ ਸਾਹਿਬ ਪੁੱਜੇਗਾ। ਇਸ ਦੌਰਾਨ ਨਿਹੰਗ ਸਿੰਘ ਘੋੜਸਵਾਰੀ ਤੇ ਗਤਕੇ ਦੇ ਜੌਹਰ ਦਿਖਾਉਣਗੇ।
ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਰੀਬ 250 ਵਿਸ਼ੇਸ਼ ਕਰਮਚਾਰੀ ਸੱਦੇ ਹਨ। ਸ਼ਰਧਾਲੂਆਂ ਦੇ ਵਿਸ਼ਰਾਮ ਲਈ ਸੈਂਕੜੇ ਬਿਸਤਰਿਆਂ ਦਾ ਪ੍ਰਬੰਧ ਕੀਤਾ ਗਿਆ ਹੈ।
ਅਣਸੁਖਾਵੀਂ ਘਟਨਾ ਤੋਂ ਬਚਾਅ ਲਈ ਉਨ੍ਹਾਂ ਸੰਗਤ ਨੂੰ ਗਹਿਣੇ ਨਾ ਪਾ ਕੇ ਆਉਣ ਤੇ ਕਰੋਨਾ ਤੋਂ ਬਚਾਅ ਦੀ ਅਪੀਲ ਕੀਤੀ ਹੈ। ਕੈਮਰਿਆਂ ਦਾ ਖਾਸ ਪ੍ਰਬੰਧ ਕੀਤਾ ਗਿਆ ਹੈ। ਦਰਬਾਰ ਸਾਹਿਬ ਨੂੰ ਰੌਸ਼ਨੀਆਂ ਨਾਲ ਸਜਾਇਆ ਗਿਆ ਹੈ।